17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸਹਾਇਕ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ ਹੋਈ <br/>

Ad Position 21
No active advertisement
ਅਜੀਤ ਡੈਸਕ 20-12-2025
ਫਿਰੋਜ਼ਪੁਰ, 19 ਦਸੰਬਰ (ਸੁਖਵਿੰਦਰ ਸਿੰਘ)-ਸਹਾਇਕ ਕਮਿਸ਼ਨਰ ਰਾਜਬੀਰ ਸਿੰਘ ਪੀ.ਸੀ.ਐਸ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ ਹੋਈ | ਜਿਸ ਦੌਰਾਨ ਜ਼ਿਲ੍ਹੇ ਵਿਚ ਸੜਕੀ ਹਾਦਸਿਆਂ ਤੋਂ ਬਚਾਅ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਕ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਸੜਕਾਂ ਦੀ ਮੁਰੰਮਤ, ਟਰੈਫਿਕ ਲਾਈਟਾਂ, ਜੈਬਰਾ ਕਰਾਸਿੰਗ, ਸੜਕਾਂ 'ਤੇ ਕਬਜ਼ੇ, ਆਵਾਰਾ ਪਸ਼ੂਆਂ ਅਤੇ ਧੁੰਦ ਦੌਰਾਨ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਉਪਰਾਲਿਆਂ 'ਤੇ ਵੀ ਚਰਚਾ ਕੀਤੀ ਗਈ | ਇਸ ਮੌਕੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਜ਼ਿਲ੍ਹੇ ਵਿਚ ਵੱਧ ਹਾਦਸਿਆਂ ਵਾਲੀਆਂ ਥਾਵਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦੇ ਢੁਕਵੇਂ ਹੱਲ ਤੁਰੰਤ ਕੱਢੇ ਜਾਣ | ਉਨ੍ਹਾਂ ਨੇ ਵਾਹਨਾਂ 'ਤੇ ਰਿਫ਼ਲੈਕਟਰ ਲਗਾਉਣ ਅਤੇ ਸੜਕਾਂ ਤੋਂ ਆਵਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਵਿਚ ਭੇਜਣ ਸਬੰਧੀ ਵੀ ਜ਼ਰੂਰੀ ਕਦਮ ਚੁੱਕਣ ਲਈ ਕਿਹਾ | ਸਹਾਇਕ ਕਮਿਸ਼ਨਰ ਨੇ ਬੱਸਾਂ ਵਿਚ ਬੱਚਿਆਂ ਅਤੇ ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ, ਯਾਤਰੀਆਂ ਲਈ ਸੁਰੱਖਿਆ ਇੰਤਜ਼ਾਮ ਮਜ਼ਬੂਤ ਕਰਨ ਅਤੇ ਸਮੇਂ-ਸਮੇਂ 'ਤੇ ਚੈਕਿੰਗ ਕਰਨ ਦੀਆਂ ਹਦਾਇਤਾਂ ਦਿੱਤੀਆਂ | ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਅਤੇ ਨੈਸ਼ਨਲ ਹਾਈਵੇ ਅਥਾਰਿਟੀ ਦੇ ਅਧਿਕਾਰੀਆਂ ਨੂੰ ਸੜਕਾਂ ਦੀ ਮੁਰੰਮਤ, ਬਲੈਕ ਸਪੋਟਸ ਅਤੇ ਹਾਦਸਿਆਂ ਦਾ ਕਾਰਨ ਬਣ ਰਹੀਆਂ ਰੁਕਾਵਟਾਂ ਨੂੰ ਜਲਦ ਦੂਰ ਕਰਨ ਲਈ ਕਿਹਾ | ਇਸ ਤੋਂ ਇਲਾਵਾ ਸਿੱਖਿਆ ਵਿਭਾਗ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਅਣਸੁਰੱਖਿਅਤ ਸਕੂਲੀ ਵਾਹਨਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ | ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਨਾਲ ਤਾਲਮੇਲ ਕਰਕੇ ਆਪਣੇ ਅਧਿਕਾਰ ਖੇਤਰ ਵਿਚ ਆਉਂਦੇ ਸਕੂਲਾਂ ਵਿਚ ਸਕੂਲੀ ਵਾਹਨਾਂ ਦੀ ਨਿਯਮਿਤ ਚੈਕਿੰਗ ਯਕੀਨੀ ਬਣਾਉਣ ਲਈ ਕਿਹਾ | ਮੀਟਿੰਗ ਦੌਰਾਨ ਓਵਰਲੋਡਿੰਗ ਕਰਨ ਵਾਲੇ ਵਾਹਨਾਂ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ | ਇਸ ਤੋਂ ਇਲਾਵਾ ਆਮ ਲੋਕਾਂ, ਸਕੂਲੀ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਨਿਯਮਿਤ ਤੌਰ 'ਤੇ ਸੈਮੀਨਾਰ ਆਯੋਜਿਤ ਕਰਨ ਲਈ ਵੀ ਕਿਹਾ | ਉਨ੍ਹਾਂ ਆਵਾਰਾ ਪਸ਼ੂਆਂ, ਧੁੰਦ ਦੇ ਮੱਦੇਨਜ਼ਰ ਸਕੂਲੀ ਵਾਹਨਾਂ ਦੀ ਸੁਰੱਖਿਆ, ਸਟਰੀਟ ਲਾਈਟਾਂ, ਸੀ.ਸੀ.ਟੀ.ਵੀ ਕੈਮਰੇ, ਸਕੂਲਾਂ, ਸੜਕਾਂ ਦੀ ਮੁਰੰਮਤ ਅਤੇ ਸਾਈਨ ਬੋਰਡ ਲਗਾਉਣ ਸਬੰਧੀ ਵੀ ਦਿਸ਼ਾ ਨਿਰਦੇਸ਼ ਦਿੱਤੇ | ਮੀਟਿੰਗ ਵਿਚ ਡੀ.ਡੀ.ਐਫ਼ ਭੂਮਿਕਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ. ਸਤਿੰਦਰ ਸਿੰਘ, ਜੀ.ਐੱਮ. ਰੋਡਵੇਜ਼ ਅਮਿਤ ਅਰੋੜਾ, ਸੁਖਪਾਲ ਸਿੰਘ ਸੁਪਰਡੰਟ ਸੈਨੀਟਰੀ, ਐਸ.ਡੀ.ਓ. ਪੀ.ਡਬਲਿਊ.ਡੀ. ਸਿਮਰਨ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੁਸ਼ਾਸਨ ਸਪਤਾਹ ਦੌਰਾਨ ਤਹਿਸੀਲ/ ਬਲਾਕਾਂ ਵਿਚ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਕੀਤੇ ਜਾਣਗੇ-ਸਹਾਇਕ ਕਮਿ... ਅਗਲੀ ਖ਼ਬਰ ਕਿਸਾਨਾਂ ਦੇ ਵਿਰੋਧ ਕਾਰਨ ਪ੍ਰਸ਼ਾਸਨ ਜ਼ਮੀਨ ਦਾ ਕਬਜ਼ਾ ਲੈਣ ਨਹੀਂ ਬਹੁੜਿਆ
Ad Position 24