17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਆਸ਼ੂ ਬੰਗੜ ਨੇ ਸਰਹੱਦੀ ਜ਼ਿਲ੍ਹੇ ਵਿਚ ਕਾਂਗਰਸ ਨੂੰ ਕੀਤਾ ਮਜ਼ਬੂਤ ਕਾਂਗਰਸ ਪਾਰਟੀ ਨੇ ਜਿੱਤੀਆਂ ਜ਼ਿਲ੍ਹਾ ਪਰੀਸ਼ਦ ਵਿੱਚ 6 ਸੀਟਾਂ <br/>

Ad Position 21
No active advertisement
ਅਜੀਤ ਡੈਸਕ 20-12-2025
ਫਿਰੋਜ਼ਪੁਰ, 19 ਦਸੰਬਰ(ਸੁਖਵਿੰਦਰ ਸਿੰਘ)-ਸਰਹੱਦੀ ਜ਼ਿਲ੍ਹੇ ਵਿਚ ਸੱਤਾਧਾਰੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦ ਰਿਜ਼ਲਟ ਆਉਣ ਤੋਂ ਬਾਅਦ ਜ਼ਿਲ੍ਹਾ ਪਰਿਸ਼ਦ ਦੀਆਂ 14 ਸੀਟਾਂ ਵਿਚੋਂ 6 ਸੀਟਾਂ ਕਾਂਗਰਸ ਪਾਰਟੀ ਨੇ ਜਿੱਤ ਲਈਆਂ ਜਿੱਥੇ ਕਾਂਗਰਸ ਪਾਰਟੀ ਦੇ ਵਿਚ ਮੁੜ ਖ਼ੁਸ਼ੀ ਦਾ ਮਾਹੌਲ ਪੈਦਾ ਕਰ ਦਿੱਤਾ ਹੈ | ਉੱਥੇ ਹੀ ਮੌਜੂਦਾ ਸੱਤਾਧਾਰੀ ਪਾਰਟੀ ਫਿਰ ਸੋਚਣ ਨੂੰ ਮਜਬੂਰ ਹੋ ਗਈ ਹੈ ਕਿ 2022 ਦੀਆਂ ਚੋਣਾਂ ਵਿਚ ਉਨ੍ਹਾਂ ਦੇ ਜਿੱਤ ਸਿਰਫ਼ ਲੋਕਾਂ ਦਾ ਉਸ ਸਮੇਂ ਦੀਆਂ ਸੱਤਾਧਾਰੀ ਪਾਰਟੀਆਂ ਦੇ ਖ਼ਿਲਾਫ਼ ਸਿਰਫ਼ ਗ਼ੁੱਸਾ ਸੀ ਜਾਂ ਨਵੀਂ ਆਈ ਪਾਰਟੀ ਦੇ ਪ੍ਰਤੀ ਉਨ੍ਹਾਂ ਦਾ ਝੁਕਾਅ.. ਪ੍ਰੰਤੂ ਕਾਂਗਰਸ ਦੀ ਇਸ ਜਿੱਤ ਨੇ ਇਕ ਵਾਰ ਫਿਰ ਵਰਕਰਾਂ ਵਿਚ ਉਤਸ਼ਾਹ ਅਤੇ ਉਮੰਗ ਭਰ ਦਿੱਤੀ ਹੈ | ਜਿਸ ਦਾ ਕਿ ਸਿੱਧਾ ਸਿੱਧਾ ਸਿਹਰਾ ਅਮਰਦੀਪ ਸਿੰਘ ਆਸ਼ੂ ਬੰਗੜ ਅਤੇ ਜ਼ਿਲ੍ਹਾ ਵਾਈਸ ਪ੍ਰਧਾਨ ਬਲਜੀਤ ਕੌਰ ਬੰਗੜ ਨੂੰ ਜਾਂਦਾ ਹੈ 2022 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਦਾ ਦਾਮਨ ਫੜਨ ਸਮੇਂ ਇਨ੍ਹਾਂ ਨੇ ਆਮ ਆਦਮੀ ਪਾਰਟੀ 'ਤੇ ਕਈ ਦੋਸ਼ ਦਾਇਰ ਕੀਤੇ ਸਨ | ਇਸ ਮੌਕੇ ਅਮਰਦੀਪ ਸਿੰਘ ਆਸ਼ੂ ਬੰਗੜ ਨਾਲ ਜਦੋਂ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਹਨਾਂ ਚੋਣਾਂ ਵਿਚ ਪਾਰਟੀ ਪ੍ਰਚਾਰ ਅਤੇ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਗਿਆ ਸੀ ਅਤੇ ਲੋਕਾਂ ਨੇ ਪਾਰਟੀ ਦੇ ਪੁਰਾਣੇ ਕੀਤੇ ਕੰਮਾਂ ਨੂੰ ਯਾਦ ਕਰਦਿਆਂ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਸਾਡੇ ਉਮੀਦਵਾਰਾਂ ਨੂੰ ਚੁਣਿਆ ਹੈ | ਇਸ ਲਈ ਅਸੀਂ ਲੋਕਾਂ ਨੂੰ ਵਿਸ਼ਵਾਸ ਦਿਵਾਉਂਦੇ ਹਾਂ ਕਿ ਪਾਰਟੀ ਅਤੇ ਨੁਮਾਇੰਦੇ ਲੋਕਾਂ ਦੀ ਉਮੀਦਾਂ ਤੇ ਖਰੇ ਉੱਤਰਨਗੇ ਅਤੇ ਲੀਹ ਤੋਂ ਉੱਤਰੇ ਵਿਕਾਸ ਨੂੰ ਨੁਮਾਇੰਦਗੀ ਮਿਲਣ 'ਤੇ ਮੁੜ ਸੁਰਜੀਤ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਹਾਲ ਟਿਕਟ ਜਾਰੀ, ਵਿਦਿਆਰਥੀ ਡਾਊਨਲੋਡ ਵੀ ਕਰ ਸਕਦੇ ਹਨ- ਡਾ. ਸ... ਅਗਲੀ ਖ਼ਬਰ ਮੁੱਦਕੀ ਜੰਗ ਦੇ ਸ਼ਹੀਦ ਸਿੰਘਾਂ ਦੀ ਯਾਦ 'ਚ ਮਿਸਲ ਸਤਲੁਜ ਵਲੋਂ ਅਰਦਾਸ ਸਮਾਗਮ
Ad Position 24