ਜ਼ੀਰਾ, 18 ਦਸੰਬਰ (ਹਰਜੀਤ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ੰਕਰ ਕਟਾਰੀਆ ਵਲੋਂ ਜ਼ੋਨ ਵਕੀਲਾਂ ਵਾਲਾ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਜਿੱਤਣ ਪਿੱਛੋਂ ਪਾਰਟੀ ਅੰਦਰ ਖ਼ੁਸ਼ੀ ਦੀ ਮਾਹੌਲ ਹੈ | ਇਸ ਜਿੱਤ ਦੀ ਖ਼ੁਸ਼ੀ ਵਿਚ ਇੱਥੋਂ ਦੇ ਨਾਲ ਦੇ ਪਿੰਡ ਗਾਦੜੀਵਾਲਾ ਦੇ ਆਮ ਆਦਮੀ ਪਾਰਟੀ ਦੇ ਆਗੂ ਸਰਪੰਚ ਸਰਬਜੀਤ ਸਿੰਘ ਗਿੱਲ ਦੇ ਗ੍ਰਹਿ ਵਿਖੇ ਵੀ ਲੋਕਾਂ ਵਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ | ਇਸ ਦੌਰਾਨ ਪਿੰਡ ਵਾਸੀਆਂ ਵਲੋਂ ਸਰਪੰਚ ਸਰਬਜੀਤ ਸਿੰਘ ਗਿੱਲ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਉਂਦਿਆਂ ਸ਼ੰਕਰ ਕਟਾਰੀਆ ਦੀ ਇਸ ਜਿੱਤ ਲਈ ਵਧਾਈਆਂ ਦਿੱਤੀਆਂ | ਇਸ ਸਬੰਧ ਵਿਚ ਗੱਲਬਾਤ ਕਰਦਿਆਂ ਕਰਦਿਆਂ ਸਰਪੰਚ ਸਰਬਜੀਤ ਸਿੰਘ ਗਿੱਲ ਨੇ ਕਿਹਾ ਕਿ ਇਹ ਜਿੱਤ ਸਚਾਈ ਤੇ ਇਮਾਨਦਾਰੀ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਸ਼ੰਕਰ ਕਟਾਰੀਆ ਹਿੰਮਤੀ ਤੇ ਮਿਹਨਤੀ ਨੌਜਵਾਨ ਹੋਣ ਕਾਰਨ ਲੋਕਾਂ ਲਈ ਵੱਧ ਤੋਂ ਵੱਧ ਕੰਮ ਕਰਕੇ ਖ਼ੁਸ਼ੀ ਮਹਿਸੂਸ ਕਰਦੇ ਹਨ | ਇਸ ਕਰਕੇ ਹੀ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਵਿਚ ਲੋਕਾਂ ਵਲੋਂ ਸ਼ੰਕਰ ਕਟਾਰੀਆ ਨੂੰ ਜਿਤਾਇਆ ਗਿਆ ਹੈ | ਉਨ੍ਹਾਂ ਨੇ ਕਿਹਾ ਕਿ ਪਿੰਡ ਗਾਦੜੀਵਾਲਾ ਵਿਚੋਂ ਵੀ ਸ਼ੰਕਰ ਕਟਾਰੀਆ ਜੇਤੂ ਰਹੇ ਹਨ | ਸਰਪੰਚ ਸਰਬਜੀਤ ਸਿੰਘ ਗਿੱਲ ਨੇ ਆਮ ਆਦਮੀ ਪਾਰਟੀ ਦਾ ਸਾਥ ਦੇਣ ਲਈ ਪਿੰਡ ਗਾਦੜੀਵਾਲਾ ਦੇ ਲੋਕਾਂ ਦਾ ਧੰਨਵਾਦ ਕੀਤਾ | ਇਸ ਮੌਕੇ ਨਿਰਮਲ ਸਿੰਘ, ਸੁਖਦੇਵ ਸਿੰਘ ਭੱਟੀ, ਰਸ਼ਪਾਲ ਸਿੰਘ, ਸੁਖਵਿੰਦਰ ਕੌਰ ਅਤੇ ਸੋਨੀ ਸਾਰੇ ਪੰਚਾਇਤ ਮੈਂਬਰ, ਜ਼ੈਲਦਾਰ ਸੁਖਜੀਤ ਸਿੰਘ ਗਿੱਲ, ਨੰਬਰਦਾਰ ਜੁਗਰਾਜ ਸਿੰਘ, ਸੁਖਦੀਪ ਸਿੰਘ, ਪ੍ਰੇਮਪਾਲ ਸਿੰਘ, ਅਜੈਬ ਸਿੰਘ, ਬਲਵਿੰਦਰ ਸਿੰਘ, ਲਖਵੀਰ ਸਿੰਘ ਸ਼ੀਰਾ, ਬਲਦੇਵ ਰਾਜ, ਕਸ਼ਮੀਰ ਸਿੰਘ, ਸੋਨਫੀ ਚੌਧਰੀ, ਸੇਵਕ ਸਿੰਘ, ਯਾਦਵਿੰਦਰ ਸਿੰਘ ਯਾਦੂ, ਕਰਮਜੀਤ ਕੌਰ, ਕੁਲਵੰਤ ਸਿੰਘ, ਮੰਗਲ ਸਿੰਘ, ਜਸਪਾਲ ਸਿੰਘ, ਸੁਖਦੇਵ ਸਿੰਘ, ਸੁਖਵਿੰਦਰ ਸਿੰਘ, ਡਾ. ਗੁਰਮੇਲ ਸਿੰਘ ਅਤੇ ਬਲਜਿੰਦਰ ਸਿੰਘ ਏਸ਼ੀਅਨ ਮੋਟਰਜ਼ ਆਦਿ ਹਾਜ਼ਰ ਸਨ |