ਮਮਦੋਟ, 19 ਦਸੰਬਰ (ਸੁਖਦੇਵ ਸਿੰਘ ਸੰਗਮ)-ਥਾਣਾ ਲੱਖੋਂ ਕਿ ਬਹਿਰਾਮ ਦੀ ਪੁਲਿਸ ਦੁਆਰਾ ਨਸ਼ਿਆਂ ਵਿਰੱੁਧ ਕਾਰਵਾਈ ਕਰਦੇ ਹੋਏ 3 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਅਤੇ 27 ਗਰਾਮ ਹੈਰੋਇਨ ਸਮੇਤ 2 ਨੌਜਵਾਨਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਪਰਮਜੀਤ ਕੌਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਗਸ਼ਤ ਦੌਰਾਨ ਗੁਪਤ ਸੂਚਨਾ ਮਿਲੀ ਸੀ ਕਿ ਦੋ ਨੌਜਵਾਨ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਅਤੇ ਇਸ ਵਕਤ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਲਾਲਾਬਾਦ ਵਲੋਂ ਫ਼ਿਰੋਜ਼ਪੁਰ ਨੂੰ ੂ ਆ ਰਹੇ ਹਨ | ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਪਾਰਟੀ ਨੇ ਵਿਸ਼ੇਸ਼ ਨਾਕਾਬੰਦੀ ਕਰਕੇ ਮੁਸਤੈਦੀ ਨਾਲ ਉਕਤ ਦੋਨਾਂ ਮੁਲਜ਼ਮਾਂ ਨੂੰ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 27 ਗਰਾਮ ਹੈਰੋਇਨ ਅਤੇ 3 ਲੱਖ 10 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ | ਥਾਣਾ ਲੱਖੋਂ ਕਿ ਬਹਿਰਾਮ ਵਿਖੇ ਉਕਤ ਨੀਰਜ ਚਾਵਲਾ ਵਾਸੀ ਵਾਰਡ ਨੰਬਰ-4 ਜਲਾਲਾਬਾਦ ਅਤੇ ਅਰਸ਼ਦੀਪ ਨਿਵਾਸੀ ਚੱਕ ਬੁੱਧੋ ਕਿ ਜਲਾਲਾਬਾਦ ਖ਼ਿਲਾਫ਼ ਐਨ.ਡੀ.ਪੀ.ਐੱਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |