12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਅਕਾਲੀ ਉਮੀਦਵਾਰ ਜਸਵਿੰਦਰ ਸਿੰਘ ਛਿੰਦਾ ਨੇ ਆਪਣੇ ਸਾਥੀਆਂ ਨਾਲ ਜ਼ੋਨ ਦੇ ਪਿੰਡਾਂ ਅੰਦਰ ਜਾ ਕੇ ਵੋਟਰਾਂ ਦਾ ਧੰਨਵਾਦ ਕੀਤਾ <br/>

Ad Position 21
No active advertisement
ਅਜੀਤ ਡੈਸਕ 21-12-2025
ਗੁਰੂਹਰਸਹਾਏ, 20 ਦਸੰਬਰ (ਹਰਚਰਨ ਸਿੰਘ ਸੰਧੂ)-ਬਲਾਕ ਸੰਮਤੀ ਜੋਨ ਕੋਹਰ ਸਿੰਘ ਵਾਲਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਟਿਕਟ 'ਤੇ ਚੋਣ ਜਿੱਤੇ ਅਕਾਲੀ ਉਮੀਦਵਾਰ ਜਸਵਿੰਦਰ ਸਿੰਘ ਸੰਧੂ ਆਪਣੇ ਜ਼ੋਨ ਦੇ ਪਿੰਡ ਤੇ ਚੱਕ ਜਮੀਤ ਸਿੰਘ ਵਾਲਾ, ਗ਼ੁਲਾਮ ਪੱਤਰਾ ਅਤੇ ਚੂਹੜ ਖਲਚੀਆਂ ਅੰਦਰ ਜਾ ਕੇ ਅਕਾਲੀ ਵਰਕਰਾਂ ਨੂੰ ਮਿਲੇ ਅਤੇ ਵੋਟਾਂ ਪਾਉਣ ਲਈ ਉਹਨਾਂ ਦਾ ਧੰਨਵਾਦ ਕੀਤਾ | ਇਹਨਾਂ ਪਿੰਡਾਂ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਅਕਾਲੀ ਉਮੀਦਵਾਰ ਜਸਵਿੰਦਰ ਸਿੰਘ ਛਿੰਦਾ ਨੂੰ ਚੋਣ ਜਿੱਤ ਕੇ ਪਿੰਡ ਪੁੱਜਣ 'ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਵਧਾਈ ਦਿੱਤੀ | ਇਸ ਮੌਕੇ ਪਿੰਡ ਵਾਲਿਆਂ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਚਾਹ ਪਾਰਟੀ ਦਾ ਇੰਤਜ਼ਾਮ ਵੀ ਕੀਤਾ | ਇਸ ਮੌਕੇ ਉਹਨਾਂ ਨਾਲ ਗੁਰਦਾਸ ਸਿੰਘ ਬਰਾੜ ਮੰਗੇਵਾਲੀਆ, ਗੁਰਸੇਵਕ ਸਿੰਘ ਸੰਧੂ ਸਰਕਲ ਪ੍ਰਧਾਨ, ਅਮਨਦੀਪ ਸਿੰਘ ਸੰਧੂ ਕੁਲਵਿੰਦਰ ਸਿੰਘ ਸੰਧੂ ਸਮੇਤ ਕਈ ਹੋਰ ਹਾਜ਼ਰ ਸਨ | ਇਹਨਾਂ ਚੋਣਾਂ ਦੀ 17 ਦਸੰਬਰ ਨੂੰ ਹੋਈ ਗਿਣਤੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਚੋਣ ਜਿੱਤੇ ਜਸਵਿੰਦਰ ਸਿੰਘ ਸੰਧੂ ਨੇ ਆਪਣੇ ਹੀ ਪਿੰਡ ਦੇ ਕਾਂਗਰਸੀ ਉਮੀਦਵਾਰ ਸ਼ਲਿੰਦਰ ਸਿੰਘ ਛਿੰਦਾ ਨੂੰ ਸੈਂਕੜੇ ਵੋਟਾਂ ਤੋਂ ਵੱਧ ਫ਼ਰਕ ਦੇ ਨਾਲ ਹਰਾਇਆ | ਇਸ ਤੋਂ ਇਲਾਵਾ ਇਸ ਪਿੰਡ ਤੋਂ ਹਰਪਿੰਦਰ ਕੌਰ ਨੇ ਭਾਜਪਾ ਦੀ ਟਿਕਟ ਤੇ ਚੋਣ ਲੜੀ ਸੀ | ਉਹਨਾਂ ਨੂੰ ਪਿੰਡ ਤੋਂ ਸਿਰਫ਼ 128 ਵੋਟਾਂ ਹੀ ਪ੍ਰਾਪਤ ਹੋਈਆਂ |

Ad Position 22
No active advertisement
ਪਿਛਲੀ ਖ਼ਬਰ ਮਾਪੇ-ਅਧਿਆਪਕ ਮਿਲਣੀ 'ਤੇ ਵਿਸ਼ੇਸ਼ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ <br/>
Ad Position 24