23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਮੈਂ ਪਿੰਡ ਵਾਸੀਆਂ ਦਾ ਸਦਾ ਰਿਣੀ ਰਹਾਂਗਾ-ਸਰਪੰਚ ਢਿੱਲੋਂ

Ad Position 21
No active advertisement
ਅਜੀਤ ਡੈਸਕ 19-12-2025
ਮੱਖੂ, 18 ਦਸੰਬਰ (ਕੁਲਵਿੰਦਰ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਵਿੰਦਰ ਸਿੰਘ ਵਲੋਂ ਅਕਬਰ ਵਾਲਾ ਜ਼ੋਨ 14 ਨੰਬਰ ਤੋਂ ਜਿੱਤ ਪ੍ਰਾਪਤ ਕਰਨ ਦੀ ਵਧਾਈ ਦਿੰਦਿਆਂ ਸੀਨੀਅਰ ਆਮ ਆਦਮੀ ਪਾਰਟੀ ਦੇ ਆਗੂ ਸਰਪੰਚ ਲਖਵੀਰ ਸਿੰਘ ਢਿੱਲੋਂ ਵਲਾਇਤ ਸ਼ਾਹ ਵਾਲਾ ਸਾਡਾ ਉਮੀਦਵਾਰ ਹਲਕਾ ਵਿਧਾਇਕ ਨਰੇਸ਼ ਕਟਾਰੀਆ, ਯੂਥ ਆਗੂ ਸ਼ੰਕਰ ਕਟਾਰੀਆ ਅਤੇ ਪਾਰਟੀ ਹਾਈ ਕਮਾਂਡ ਦੇ ਭਰੋਸੇ 'ਤੇ ਖਰੇ ਉੱਤਰੇ ਹਨ ਅਤੇ ਮੈਂ ਆਸ ਕਰਦਾ ਹਾਂ ਕਿ ਗੁਰਵਿੰਦਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਾਡੇ ਬਲਾਕ ਮੱਖੂ ਦੀਆਂ ਪੰਚਾਇਤਾਂ ਲਈ ਵੱਧ ਤੋਂ ਵੱਧ ਫ਼ੰਡ ਮੁਹੱਈਆ ਕਰਵਾਉਣ ਵਿਚ ਆਪਣੀ ਜ਼ਿੰਮੇਵਾਰੀ ਬਖ਼ੂਬੀ ਨਿਭਾਉਣਗੇ | ਉਨ੍ਹਾਂ ਕਿਹਾ ਕਿ ਮੈਂ ਆਪਣੇ ਪਿੰਡ ਵਾਸੀਆਂ ਦਾ ਵੀ ਧੰਨਵਾਦ ਕਰਦਾ ਹਾਂ ਕਿ ਜਿਨ੍ਹਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਪਿੰਡ ਵਿਚੋਂ ਵੱਧ ਵੋਟਾਂ ਪਵਾ ਕੇ ਮੇਰਾ ਮਾਣ ਆਗੂਆਂ ਦੀ ਨਜ਼ਰ ਵਿਚ ਵਧਾਇਆ ਹੈ | ਇਸ ਮੌਕੇ ਸਾਬਕਾ ਸਰਪੰਚ ਬੂੜ ਸਿੰਘ, ਸਾਬਕਾ ਸਰਪੰਚ ਵਰਿਆਮ ਸਿੰਘ, ਨੰਬਰਦਾਰ ਸਤਨਾਮ ਸਿੰਘ, ਮਨਜਿੰਦਰ ਸਿੰਘ ਪੰਚ, ਅਜੀਤ ਸਿੰਘ ਪੰਚ, ਗੁਰਨਾਮ ਸਿੰਘ ਪੰਚ, ਤਰਨਦੀਪ ਸਿੰਘ, ਰਣਜੀਤ ਸਿੰਘ, ਉਪਿੰਦਰ ਸਿੰਘ, ਮਹਿਲ ਸਿੰਘ ਤਰਸੇਮ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਬਲਾਕ ਲੈਵਲ ਮੈਥ ਮੇਲਾ ਕਰਵਾਇਆ <br/> ਅਗਲੀ ਖ਼ਬਰ ਭਾਰਤੀ ਏਅਰਟੈੱਲ ਫਾਊਾਡੇਸ਼ਨ ਵਲੋਂ ਜ਼ਿਲ੍ਹਾ ਪੱਧਰੀ ਸਪੈਲ ਵਿਜ਼ਾਰਡ ਮੁਕਾਬਲਾ <br/>
Ad Position 24