23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਸੱਦੇ 'ਤੇ ਫ਼ਿਰੋਜ਼ਪੁਰ ਦੇ ਵਕੀਲ ਰਹੇ ਹੜਤਾਲ 'ਤੇ

Ad Position 21
No active advertisement
ਅਜੀਤ ਡੈਸਕ 19-12-2025
ਫ਼ਿਰੋਜ਼ਪੁਰ, 18 ਦਸੰਬਰ (ਰਾਕੇਸ਼ ਚਾਵਲਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਅਹੁਦੇਦਾਰਾਂ ਦੀ ਇਕ ਹੰਗਾਮੀ ਮੀਟਿੰਗ ਪ੍ਰਧਾਨ ਐਡਵੋਕੇਟ ਲਵਜੀਤ ਪਾਲ ਸਿੰਘ ਟੁਰਨਾ ਦੀ ਅਗਵਾਈ ਹੇਠ ਹੋਈ | ਜਿਸ ਵਿਚ ਹਾਈ ਕੋਰਟ ਬਾਰ ਐਸੋਸੀਏਸ਼ਨ ਵਲੋਂ ਦਿੱਤੇ ਗਏ ਰਾਜ ਪੱਧਰੀ ਬੰਦ ਦੇ ਸੱਦੇ 'ਤੇ ਚਰਚਾ ਕੀਤੀ ਗਈ | ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੀ ਕਾਰਜਕਾਰੀ ਵਲੋਂ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਵੀਰਵਾਰ (ਅੱਜ) ਨੂੰ ਵਕੀਲਾਂ ਤਰਫ਼ੋਂ ਅਦਾਲਤੀ ਕੰਮਕਾਜ ਨਹੀਂ ਕੀਤਾ ਜਾਵੇਗਾ ਅਤੇ ਹੜਤਾਲ ਰੱਖੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਪ੍ਰਧਾਨ ਲਵਜੀਤ ਪਾਲ ਸਿੰਘ ਟੁਰਨਾ, ਉਪ ਪ੍ਰਧਾਨ ਜੋਬਨਜੀਤ ਸਿੰਘ ਸਿੱਧੂ ਅਤੇ ਸਕੱਤਰ ਨੀਲ ਰਤਨ ਸ਼ਰਮਾ ਨੇ ਦੱਸਿਆ ਕਿ ਸੀ.ਆਈ.ਏ-1 ਹਿਸਾਰ ਦੇ ਪੁਲਿਸ ਅਧਿਕਾਰੀਆਂ ਵਿਰੁੱਧ ਐੱਫ.ਆਈ.ਆਰ ਦੇ ਸੰਬੰਧ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਵਲੋਂ ਲਏ ਗਏ ਸਟੈਂਡ ਅਤੇ ਸਬੰਧਿਤ ਪੁਲਿਸ ਅਧਿਕਾਰੀਆਂ ਦੇ ਨਾਮ ਸ਼ਾਮਲ ਕਰਨ, ਢੁਕਵੀਆਂ ਸਜ਼ਾਵਾਂ ਜੋੜਨ, ਅਤੇ ਸਬੰਧਿਤ ਐੱਸ.ਐੱਚ.ਓ ਦੇ ਤਬਾਦਲੇ ਅਤੇ ਮੁਅੱਤਲੀ ਦੀਆਂ ਹੋਰ ਮੰਗਾਂ ਦਾ ਫ਼ਿਰੋਜ਼ਪੁਰ ਬਾਰ ਪੂਰੀ ਤਰ੍ਹਾਂ ਸਮਰਥਨ ਕਰਦੀ ਹੈ | ਜਿਸ ਦੇ ਚੱਲਦੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਵਕੀਲ
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਜਿੰਦੂ ਨੇ ਚੇਅਰਮੈਨ ਜੋਗਾ ਸਿੰਘ ਨੂੰ ਦਿੱਤੀ ਵਧਾਈ <br/> ਅਗਲੀ ਖ਼ਬਰ ਅਕਾਲੀ ਦਲ, ਕਾਂਗਰਸ ਤੇ ਭਾਜਪਾ ਆਗੂਆਂ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸ਼ੇਰ ਖਾਂ ਦੇ ਵੋਟਰਾਂ ਦਾ ਕੀਤਾ ਧੰਨਵਾਦ <br/>
Ad Position 24