ਮਮਦੋਟ, 18 ਦਸੰਬਰ (ਰਾਜਿੰਦਰ ਸਿੰਘ ਹਾਂਡਾ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਚੇਅਰਮੈਨ ਜੋਗਾ ਸਿੰਘ ਮੁਰਕਵਾਲਾ ਜਿਨ੍ਹਾਂ ਦੇ ਮਾਤਾ ਮਹੰਤ ਕੌਰ ਵਲੋਂ ਬਲਾਕ ਸੰਮਤੀ ਜ਼ੋਨ ਚੱਕ ਘੁਬਾਈ ਉਰਫ਼ ਤਰ੍ਹਾਂ ਵਾਲੀ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਗਈ ਹੈ | ਉਨ੍ਹਾਂ ਨਾਲ ਜਿੱਤ ਦੀ ਖ਼ੁਸ਼ੀ ਸਾਂਝੀ ਕਰਨ ਲਈ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਵਲੋਂ ਇਸ ਜਿੱਤ ਲਈ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕਰਦਿਆਂ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਲਈ ਸਾਰੇ ਪਾਰਟੀ ਵਰਕਰਾਂ ਅਤੇ ਵੋਟਰਾਂ ਦਾ ਧੰਨਵਾਦ ਕੀਤਾ ਗਿਆ |