23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਪ੍ਰਦਰਸ਼ਨ ਨਾਲ ਅਕਾਲੀ ਦਲ ਦਾ ਗਰਾਫ਼ ਵਧਿਆ-ਬੱਬੂ, ਸਿੱਧੂ

Ad Position 21
No active advertisement
ਅਜੀਤ ਡੈਸਕ 19-12-2025
ਮਮਦੋਟ, 18 ਦਸੰਬਰ (ਸੁਖਦੇਵ ਸਿੰਘ ਸੰਗਮ)-ਲੰਘੇ ਦਿਨੀਂ ਪੰਜਾਬ ਵਿਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਆਏ ਨਤੀਜਿਆਂ ਵਿਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਦਿਖਾਏ ਗਏ ਚੰਗੇ ਪ੍ਰਦਰਸ਼ਨ ਨਾਲ ਪਾਰਟੀ ਦਾ ਗਰਾਫ਼ ਵਧਿਆ ਹੈ | ਚੋਣ ਰਿਜ਼ਲਟ ਸੰਤੁਸ਼ਟੀ ਜ਼ਾਹਿਰ ਕਰਦੇ ਹੋਏ ਪਾਰਟੀ ਦੇ ਕੋਰ ਕਮੇਟੀ ਮੈਂਬਰ ਸੁਰਿੰਦਰ ਸਿੰਘ ਬੱਬੂ ਅਤੇ ਮਨਪ੍ਰੀਤ ਸਿੰਘ ਸਿੱਧੂ ਜ਼ਿਲ੍ਹਾ ਜਨਰਲ ਸਕੱਤਰ ਨੇ ਇੱਥੇ ਕਿਹਾ ਕਿ ਭਾਵੇਂ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਦੀਆਂ ਨਾਮਜ਼ਦਗੀਆਂ ਤੋਂ ਲੈ ਕੇ ਚੋਣ ਨਤੀਜੇ ਜਾਰੀ ਹੋਣ ਤੱਕ ਅਕਾਲੀ ਉਮੀਦਵਾਰਾਂ ਨੂੰ ਹਰਾਉਣ ਲਈ ਹਰ ਹੀਲਾ ਵਰਤਿਆ ਪਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਪ੍ਰਤੀ ਉਸਾਰੂ ਨੀਤੀ ਨੂੰ ਮੁੱਖ ਰੱਖਦਿਆਂ ਸੂਬੇ ਦੇ ਲੋਕਾਂ ਨੇ ਵੱਡੀ ਪੱਧਰ 'ਤੇ ਅਕਾਲੀ ਦਲ ਬਾਦਲ ਦੇ ਉਮੀਦਵਾਰਾਂ ਦੀ ਹਮਾਇਤ ਕੀਤੀ ਅਤੇ ਜਿੱਤ ਦਾ ਸਿਹਰਾ ਉਨ੍ਹਾਂ ਸਿਰ ਸਜਾਇਆ | ਅਕਾਲੀ ਆਗੂਆਂ ਕਿਹਾ ਕਿ ਬਹੁਤੇ ਬਲਾਕ ਸੰਮਤੀ ਜ਼ੋਨਾਂ ਤੋਂ ਫਸਵੇਂ ਮੁਕਾਬਲੇ ਕਰਦੇ ਹੋਏ ਅਕਾਲੀ ਦਲ ਦੇ ਉਮੀਦਵਾਰ ਬੜੀਆਂ ਹੀ ਥੋੜ੍ਹੀਆਂ ਵੋਟਾਂ ਨਾਲ ਹਾਰੇ ਹਨ | ਉਨ੍ਹਾਂ ਦੁਆਵਾਂ ਕੀਤਾ ਕਿ ਜਿਸ ਤਰ੍ਹਾਂ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀਆਂ ਤਿੰਨ ਜ਼ਿਲ੍ਹਾ ਪ੍ਰੀਸ਼ਦ ਸੀਟਾਂ ਅਕਾਲੀ ਦਲ ਅਤੇ ਉਨ੍ਹਾਂ ਦੇ ਹਮਾਇਤੀ ਉਮੀਦਵਾਰਾਂ ਨੇ ਜਿੱਤੀਆਂ ਹਨ ਅਤੇ ਜੇਕਰ ਸਰਕਾਰੀ ਤੰਤਰ ਆਪ ਦੀ ਮਦਦ ਨਾ ਕਰਦਾ ਤਾਂ ਚੌਥੀ ਜੋਧਪੁਰ ਰਿਜ਼ਰਵ ਸੀਟ ਵੀ ਅਕਾਲੀ ਦਲ ਦੀ ਝੋਲੀ ਪੈਣੀ ਸੀ | ਜੋ ਸਿਰਫ਼ ਧਾਂਦਲੀ ਕਰਕੇ ਆਮ ਆਦਮੀ ਪਾਰਟੀ ਨੇ ਜਿੱਤੀ ਹੈ | ਅਕਾਲੀ ਆਗੂਆਂ ਨੇ ਦਾਅਵਾ ਕੀਤਾ ਕਿ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਅਕਾਲੀ ਦਲ ਸ਼ਾਨ ਨਾਲ ਜਿੱਤ ਕੇ ਲੋਕਾਂ ਦੀ ਆਪਣੀ ਸਰਕਾਰ ਬਣਾਏਗਾ | ਇਸ ਮੌਕੇ ਉਨ੍ਹਾਂ ਨਾਲ ਬੂਟਾ ਸਿੰਘ ਭੁੱਲਰ, ਅਸ਼ਟਦੀਪ ਸਿੰਘ, ਸਹਿਜਪ੍ਰੀਤ ਸਿੰਘ, ਅਮਰਜੀਤ ਸਿੰਘ ਸਰਪੰਚ, ਗੁਰਵਿੰਦਰ ਸਿੰਘ, ਅਤੇ ਅੰਗਰੇਜ਼ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਤੇ ਸੈਸ਼ਨ ਜੱਜ ਫਿਰੋਜ਼ਪੁਰ ਸੁਮੀਤ ਮਲਹੋਤਰਾ ਵਲੋਂ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ <br/> ਅਗਲੀ ਖ਼ਬਰ • ਹਲਕਾ ਗੁਰੂਹਰਸਹਾਏ 'ਚ ਆਉਂਦੇ ਸਾਰੇ 9 ਬਲਾਕ ਸੰਮਤੀ ਜ਼ੋਨਾਂ 'ਚੋਂ ਕਾਂਗਰਸ ਅਤੇ ਅਕਾਲੀ ਦਲ ਦੀ ਜਿੱਤ • ਸੱਤਾਧਾਰੀ ਧਿ...
Ad Position 24