16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਅਬੋਹਰ ਅਤੇ ਬੱਲੂਆਣਾ ਵਿਚ ਕਿਸਾਨ ਯੂਨੀਅਨ ਸਿੱਧੂਪੁਰ ਹੋਈ ਖੇਰੂ-ਖੇਰੂ

Ad Position 21
repet_subhas-goyals [Copy P29]
ਅਜੀਤ ਡੈਸਕ 08-12-2025
ਅਬੋਹਰ, 7 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ) ਕਿਸਾਨੀ ਮਸਲਿਆਂ ਨੂੰ ਲੈ ਕੇ ਜਿੱਥੇ ਪੰਜਾਬ ਭਰ ਵਿਚ ਕਈ ਕਿਸਾਨ ਜਥੇਬੰਦੀਆਂ ਸਰਗਰਮ ਹਨ, ਉੱਥੇ ਹੀ ਜ਼ਿਲ੍ਹਾ ਫ਼ਾਜ਼ਿਲਕਾ ਦੇ ਅਬੋਹਰ ਅਤੇ ਬੱਲੂਆਣਾ ਹਲਕੇ ਵਿਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਖੇਰੂ-ਖੇਰੂ ਹੁੰਦੀ ਪ੍ਰਤੀਤ ਹੋ ਰਹੀ ਹੈ | ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਕਨਵੀਨਰਾਂ ਵਿਚਾਲੇ ਚੱਲ ਰਹੀ ਕਸ਼ਮਕਸ਼ ਇਲਾਕੇ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਜ਼ਿਲ੍ਹਾ ਪ੍ਰਧਾਨ ਨੇ ਬੀਤੇ ਦਿਨੀਂ ਜ਼ਿਲ੍ਹਾ ਪੱਧਰੀ ਮੀਟਿੰਗ ਵਿਚ ਅਬੋਹਰ ਅਤੇ ਬੱਲੂਆਣਾ ਹਲਕੇ ਦੇ ਕਨਵੀਨਰਾਂ ਦੇ ਕੰਮਾਂ 'ਤੇ ਅਸੰਤੁਸ਼ਟੀ ਜ਼ਾਹਿਰ ਕਰਦੇ ਹੋਏ ਅਤੇ ਜਥੇਬੰਦੀ ਦੇ ਮੁੱਢਲੇ ਸਿਧਾਂਤਾਂ ਤੋਂ ਖ਼ਿਲਾਫ਼ ਚੱਲਣ ਕਾਰਨ ਬਰਖ਼ਾਸਤ ਕਰਨ ਦਾ ਮਤਾ ਪਾਸ ਕੀਤਾ ਜਦ ਕਿ ਅਬੋਹਰ ਅਤੇ ਬੱਲੂਆਣਾ ਹਲਕੇ ਦੇ ਕਨਵੀਨਰਾਂ ਨੇ ਪਹਿਲਾਂ ਹੀ ਆਪਣੇ ਸਿਹਤ ਨਾਸਾਜ਼ ਰਹਿਣ ਅਤੇ ਨਿੱਜੀ ਕਾਰਨਾਂ ਕਰਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਕਨਵੀਨਰ ਅਹੁਦੇ ਤੋਂ ਅਸਤੀਫ਼ਾ ਦੇਣ ਸਬੰਧੀ ਮਤਾ ਪਾਸ ਕਰ ਦਿੱਤਾ | ਮਿਲੀ ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਵਿਚ ਅਬੋਹਰ ਹਲਕੇ ਦੇ ਕਨਵੀਨਰ ਜਗਜੀਤ ਸਿੰਘ ਸੰਧੂ ਝੁਰੜ ਖੇੜਾ ਅਤੇ ਬੱਲੂਆਣਾ ਹਲਕੇ ਦੇ ਕਨਵੀਨਰ ਨਿਰਮਲ ਸਿੰਘ ਬਹਾਵਵਾਲਾ ਦੇ ਜਥੇਬੰਦੀ ਦੇ ਮੁੱਢਲੇ ਸਿਧਾਂਤਾਂ ਦੇ ਖ਼ਿਲਾਫ਼ ਚੱਲਣ ਕਾਰਨ ਅਤੇ ਕਿਸੇ ਵੀ ਜ਼ਿਲ੍ਹਾ ਪੱਧਰੀ ਮੀਟਿੰਗ ਵਿਚ ਸ਼ਾਮਲ ਨਾ ਹੋਣ ਕਾਰਨ ਕਾਰਵਾਈ ਕਰਦੇ ਹੋਏ ਦੋਨਾਂ ਨੂੰ ਅਹੁਦੇ ਤੋਂ ਬਰਖ਼ਾਸਤ ਕਰਨ ਦਾ ਮਤਾ ਪਾਸ ਕੀਤਾ | ਮੀਟਿੰਗ ਵਿਚ ਜਥੇਬੰਦੀ ਦੇ ਕਰੀਬ 2 ਦਰਜਨ ਤੋਂ ਵੱਧ ਅਹੁਦੇਦਾਰਾਂ ਨੇ ਹਸਤਾਖ਼ਰ ਕਰਕੇ ਮਤਾ ਪਾਸ ਕੀਤਾ | ਇਸ ਸਬੰਧੀ ਚੱਲ ਰਹੀ ਚਰਚਾ ਦੌਰਾਨ ਜਦ ਅਬੋਹਰ ਦੇ ਕਨਵੀਨਰ ਜਗਜੀਤ ਸਿੰਘ ਸੰਧੂ ਝੁਰੜ ਖੇੜਾ ਅਤੇ ਬੱਲੂਆਣਾ ਦੇ ਕਨਵੀਨਰ ਨਿਰਮਲ ਸਿੰਘ ਬਹਾਵਵਾਲਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਨਿੱਜੀ ਕਾਰਨਾਂ ਕਰਕੇ ਅਤੇ ਸਿਹਤ ਠੀਕ ਨਾ ਰਹਿਣ ਕਾਰਨ ਪਹਿਲਾਂ ਹੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਕਨਵੀਨਰ ਅਹੁਦਿਆਂ ਤੋਂ ਅਸਤੀਫ਼ਾ ਦੇ ਚੁੱਕੇ ਹਨ | ਉਨ੍ਹਾਂ ਹਮੇਸ਼ਾ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਹੈ | ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਨੇ ਵੀ ਗੱਲਬਾਤ ਕਰਦੇ ਹੋਏ ਅਬੋਹਰ ਅਤੇ ਬੱਲੂਆਣਾ ਹਲਕੇ ਦੀ ਕਨਵੀਨਰਾਂ ਨੂੰ ਬਰਖ਼ਾਸਤ ਕਰਨ ਦੀ ਗੱਲ 'ਤੇ ਮੋਹਰ ਲਗਾਈ ਹੈ | ਜਿਸ ਕਾਰਨ ਅਬੋਹਰ ਅਤੇ
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਪੰਜਾਬ ਵਲੋਂ ਵੋਟਾਂ 'ਚ ਲੋਕਾਂ ਨੂੰ ਸ਼ਾਂਤਮਈ ਰਹਿਣ ਦੀ ਅਪੀਲ <br/> ਅਗਲੀ ਖ਼ਬਰ ਗੈਰ ਸਮਾਜੀ ਅਨਸਰਾਂ ਤੇ ਸ਼ਰਾਰਤੀ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਥਾਣਾ ਮੁਖੀ ਬਰਾੜ <br/>
Ad Position 24