14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸਰਕਾਰੀ ਹਸਪਤਾਲ ਦੇ ਨਿੱਜੀਕਰਨ ਵਿਰੁੱਧ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਵਲੋਂ ਗੇਟ ਰੈਲੀ

Ad Position 21
No active advertisement
ਅਜੀਤ ਡੈਸਕ 09-12-2025
ਫ਼ਿਰੋਜ਼ਪੁਰ, 8 ਦਸੰਬਰ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਫ਼ਿਰੋਜ਼ਪੁਰ ਸਮੇਤ ਪੰਜਾਬ ਦੇ ਪੰਜ ਸਿਵਲ ਹਸਪਤਾਲਾਂ ਨੂੰ ਪ੍ਰਾਈਵੇਟ ਕਰਨ ਦੀ ਨੀਤੀ ਤਹਿਤ ਪ੍ਰਾਈਵੇਟ ਕੰਪਨੀਆਂ ਨਾਲ ਚੱਲ ਰਹੇ ਪੱਤਰ ਵਿਹਾਰ ਦੇ ਵਿਰੋਧ ਵਿਚ ਅੱਜ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਹਸਪਤਾਲ ਵਿਖੇ ਪੰਜਾਬ ਸਰਕਾਰ ਵਿਰੁੱਧ ਗੇਟ ਰੈਲੀ ਕੀਤੀ ਗਈ | ਪੰਜਾਬ ਮੈਡੀਕਲ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਪ੍ਰਧਾਨ ਡਾ. ਜਤਿੰਦਰ ਕੋਛੜ ਅਤੇ ਸੁਧੀਰ ਅਲੈਗਜ਼ੈਂਡਰ ਦੀ ਅਗਵਾਈ ਵਿਚ ਕੀਤੀ ਰੈਲੀ ਵਿਚ ਸਿਹਤ ਵਿਭਾਗ ਦੇ ਵੱਖ-ਵੱਖ ਕੇਡਰਾਂ ਦੇ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੇ ਹਿੱਸਾ ਲਿਆ ਅਤੇ ਪੰਜਾਬ ਸਰਕਾਰ ਵਲੋਂ ਰੋਕੀਆਂ ਗਈਆਂ ਤਨਖ਼ਾਹਾਂ ਦੇ ਵਿਰੋਧ ਵਿਚ ਨਾਅਰੇਬਾਜ਼ੀ ਕੀਤੀ ਗਈ | ਗੱਲਬਾਤ ਕਰਦਿਆਂ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਦੇ ਆਗੂ ਨਰਿੰਦਰ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਦੇ ਇਕ ਇਕ ਕੇਡਰ ਨੂੰ ਪ੍ਰਾਈਵੇਟ ਕਰਕੇ ਪੂਰੇ ਵਿਭਾਗ ਨੂੰ ਹੀ ਪ੍ਰਾਈਵੇਟ ਹੱਥਾਂ ਵਿਚ ਦੇਣ ਦੀ ਨੀਤੀ ਨਾਲ ਆਮ ਲੋਕਾਂ 'ਤੇ ਬਹੁਤ ਵੱਡਾ ਵਿੱਤੀ ਬੋਝ ਪੈ ਜਾਵੇਗਾ ਅਤੇ ਸਰਕਾਰ ਵਲੋਂ ਮਿਲਣ ਵਾਲੀਆਂ ਮੁਫ਼ਤ ਦੀਆਂ ਸਿਹਤ ਸਹੂਲਤਾਂ, ਹਸਪਤਾਲਾਂ ਨੂੰ ਪ੍ਰਾਈਵੇਟ ਹੋਣ ਤੋਂ ਕੁੱਝ ਸਮੇਂ ਬਾਅਦ ਵੱਡੇ ਖ਼ਰਚੇ ਨਾਲ ਉਪਲਬਧ ਕਰਵਾਈਆਂ ਜਾਣਗੀਆਂ, ਜਿਸ ਨਾਲ ਪ੍ਰਾਈਵੇਟ ਕੰਪਨੀਆਂ ਲੋਕਾਂ ਦੀ ਮਨ ਮਰਜ਼ੀ ਨਾਲ ਲੁੱਟ ਕਰਨਗੀਆਂ | ਡਾ. ਰਚਨਾ ਮਿੱਤਲ ਸਾਈਕੈਟਰਿਸਟ ਨੇ ਦੱਸਿਆ ਕਿ ਜਿਵੇਂ ਪਿਛਲੇ ਦਿਨੀਂ ਭਾਰਤ ਸਰਕਾਰ ਦੁਆਰਾ ਹਵਾਈ ਜਹਾਜ਼ਾਂ ਦੀਆਂ ਕੰਪਨੀਆਂ ਨੂੰ ਪ੍ਰਾਈਵੇਟ ਹੱਥਾਂ ਵਿਚ ਦਿੱਤੇ ਜਾਣ ਦੇ ਕਾਰਨ ਜਹਾਜ਼ ਕੰਪਨੀਆਂ ਨੇ ਆਪਣੀ ਮਰਜ਼ੀ ਨਾਲ ਲੋਕਾਂ ਦੀ ਲੁੱਟ ਕਰਨੀ ਸ਼ੁਰੂ ਕਰ ਦਿੱਤੀ ਹੈ | ਇਸੇ ਤਰ੍ਹਾਂ ਹਸਪਤਾਲਾਂ ਨੂੰ ਪ੍ਰਾਈਵੇਟ ਕਰਨ ਤੋਂ ਬਾਅਦ ਪ੍ਰਾਈਵੇਟ ਕੰਪਨੀਆਂ ਆਪਣੀ ਮਨ ਮਰਜ਼ੀ ਨਾਲ ਲੋਕਾਂ ਦੀ ਲੁੱਟ ਕਰਨਗੀਆਂ ਜੋ ਕਿ ਲੋਕਾਂ ਨੂੰ ਮਿਲਣ ਵਾਲੇ ਮੁੱਢਲੇ ਅਧਿਕਾਰਾਂ ਦਾ ਸ਼ੋਸ਼ਣ ਹੈ | ਯੂਨੀਅਨ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਕੌੜਾ ਨੇ ਗੇਟ ਰੈਲੀ ਤੋਂ ਬਾਅਦ ਸਮੁੱਚੇ ਮੁਲਾਜ਼ਮਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨ ਵਿਚ ਜੇ ਪੰਜਾਬ ਸਰਕਾਰ ਇਸ ਫ਼ੈਸਲੇ ਨੂੰ ਵਾਪਸ ਨਹੀਂ ਲੈਂਦੀ ਤਾਂ ਨਿੱਜੀਕਰਨ ਦੀਆਂ ਨੀਤੀਆਂ ਵਿਰੁੱਧ ਇਕ ਸੂਬਾ ਪੱਧਰੀ ਪ੍ਰੋਗਰਾਮ ਉਲੀਕ ਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ | ਇਸ ਮੌਕੇ ਡਾ. ਜਤਿੰਦਰ ਕੋਛੜ, ਡਾ. ਤੁਸ਼ਟੀ ਧਵਨ, ਡਾ. ਨਵਦੀਪ ਸੋਈ, ਡਾ. ਨਿਖਿਲ ਗੁਪਤਾ, ਡਾ. ਯੁਗਪ੍ਰੀਤ ਸਿੰਘ, ਡਾ. ਪਾਹੁਲ ਪ੍ਰੀਤ ਕੌਰ, ਡਾ. ਮਨਪ੍ਰੀਤ ਸਿੰਘ, ਕੌਰਜੀਤ ਸਿੰਘ ਢਿੱਲੋਂ, ਸੀ.ਐਚ.ਓ ਯੂਨੀਅਨ ਦੇ ਜ਼ਿਲ੍ਹਾ ਆਗੂ ਡਾ. ਪ੍ਰੀਤ ਮਖੀਜਾ, ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਆਗੂ ਰਮੇਸ਼ ਕੁਮਾਰ, ਸਤਨਾਮ ਸਿੰਘ, ਗੁਰਦੇਵ ਸਿੰਘ, ਵਿਕਰਮਜੀਤ, ਪਰਵੀਰ ਸਿੰਘ, ਸੁਖਵਿੰਦਰ ਸਿੰਘ, ਗੁਰਮੀਤ ਕੌਰ, ਮੋਨਿਕਾ ਬੇਦੀ, ਸੰਗੀਤਾ ਪਾਸੀ, ਪਰਵੀਨ, ਸ਼ਵੇਤਾ, ਗੀਤਾਂਜਲੀ, ਕਰਨਜੀਤ ਸਿੰਘ, ਆਊਟਸੋਰਸ ਅਤੇ ਕੰਟਰੈਕਟ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਜਤਿੰਦਰ ਸ਼ਰਮਾ, ਨਛੱਤਰ ਸਿੰਘ, ਗਗਨਦੀਪ ਸਿੰਘ, ਗੌਰਵ ਦਾਸ, ਡਾ. ਨੀਤਿਕਾ ਗੁਪਤਾ, ਗੁਰਚਰਨ ਸਿੰਘ, ਨੇਹਾ, ਕਿਰਨਦੀਪ ਕੌਰ, ਗੀਤਾਂਜਲੀ, ਸ਼ਵੇਤਾ, ਅੰਜੂ, ਭੁਪਿੰਦਰ ਸੋਨੀ, ਨਰਿੰਦਰ ਸਿੰਘ, ਮਨਿੰਦਰ ਸਿੰਘ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੇ ਪੰਜਾਬ ਭਰ 'ਚ 'ਬਿਜਲੀ' ਤੇ 'ਸੀਡ' ਬਿੱਲ ਦੀਆਂ ਸਾੜੀਆਂ ਕਾਪੀਆਂ <br/> ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਬਿਜਲੀ ਸੋਧ ਬਿੱਲ ਦੇ ਵਿਰੋਧ 'ਚ ਬਿਜਲੀ ਘਰ ਮੱਖੂ ਸਾਹਮਣੇ ਧਰਨਾ <br/>
Ad Position 24