ਮੱਲਾਂਵਾਲਾ, 19 ਦਸੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਥਾਣਾ ਮੱਲਾਂਵਾਲਾ ਪੁਲਿਸ ਵਲੋਂ ਨਸ਼ੀਲੀ ਵਸਤੂ ਦਾ ਸੇਵਨ ਕਰਦੇ ਹੋਏ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਸਹਾਇਕ ਥਾਣੇਦਾਰ ਗੁਰਦੀਪ ਸਿੰਘ ਅਨੁਸਾਰ ਜਦ ਉਹ ਸਾਥੀ ਕਰਮਚਾਰੀਆਂ ਦੇ ਨਾਲ ਗਸ਼ਤ ਕਰਦੇ ਹੋਏ ਦਾਣਾ ਮੰਡੀ ਮੱਲਾਂਵਾਲਾ ਪਾਸ ਪੁੱਜੇ ਤਾਂ ਇਕ ਨੌਜਵਾਨ ਬੈਠਾ ਦਿਖਾਈ ਦਿੱਤਾ, ਜੋ ਕੋਈ ਨਸ਼ੀਲੀ ਵਸਤੂ ਸੁੰਘ ਰਿਹਾ ਸੀ, ਨੂੰ ਕਾਬੂ ਕਰਕੇ ਉਸ ਦੀ ਪਛਾਣ ਪੁੱਛੀ ਤਾਂ ਉਸ ਨੇ ਆਪਣਾ ਨਾਂਅ ਤਰਸੇਮ ਸਿੰਘ ਉਰਫ਼ ਲਾਡੀ ਪੁੱਤਰ ਦੇਸਾਂ ਵਾਸੀ ਫਰੀਦੇਵਾਲਾ ਦੱਸਿਆ | ਪੁਲਿਸ ਵਲੋਂ ਉਕਤ ਨੌਜਵਾਨ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਗਿਆ ਹੈ |