17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸ਼ਹੀਦ ਸੁਖਵਿੰਦਰ ਸਿੰਘ ਸਕੂਲ ਆਫ਼ ਐਮੀਨੈਂਸ ਵਲੋਂ ਮਨਾਇਆ 100 ਸਾਲਾ ਸਥਾਪਨਾ ਦਿਵਸ

Ad Position 21
No active advertisement
ਅਜੀਤ ਡੈਸਕ 20-12-2025
ਮੱਲਾਂਵਾਲਾ, 19 ਦਸੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਸ਼ਹੀਦ ਸੁਖਵਿੰਦਰ ਸਿੰਘ ਸਕੂਲ ਆਫ਼ ਐਮੀਨੈਂਸ ਮੱਲਾਂਵਾਲਾ ਜੋ ਕਿ ਸੰਨ 1924-25 ਵਿਚ ਸਥਾਪਿਤ ਕੀਤਾ ਗਿਆ ਸੀ, ਦੇ 100 ਸਾਲ ਪੂਰੇ ਹੋਣ 'ਤੇ ਪਿ੍ੰਸੀਪਲ ਸ਼੍ਰੀ ਸੰਜੀਵ ਟੰਡਨ ਦੀ ਅਗਵਾਈ ਹੇਠ ਸਮੂਹ ਸਕੂਲ ਸਟਾਫ਼, ਸਕੂਲ ਮੈਨੇਜਮੈਂਟ ਕਮੇਟੀ ਅਤੇ ਸਾਰੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਡਾਇਮੰਡ ਜੁਬਲੀ ਸਥਾਪਨਾ ਦਿਵਸ ਮਨਾਇਆ ਗਿਆ | ਸਥਾਪਨਾ ਦਿਵਸ ਸਮਾਗਮ 'ਚ ਸ਼੍ਰੀ ਸ਼ੰਕਰ ਕਟਾਰੀਆ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਮੁਨਿਲਾ ਅਰੋੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਤਿੰਦਰ ਸਿੰਘ, ਡਾ. ਕੇ.ਐੱਸ ਬਾਠ, ਡਾ. ਮੀਨਾਕਸ਼ੀ ਠਾਕੁਰ, ਬੀਬੀ ਕਮਲਜੀਤ ਕੌਰ ਪ੍ਰਧਾਨ ਨਗਰ ਪੰਚਾਇਤ ਮੱਲਾਂਵਾਲਾ, ਮਹਾਂਵੀਰ ਸਿੰਘ ਆਦਿ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਦਾ ਆਗਾਜ਼ ਸ੍ਰੀ ਸ਼ੰਕਰ ਕਟਾਰੀਆ ਵਲੋਂ ਸ਼ਹੀਦ ਸੁਖਵਿੰਦਰ ਸਿੰਘ ਦੀ ਫੋਟੋ 'ਤੇ ਫੁੱਲ ਅਰਪਿਤ ਕਰਨ ਤੋਂ ਬਾਅਦ ਸਟੇਜ 'ਤੇ ਦੀਪ ਜਗਾ ਕੀਤਾ ਗਿਆ | ਸਕੂਲ ਪਿ੍ੰਸੀਪਲ ਸੰਜੀਵ ਟੰਡਨ ਵਲੋਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਗਿਆ | ਇਸ ਉਪਰੰਤ ਸਕੂਲ ਦੇ ਬੱਚਿਆਂ ਵਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਜਿਸ ਵਿਚ ਸਵਾਗਤੀ ਗੀਤ ਤੋਂ ਬਾਅਦ ਵੱਖ-ਵੱਖ ਲੋਕ ਨਾਚ ਅਤੇ ਸਭਿਆਚਾਰਕ ਗਤੀਵਿਧੀਆਂ ਪੇਸ਼ ਕਰਦਿਆਂ ਸਮੇਤ ਮੁੱਖ ਮਹਿਮਾਨ ਸਰੋਤਿਆਂ ਨੂੰ ਮੰਤਰ-ਮੁਗਧ ਕਰ ਦਿੱਤਾ | ਇਸ ਦੌਰਾਨ ਪੰਜਾਬੀ ਲੈਕਚਰਾਰ ਨਿਰਵੈਰ ਸਿੰਘ ਵੱਲੋਂ ਸਕੂਲ ਦੀ ਸਾਲਾਨਾ ਰਿਪੋਰਟ ਮੰਚ 'ਤੇ ਪੇਸ਼ ਕੀਤੀ ਗਈ ਗਈ | ਜਿਸ ਵਿਚ ਸਕੂਲ ਦੀਆਂ ਪ੍ਰਾਪਤੀਆਂ ਨੂੰ ਸਭ ਨਾਲ ਸਾਂਝਾ ਕੀਤਾ ਗਿਆ | ਇਸ ਦੌਰਾਨ ਬੱਚਿਆਂ ਵੱਲੋਂ ਅਟਲ ਟਿੰਕਰਿੰਗ ਲੈਬ ਦੇ ਮਾਡਲ, ਬਿਜ਼ਨਸ ਬਲਾਸਟਰ ਪ੍ਰੋਜੈਕਟ ਦੇ ਮਾਡਲ ਅਤੇ ਹੋਰ ਵਿਸ਼ਿਆਂ ਨਾਲ ਸਬੰਧਿਤ ਮਾਡਲਾਂ ਦੀ ਸ਼ਾਨਦਾਰ ਪ੍ਰਦਰਸ਼ਨੀ ਲਗਾਈ ਗਈ | ਅਖੀਰ 'ਚ ਮੁੱਖ ਮਹਿਮਾਨ ਸ੍ਰੀ ਸ਼ੰਕਰ ਕਟਾਰੀਆ ਵਲੋਂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਕੂਲ ਸਟਾਫ਼ ਵਲੋਂ ਸ਼ੰਕਰ ਕਟਾਰੀਆ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ | ਇਸ ਮੌਕੇ ਪਿ੍ੰਸੀਪਲ ਸੁਖਵਿੰਦਰ ਸਿੰਘ, ਪਿ੍ੰਸੀਪਲ ਰਾਕੇਸ਼ ਸ਼ਰਮਾ, ਮੁੱਖ ਅਧਿਆਪਕ ਗੁਰਿੰਦਰ ਸਿੰਘ, ਮੁੱਖ ਅਧਿਆਪਕ ਗੁਰਵਿੰਦਰ ਸਿੰਘ, ਵਿਸ਼ੇਸ਼ ਸਚਦੇਵਾ ਸਮੂਹ ਬਲਾਕ ਦੇ ਸਕੂਲ ਮੁਖੀ, ਸਕੂਲ ਚੇਅਰਮੈਨ ਬੂਟਾ ਸਿੰਘ, ਸਮੂਹ ਐਮ.ਸੀ ਸਾਹਿਬਾਨ ਨਗਰ ਪੰਚਾਇਤ ਮੱਲਾਂਵਾਲਾ ਅਤੇ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਸਰਦੀਆਂ ਦੇ ਮੌਸਮ ਦੌਰਾਨ ਵੀ ਡੀਪ ਫਰੀਜ਼ਰਾਂ ਦੀ ਵਰਤੋਂ ਨਾਲ ਹੋ ਰਿਹਾ ਦੁੱਧ ਮਿਕਸ-ਡੇਅਰੀ ਮਾਲਕਾਂ ਦੀਆਂ ਸ਼ੱਕੀ ਗਤੀਵਿਧੀ... ਅਗਲੀ ਖ਼ਬਰ ਨਾਇਬ ਤਹਿਸੀਲਦਾਰ ਸ਼ਰੇਆਮ ਲੈ ਰਿਹਾ ਹੈ ਰਿਸ਼ਵਤ-ਸੰਧੂ <br/>
Ad Position 24