16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਵਿਜੇ ਮਰਚੈਂਟ ਟਰਾਫੀ ਲਈ ਪੀ. ਸੀ. ਏ. ਅੰਡਰ-16 ਟੀਮ ਦਾ ਐਲਾਨ-ਪਾਰਸ ਧਮੀਜਾ ਕਪਤਾਨ ਨਿਯੁਕਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-12-2025
ਫਾਜ਼ਿਲਕਾ, 7 ਦਸੰਬਰ (ਦਵਿੰਦਰ ਪਾਲ ਸਿੰਘ)-ਆਉਣ ਵਾਲੀ ਵਿਜੇ ਮਰਚੈਂਟ ਟਰਾਫੀ 2025-26 ਲਈ ਪੰਜਾਬ ਕਿ੍ਕਟ ਐਸੋਸੀਏਸ਼ਨ ਦੀ ਅੰਡਰ-16 ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ | ਪਾਰਸ ਧਮੀਜਾ ਨੂੰ ਟੀਮ ਦਾ ਕਪਤਾਨ ਬਣਾਇਆ ਗਿਆ ਹੈ ਜਦੋਂ ਕਿ ਸ਼ਿਵਾਂਸ਼ ਸ਼ਰਮਾ ਨੂੰ ਵੀ ਟੀਮ ਵਿਚ ਸ਼ਾਮਲ ਕੀਤਾ ਗਿਆ ਹੈ | ਦੋਵਾਂ ਨੌਜਵਾਨ ਖਿਡਾਰੀਆਂ ਦੀ ਚੋਣ ਉਨ੍ਹਾਂ ਦੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਦੇ ਆਧਾਰ 'ਤੇ ਕੀਤੀ ਗਈ ਹੈ | ਟੂਰਨਾਮੈਂਟ ਦੀ ਸ਼ੁਰੂਆਤ 7 ਦਸੰਬਰ ਤੋਂ ਗਵਾਲੀਅਰ ਵਿਚ ਹੋ ਗਈ ਹੈ | ਕਪਤਾਨ ਵਜੋਂ ਪਾਰਸ ਧਮੀਜਾ ਦੀ ਨਿਯੁਕਤੀ ਨੂੰ ਉਨ੍ਹਾਂ ਦੇ ਨਿਰੰਤਰ ਪ੍ਰਦਰਸ਼ਨ ਅਤੇ ਲੀਡਰਸ਼ਿਪ ਯੋਗਤਾਵਾਂ ਦੀ ਇੱਕ ਮਹੱਤਵਪੂਰਨ ਮਾਨਤਾ ਮੰਨਿਆਂ ਜਾ ਰਿਹਾ ਹੈ | ਐਸੋਸੀਏਸ਼ਨ ਦੇ ਪ੍ਰਧਾਨ ਡਾ. ਯਸ਼ਪਾਲ ਜੱਸੀ ਅਤੇ ਜਨਰਲ ਸਕੱਤਰ ਸੁਰਿੰਦਰ ਛਿੰਦੀ ਨੇ ਦੋਵਾਂ ਖਿਡਾਰੀਆਂ ਨੂੰ ਉਨ੍ਹਾਂ ਦੀ ਚੋਣ 'ਤੇ ਵਧਾਈ ਦਿੰਦੇ ਹੋਏ ਕਿਹਾ ਕਿ ਪਾਰਸ ਅਤੇ ਸ਼ਿਵਾਂਸ਼ ਨੇ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦੁਆਰਾ ਇਹ ਮੁਕਾਮ ਹਾਸਲ ਕੀਤਾ ਹੈ | ਮੁੱਖ ਕੋਚ ਰਾਜੇਸ਼ ਸਕਸੈਨਾ, ਚੋਣਕਾਰ ਰਾਕੇਸ਼ ਧਵਨ, ਸੰਜੀਵ ਬਾਂਸਲ, ਵਿਜੇ ਵਢੇਰਾ, ਰਾਜੇਸ਼ ਕਾਲੜਾ, ਕੁਲਦੀਪ ਭੰਡਾਰੀ ਅਤੇ ਅਸ਼ੋਕ ਵਾਟਸ ਨੇ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਦੇ ਨਾਲ-ਨਾਲ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਐਸੋਸੀਏਸ਼ਨ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਦੋਵੇਂ ਨੌਜਵਾਨ ਖਿਡਾਰੀ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨਗੇ ਅਤੇ ਪੀ.ਸੀ.ਏ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਗੈਰ ਸਮਾਜੀ ਅਨਸਰਾਂ ਤੇ ਸ਼ਰਾਰਤੀ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਥਾਣਾ ਮੁਖੀ ਬਰਾੜ <br/> ਅਗਲੀ ਖ਼ਬਰ ਸਮਾਜ ਸੇਵੀ ਸੰਸਥਾ ਸ੍ਰੀ ਬਾਲਾ ਜੀ ਚੈਰੀਟੇਬਲ ਫਾਊਾਡੇਸ਼ਨ ਨੇ ਦੋ ਦਿਨਾ ਕ੍ਰਿਕਟ ਟੂਰਨਾਮੈਂਟ ਕਰਵਾਇਆ
Ad Position 24