ਜ਼ੀਰਾ,19 ਦਸੰਬਰ(ਰਜਨੀਸ਼ ਕਥੂਰੀਆ)-ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਲੋਂ ਦਸੰਬਰ ਟਰਮ ਐਂਡ ਇਲਜ਼ਾਮ-2025 ਲਈ ਹਾਲ ਟਿਕਟ ਜਾਰੀ ਕਰ ਦਿੱਤੇ ਗਏ ਹਨ | ਇਸ ਸਬੰਧੀ ਜਾਣਕਾਰੀ ਰਿਜਨਲ ਸੈਂਟਰ ਜ਼ੀਰਾ ਦੇ ਡਾਇਰੈਕਟਰ ਡਾ. ਸੁਖਦੇਵ ਸਿੰਘ ਨੇ ਦਿਦਿਆਂ ਦੱਸਿਆ ਕਿ ਜਿਹੜੇ ਵਿਦਿਆਰਥੀਆਂ ਨੇ ਇਸ ਵਾਰੀ ਪ੍ਰੀਖਿਆਵਾਂ ਲਈ ਅਰਜ਼ੀ ਭਰੀ ਸੀ | ਹੁਣ ਆਪਣੇ ਹਾਲ ਟਿਕਟ ਯੂਨੀਵਰਸਿਟੀ ਦੀ ਅਧਿਕਾਰਕ ਵੈੱਬਸਾਈਟ ਤੋਂ ਆਨਲਾਈਨ ਡਾਊਨਲੋਡ ਕਰ ਸਕਦੇ ਹਨ | ਰਿਜਨਲ ਸੈਂਟਰ ਜ਼ੀਰਾ ਦੇ ਕੋਆਰਡੀਨੇਟਰ ਡਾ.ਵੀਰਪਾਲ ਨੇ ਕਿਹਾ ਕਿ ਕਈ ਵਿਦਿਆਰਥੀਆਂ ਨੂੰ ਆਨਲਾਈਨ ਹਾਲ ਟਿਕਟ ਡਾਊਨਲੋਡ ਕਰਨ ਵਿਚ ਮੁਸ਼ਕਿਲ ਪੇਸ਼ ਆਉਂਦੀ ਹੈ | ਜਿਸ ਨੂੰ ਧਿਆਨ ਵਿਚ ਰੱਖਦਿਆਂ ਕਾਲਜ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਹੂਲਤ ਉਪਲਬਧ ਕਰਵਾਈ ਗਈ ਹੈ | ਜੇ ਕਿਸੇ ਵਿਦਿਆਰਥੀ ਨੂੰ ਹਾਲ ਟਿਕਟ ਡਾਊਨਲੋਡ ਕਰਨ ਵਿਚ ਕੋਈ ਸਮੱਸਿਆ ਆਉਂਦੀ ਹੈ ਤਾਂ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਜ਼ੀਰਾ ਤੋਂ ਆਪਣਾ ਹਾਲ ਟਿਕਟ ਪ੍ਰਾਪਤ ਕਰ ਸਕਦਾ ਹੈ | ਕਾਲਜ ਦਾ ਸਟਾਫ ਵਿਦਿਆਰਥੀਆਂ ਨੂੰ ਪੂਰਾ ਮਾਰਗ ਦਰਸ਼ਨ ਅਤੇ ਸਹਿਯੋਗ ਪ੍ਰਦਾਨ ਕਰੇਗਾ | ਉਨ੍ਹਾਂ ਇਹ ਵੀ ਦੱਸਿਆ ਕਿ ਵਿਦਿਆਰਥੀਆਂ ਲਈ ਪ੍ਰੀਖਿਆ ਹਾਲ ਵਿਚ ਹਾਲ ਟਿਕਟ ਦੇ ਨਾਲ ਆਪਣਾ ਆਧਾਰ ਕਾਰਡ ਅਤੇ ਯੂਨੀਵਰਸਿਟੀ ਵਲੋਂ ਜਾਰੀ ਕੀਤਾ ਗਿਆ ਆਈ-ਕਾਰਡ ਲੈ ਕੇ ਆਉਣਾ ਲਾਜ਼ਮੀ ਹੈ | ਅੰਤ ਵਿਚ ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਮਨ ਲਾ ਕੇ ਪ੍ਰੀਖਿਆ ਦੀ ਤਿਆਰੀ ਕਰਨ ਅਤੇ ਸਮੇਂ ਸਿਰ ਹਾਲ ਟਿਕਟ ਡਾਊਨਲੋਡ ਜਾਂ ਰਿਜਨਲ ਸੈਂਟਰ ਤੋਂ ਪ੍ਰਾਪਤ ਕਰਕੇ ਆਪਣੀ ਪ੍ਰੀਖਿਆ ਸਫਲਤਾਪੂਰਵਕ ਦੇਣ |