23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਡਾ. ਸੁਖਦੇਵ ਸਿੰਘ ਸਮੇਤ ਵੱਖ-ਵੱਖ ਕਾਲਜਾਂ ਦੇ ਪ੍ਰਬੰਧਕਾਂ ਦੀ ਵਾਈਸ ਚਾਂਸਲਰ <br/>

Ad Position 21
No active advertisement
ਅਜੀਤ ਡੈਸਕ 19-12-2025
ਜ਼ੀਰਾ, 18 ਦਸੰਬਰ(ਰਜਨੀਸ਼ ਕਥੂਰੀਆ)-ਰਾਜ ਦੀ ਉੱਚ ਸਿੱਖਿਆ ਨੂੰ ਵਿਦਿਆਰਥੀ-ਕੇਂਦਰਿਤ ਬਣਾਉਣ ਅਤੇ ਉਦਯੋਗਿਕ ਮੰਗਾਂ ਦੇ ਅਨੁਕੂਲ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਲੋਂ ਯੂਨੀਵਰਸਿਟੀ ਦੇ ਮਾਣਯੋਗ ਵਾਈਸ ਚਾਂਸਲਰ ਪ੍ਰੋ. ਡਾ. ਸੰਜੀਵ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਯੂਨੀਵਰਸਿਟੀ ਪੱਧਰ 'ਤੇ ਇਕ ਅਹਿਮ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਸੰਤ ਕਬੀਰ ਕਾਲਜ, ਜ਼ੀਰਾ ਦੇ ਡਾਇਰੈਕਟਰ ਡਾ. ਸੁਖਦੇਵ ਸਿੰਘ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਕਈ ਮਾਣਯੋਗ ਚੇਅਰਮੈਨਾਂ, ਡਾਇਰੈਕਟਰਾਂ ਅਤੇ ਕਾਲਜ ਪ੍ਰਬੰਧਕਾਂ ਨੇ ਭਾਗ ਲਿਆ | ਇਸ ਮੌਕੇ ਡਾਇਰੈਕਟਰ ਸੀ.ਡੀ.ਸੀ. ਡਾ. ਦਿਨੇਸ਼ ਕੁਮਾਰ, ਅਸਿਸਟੈਂਟ ਡਾਇਰੈਕਟਰ ਡਾ. ਯਾਦਵਿੰਦਰਪਾਲ ਸ਼ਰਮਾ ਅਤੇ ਡੀਨ ਅਕਾਦਮਿਕ ਡਾ. ਅਮਿਤ ਭਾਟੀਆ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਇਸ ਦੌਰਾਨ ਮੁੱਖ ਤੌਰ 'ਤੇ ਵਿਦਿਆਰਥੀਆਂ ਦੀ ਦਾਖਲਾ ਪ੍ਰਕਿਰਿਆ, ਪਲੇਸਮੈਂਟ ਦੇ ਮੌਕੇ ਅਤੇ ਉਦਯੋਗਿਕ ਲੋੜਾਂ ਅਨੁਸਾਰ ਸਕਿਲਡ ਵਿਦਿਆਰਥੀ ਤਿਆਰ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਵਾਈਸ ਚਾਂਸਲਰ ਪ੍ਰੋ. ਡਾ. ਸੰਜੀਵ ਕੁਮਾਰ ਸ਼ਰਮਾ ਨੇ ਕਿਹਾ ਕਿ ਅੱਜ ਦੇ ਮੁਕਾਬਲੇਬਾਜ਼ੀ ਦੇ ਯੁੱਗ ਵਿਚ ਸਿਰਫ਼ ਡਿਗਰੀ ਪ੍ਰਦਾਨ ਕਰਨਾ ਹੀ ਕਾਫ਼ੀ ਨਹੀਂ, ਸਗੋਂ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਗਿਆਨ, ਟੈਕਨੀਕਲ ਸਕਿਲਾਂ ਅਤੇ ਸਾਫ਼ਟ ਸਕਿਲਾਂ ਨਾਲ ਸਸ਼ਕਤ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਅਤੇ ਇਸ ਨਾਲ ਸੰਬੰਧਿਤ ਕਾਲਜਾਂ ਨੂੰ ਮਿਲ ਕੇ ਅਜਿਹੇ ਕੋਰਸ ਅਤੇ ਟਰੇਨਿੰਗ ਪ੍ਰੋਗਰਾਮ ਤਿਆਰ ਕਰਨੇ ਚਾਹੀਦੇ ਹਨ ਜੋ ਸਿੱਧੇ ਤੌਰ 'ਤੇ ਉਦਯੋਗਾਂ ਨਾਲ ਜੁੜੇ ਹੋਣ ਤਾਂ ਜੋ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਉਪਰੰਤ ਰੋਜ਼ਗਾਰ ਦੇ ਵਧੀਆ ਮੌਕੇ ਮਿਲ ਸਕਣ | ਅਸਿਸਟੈਂਟ ਡਾਇਰੈਕਟਰ ਡਾ. ਯਾਦਵਿੰਦਰਪਾਲ ਸ਼ਰਮਾ ਨੇ ਮੀਟਿੰਗ ਵਿਚ ਪਹੁੰਚੇ ਸਾਰੇ ਮਾਣਯੋਗ ਚੇਅਰਮੈਨਾਂ, ਡਾਇਰੈਕਟਰਾਂ ਅਤੇ ਪਿ੍ੰਸੀਪਲ ਸਾਹਿਬਾਨ ਦਾ ਸਵਾਗਤ ਕਰਦਿਆਂ ਯੂਨੀਵਰਸਿਟੀ ਵਲੋਂ ਚੱਲ ਰਹੀਆਂ ਅਕਾਦਮਿਕ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ | ਡਾਇਰੈਕਟਰ ਸੀ.ਡੀ.ਸੀ. ਡਾ. ਦਿਨੇਸ਼ ਕੁਮਾਰ ਨੇ ਦਾਖਲਾ ਪ੍ਰਕਿਰਿਆ ਨੂੰ ਹੋਰ ਸਰਲ, ਪਾਰਦਰਸ਼ੀ ਅਤੇ ਪੂਰੀ ਤਰ੍ਹਾਂ ਡਿਜ਼ਿਟਲ ਬਣਾਉਣ 'ਤੇ ਜ਼ੋਰ ਦਿੱਤਾ ਤਾਂ ਜੋ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ 'ਤੇ ਡੀਨ ਅਕਾਦਮਿਕ ਡਾ. ਅਮਿਤ ਭਾਟੀਆ ਨੇ ਕਿਹਾ ਕਿ ਪਾਠ-ਕ੍ਰਮਾਂ ਵਿਚ ਨਵੀਂ ਤਕਨਾਲੋਜੀ, ਇੰਡਸਟਰੀ ਇੰਟਰਨਸ਼ਿਪ, ਅਪਰੈਂਟਿਸਸ਼ਿਪ ਅਤੇ ਹੈਂਡਸ-ਆਨ ਟਰੇਨਿੰਗ ਨੂੰ ਸ਼ਾਮਲ ਕਰਨਾ ਬਹੁਤ ਜ਼ਰੂਰੀ ਹੈ ਜਿਸ ਨਾਲ ਵਿਦਿਆਰਥੀ ਸਿਰਫ਼ ਸਿਧਾਂਤਕ ਗਿਆਨ ਤੱਕ ਸੀਮਤ ਨਾ ਰਹਿਣ ਸਗੋਂ ਅਮਲੀ ਤਜਰਬਾ ਵੀ ਹਾਸਲ ਕਰ ਸਕਣ | ਮੀਟਿੰਗ ਵਿਚ ਸ਼ਾਮਲ ਕਾਲਜਾਂ ਦੇ ਪ੍ਰਬੰਧਕਾਂ ਨੇ ਦਾਖ਼ਲਿਆਂ ਦੌਰਾਨ ਆ ਰਹੀਆਂ ਮੁਸ਼ਕਲਾਂ ਅਤੇ ਪਲੇਸਮੈਂਟ ਸਬੰਧੀ ਆਪਣੇ ਸੁਝਾਅ ਵੀ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਪਲੇਸਮੈਂਟ ਸੈੱਲਾਂ ਨੂੰ ਹੋਰ ਮਜ਼ਬੂਤ ਕਰਕੇ ਉਦਯੋਗਾਂ ਨਾਲ ਸਿੱਧਾ ਸੰਪਰਕ ਸਥਾਪਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਕੈਂਪਸ ਪਲੇਸਮੈਂਟ ਰਾਹੀਂ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮਿਲ ਸਕਣ | ਅੰਤ ਵਿਚ ਵਾਈਸ ਚਾਂਸਲਰ ਨੇ ਭਰੋਸਾ ਦਿਵਾਇਆ ਕਿ ਯੂਨੀਵਰਸਿਟੀ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਮੀਟਿੰਗਾਂ ਦਾ ਪ੍ਰਬੰਧ ਕਰਦੀ ਰਹੇਗੀ ਅਤੇ ਸਿੱਖਿਆ ਦੀ ਗੁਣਵੱਤਤਾ ਨੂੰ ਨਵੀਂ ਦਿਸ਼ਾ ਦੇਣ ਲਈ ਲਗਾਤਾਰ ਉਪਰਾਲੇ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਸਨਾਤਨ ਧਰਮ ਮਹਾਂਵੀਰ ਦਲ ਮੰਦਰ ਵਿਖੇ 1.25 ਲੱਖ ਹਨੂਮਾਨ ਚਾਲੀਸਾ ਦੇ ਪਾਠ ਦਾ ਆਯੋਜਨ <br/> ਅਗਲੀ ਖ਼ਬਰ ਨਵੀਂ ਦਿੱਲੀ ਦੇ ਨੈਸ਼ਨਲ ਜ਼ੂਲੌਜੀਕਲ ਪਾਰਕ 'ਚ
Ad Position 24