23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਜ਼ਿਲ੍ਹਾ ਤੇ ਸੈਸ਼ਨ ਜੱਜ ਫਿਰੋਜ਼ਪੁਰ ਸੁਮੀਤ ਮਲਹੋਤਰਾ ਵਲੋਂ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ <br/>

Ad Position 21
No active advertisement
ਜ਼ਿਲ੍ਹਾ ਤੇ ਸੈਸ਼ਨ ਜੱਜ ਫਿਰੋਜ਼ਪੁਰ ਸੁਮੀਤ ਮਲਹੋਤਰਾ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਰਵਾਨਾ ਕਰਨ ਸਮੇਂ | ਤਸਵੀਰ- ਰਾਕੇਸ਼ ਚਾਵਲਾ <br/> 19-12-2025
ਫਿਰੋਜ਼ਪੁਰ, 18 ਦਸੰਬਰ(ਰਾਕੇਸ਼ ਚਾਵਲਾ)-ਮਾਨਯੋਗ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ. ਐੱਸ. ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਸੁਮੀਤ ਮਲਹੋਤਰਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵਲੋਂ ਨਸ਼ਿਆਂ ਪ੍ਰਤੀ ਜਾਗਰੂਕਤਾ ਲਈ Tਯੂਥ ਅਗੇਂਸਟ ਡਰੱਗU ਮੁਹਿੰਮ ਚਲਾਈ ਜਾ ਰਹੀ ਹੈ | ਇਸ ਮੁਹਿੰਮ ਦੇ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵਲੋਂ ਅੱਜ ਸਾਈਕਲ ਰੈਲੀ ਕੱਢੀ ਗਈ | ਇਸ ਸਾਈਕਲ ਰੈਲੀ ਵਿਚ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ), ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਵੱਖ-ਵੱਖ ਸਕੂਲਾਂ ਐਮ.ਐਲ.ਐਮ ਸਕੂਲ, ਐੱਚ.ਐਮ. ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਿਰੋਜ਼ਪੁਰ, ਬੀ.ਐਮ.ਜੈਨ ਸਕੂਲ, ਕੰਟੋਨਮੈਂਟ ੋਰਡ ਸਕੂਲ ਅਤੇ ਐਮ.ਐਲ.ਐਮ.ਹਾਈ ਸਕੂਲ ਦੇ ਬੱਚਿਆਂ ਨੇ ਹਿੱਸਾ ਲਿਆ | ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਸਾਰੇ ਜੁਡੀਸ਼ੀਅਲ ਅਫ਼ਸਰਾਂ ਸਮੇਤ ਇਸ ਸਾਇਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਡਾ. ਸਤਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸ), ਫ਼ਿਰੋਜ਼ਪੁਰ ਵੀ ਮੌਜੂਦ ਸਨ | ਇਹ ਰੈਲੀ ਜ਼ਿਲ੍ਹਾ ਕੋਰਟ ਕੰਪਲੈਕਸ ਫਿਰੋਜ਼ਪੁਰ ਤੋਂ ਰਵਾਨਾ ਹੋ ਕੇ ਸਰਕਾਰੀ ਐੱਚ.ਐਮ. ਸੀਨੀਅਰ ਸੈਕੰਡਰੀ ਸਕੂਲ ਵਿਚ ਸਮਾਪਤ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਹਾਮਦ ਜ਼ੋਨ ਜੇਤੂ ਅਕਾਲੀ ਉਮੀਦਵਾਰ ਬਲਜੀਤ ਸਿੰਘ ਮਿਰਜ਼ਾ ਨੂੰ ਆਗੂਆਂ ਵਲੋਂ ਵਧਾਈਆਂ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਪ੍ਰਦਰਸ਼ਨ ਨਾਲ ਅਕਾਲੀ ਦਲ ਦਾ ਗਰਾਫ਼ ਵਧਿਆ-ਬੱਬੂ, ਸਿੱਧੂ
Ad Position 24