17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਆੜ੍ਹਤ ਦੀ ਦੁਕਾਨ 'ਚ ਹੋਈ ਲੱਖਾਂ ਦੀ ਚੋਰੀ ਦਾ ਮਾਮਲਾ 24 ਘੰਟਿਆਂ 'ਚ ਸੁਲਝਿਆ-ਡੀ.ਐਸ.ਪੀ. <br/>

Ad Position 21
No active advertisement
ਅਜੀਤ ਡੈਸਕ 20-12-2025
ਫਿਰੋਜ਼ਪੁਰ, 19 ਦਸੰਬਰ (ਸੁਖਵਿੰਦਰ ਸਿੰਘ)-ਸ਼ਹਿਰ ਦੀ ਇਕ ਆੜ੍ਹਤ ਦੀ ਦੁਕਾਨ ਦੇ ਦਫ਼ਤਰ ਵਿਚੋਂ ਹੋਈ 6 ਲੱਖ 88 ਹਜ਼ਾਰ ਰੁਪਏ ਦੀ ਚੋਰੀ ਦੇ ਮਾਮਲੇ ਨੂੰ ਫਿਰੋਜ਼ਪੁਰ ਪੁਲਿਸ ਨੇ 24 ਘੰਟਿਆਂ ਦੇ ਅੰਦਰ ਸੁਲਝਾਉਂਦੇ ਹੋਏ ਦੋਸ਼ੀ ਕਰਮਚਾਰੀ ਨੂੰ ਗਿ੍ਫ਼ਤਾਰ ਕਰ ਲਿਆ ਹੈ ਅਤੇ ਚੋਰੀ ਹੋਈ ਪੂਰੀ ਰਕਮ ਬਰਾਮਦ ਕਰ ਲਈ ਹੈ | ਡੀ.ਐਸ.ਪੀ. ਨੇ ਦੱਸਿਆ ਕਿ ਚੋਰੀ ਦੀ ਘਟਨਾ ਵਿਚ ਕੋਈ ਤਾਲਾ ਜਾਂ ਲਾਕਰ ਤੋੜਿਆ ਨਹੀਂ ਗਿਆ ਸੀ, ਜਿਸ ਕਾਰਨ ਸ਼ੁਰੂਆਤੀ ਜਾਂਚ ਦੌਰਾਨ ਸ਼ੱਕ ਕਰਮਚਾਰੀਆਂ 'ਤੇ ਗਿਆ | ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਦੁਕਾਨ ਦੇ ਸਾਰੇ ਕਰਮਚਾਰੀਆਂ ਅਤੇ ਨੇੜਲੇ ਲੋਕਾਂ ਤੋਂ ਪੁੱਛਗਿੱਛ ਸ਼ੁਰੂ ਕੀਤੀ ਗਈ | ਜਾਂਚ ਦੌਰਾਨ ਇਕ ਪੁਰਾਣਾ ਕਰਮਚਾਰੀ ਅਸ਼ੋਕ ਸਾਹਮਣੇ ਆਇਆ ਜਿਸ ਨੇ ਮਾਲਕ ਦੀਆਂ ਚਾਬੀਆਂ ਨੂੰ ਕਿਸੇ ਤਰੀਕੇ ਨਾਲ ਮੈਨੇਜ ਕਰਕੇ ਲਾਕਰ ਖੋਲਿ੍ਹਆ ਅਤੇ ਅੰਦਰ ਪਈ ਨਕਦੀ ਚੋਰੀ ਕਰ ਲਈ | ਪੁਲਿਸ ਨੇ ਦੱਸਿਆ ਕਿ ਦੋਸ਼ੀ ਨੂੰ ਰਕਮ ਖ਼ਰਚਣ ਦਾ ਮੌਕਾ ਵੀ ਨਹੀਂ ਮਿਲਿਆ ਅਤੇ ਉਸ ਦੀ ਨਿਸ਼ਾਨਦੇਹੀ 'ਤੇ ਪੂਰੀ ਰਕਮ 6 ਲੱਖ 88 ਹਜ਼ਾਰ ਰੁਪਏ ਬਰਾਮਦ ਕਰ ਲਈ ਗਈ | ਪੁਲਿਸ ਅਨੁਸਾਰ ਦੋਸ਼ੀ ਕਰਮਚਾਰੀ ਦਫ਼ਤਰ ਵਿਚ ਕੈਸ਼ ਅਤੇ ਰੋਜ਼ਾਨਾ ਦੇ ਲੈਣ-ਦੇਣ ਨਾਲ ਸੰਬੰਧਿਤ ਕੰਮ ਕਰਦਾ ਸੀ ਜਿਸ ਕਾਰਨ ਉਸ ਨੂੰ ਨਕਦੀ ਦੀ ਮੌਜੂਦਗੀ ਦੀ ਪੂਰੀ ਜਾਣਕਾਰੀ ਸੀ | ਮਾਮਲੇ ਸਬੰਧੀ ਹੋਰ ਜਾਂਚ ਜਾਰੀ ਹੈ ਅਤੇ ਜ਼ਰੂਰਤ ਪੈਣ 'ਤੇ ਵਿੱਤੀ ਲੈਣ-ਦੇਣ ਦੀ ਵੀ ਪੜਤਾਲ ਕੀਤੀ ਜਾਵੇਗੀ |
ਮਾਨਯੋਗ ਐਸ.ਐਸ.ਪੀ ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਦੀਆਂ ਅਲੱਗ-ਅਲੱਗ ਟੀਮਾਂ ਬਣਾਈਆਂ ਗਈਆਂ ਸਨ | ਜਿਨ੍ਹਾਂ ਨੇ ਹਿਊਮਨ ਇੰਟੈਲੀਜੈਂਸ ਅਤੇ ਟੈਕਨੀਕਲ ਸਹਾਇਤਾ ਨਾਲ ਤਾਲਮੇਲ ਕਰਦਿਆਂ ਇਸ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਹੱਲ ਕਰ ਲਿਆ | ਜਾਂਚ ਕਰ ਰਹੇ ਅਧਿਕਾਰੀ ਸੁਖਦੇਵ ਰਾਜ ਨੇ ਕਾਬੂ ਕੀਤੇ ਮੁਲਜ਼ਮ ਤੇ 331,(4), 305 ਬੀ.ਐਨ.ਐਸ. ਐਕਟ ਤਹਿਤ ਮੁਕਦਮਾ ਨੰਬਰ 460 ਦਰਜ ਕੀਤਾ |

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੇ ਵਿਰੋਧ ਕਾਰਨ ਪ੍ਰਸ਼ਾਸਨ ਜ਼ਮੀਨ ਦਾ ਕਬਜ਼ਾ ਲੈਣ ਨਹੀਂ ਬਹੁੜਿਆ ਅਗਲੀ ਖ਼ਬਰ 3 ਲੱਖ ਤੋਂ ਵੱਧ ਡਰੱਗ ਮਨੀ ਅਤੇ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ
Ad Position 24