12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸੀ.ਪੀ.ਆਈ ਬਲਾਕ ਮੱਖੂ ਦੇ ਰਸ਼ਪਾਲ ਸਿੰਘ ਸੰਧੂ ਸਰਬਸੰਮਤੀ ਨਾਲ ਸਕੱਤਰ ਚੁਣੇ

Ad Position 21
No active advertisement
ਅਜੀਤ ਡੈਸਕ 21-12-2025
ਮੱਖੂ, 20 ਦਸੰਬਰ (ਕੁਲਵਿੰਦਰ ਸਿੰਘ ਸੰਧੂ)-ਕਾਮਰੇਡ ਬਲਕਾਰ ਸਿੰਘ, ਅਮਰਜੀਤ ਸਿੰਘ, ਸੁਖਵਿੰਦਰ ਸਿੰਘ ਘੁੱਦੂਵਾਲਾ ਦੀ ਪ੍ਰਧਾਨਗੀ ਸੀ.ਪੀ.ਆਈ ਹੇਠ ਬਲਾਕ ਮੱਖੂ ਦੀ ਚੋਣ ਦਾਣਾ ਮੰਡੀ ਮੱਖੂ ਵਿਖੇ ਕੀਤੀ ਗਈ | ਇਸ ਕਾਨਫ਼ਰੰਸ ਵਿਚ ਕਾਮਰੇਡ ਕਸ਼ਮੀਰ ਸਿੰਘ ਸਕੱਤਰ ਜ਼ਿਲ੍ਹਾ ਫ਼ਿਰੋਜ਼ਪੁਰ, ਰਛਪਾਲ ਸਿੰਘ ਸੰਧੂ ਮੀਤ ਸਕੱਤਰ ਜ਼ਿਲ੍ਹਾ ਫ਼ਿਰੋਜ਼ਪੁਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਚੋਣ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਪਿਛਲੇ ਦਿਨੀਂ ਵਿੱਛੜ ਚੁੱਕੇ ਸਾਥੀਆਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ | ਕਾਮਰੇਡ ਰਛਪਾਲ ਸਿੰਘ ਸੰਧੂ ਵਲੋਂ ਕੰਮਾਂ ਦੀ ਰਿਪੋਰਟ ਪੇਸ਼ ਕੀਤੀ ਗਈ ਅਤੇ ਹਾਜ਼ਰ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਰਿਪੋਰਟ ਨੂੰ ਪਾਸ ਕੀਤਾ ਗਿਆ | ਸਤੰਬਰ ਵਿਚ ਚੰਡੀਗੜ੍ਹ ਵਿਖੇ ਹੋਈ ਨੈਸ਼ਨਲ ਕਾਨਫ਼ਰੰਸ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ | ਇਸ ਚੋਣ ਕਾਨਫ਼ਰੰਸ ਵਿਚ ਬਲਾਕ ਦੇ 15 ਮੈਂਬਰਾਂ ਦੀ ਕਮੇਟੀ ਚੁਣੀ ਗਈ ਅਤੇ ਸਰਬਸੰਮਤੀ ਨਾਲ ਬਲਾਕ ਸਕੱਤਰ ਕਾਮਰੇਡ ਰਛਪਾਲ ਸਿੰਘ ਸੰਧੂ, ਗੁਰਦੇਵ ਸਿੰਘ ਮਹਿਮੂਦ ਵਾਲਾ, ਸਹਾਇਕ ਸਕੱਤਰ ਸੁਖਵਿੰਦਰ ਸਿੰਘ ਘੁੱਦੂ ਵਾਲਾ ਚੁਣੇ ਗਏ | ਰਸ਼ਪਾਲ ਸਿੰਘ ਸੰਧੂ ਵਲੋਂ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੁਹਾਡੇ ਵਲੋਂ ਦੂਸਰੀ ਵਾਰ ਮੈਨੂੰ ਸਕੱਤਰ ਦੀ ਜ਼ਿੰਮੇਵਾਰੀ ਦਿਨ ਤੇ ਮੈਂ ਸਾਰੇ ਆਗੂਆਂ ਦਾ ਧੰਨਵਾਦ ਕਰਦਾ ਹਾਂ ਤੇ ਆਸ ਕਰਦਾ ਹੈ ਕਿ ਤੁਹਾਡੇ ਭਰੋਸੇ ਤੇ ਪਹਿਲੀ ਵਾਰ ਵਾਂਗ ਹੁਣ ਵੀ ਖਰਾ ਉੱਤਰਾਂਗਾ ਅਤੇ ਪਾਰਟੀ ਲਈ ਦਿਨ ਰਾਤ ਮਿਹਨਤ ਜਾਰੀ ਰੱਖਾਂਗਾ |
Ad Position 22
No active advertisement
ਪਿਛਲੀ ਖ਼ਬਰ ਪ੍ਰਾਇਮਰੀ ਸਕੂਲ ਸੁਰ ਸਿੰਘ ਵਾਲਾ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ <br/> ਅਗਲੀ ਖ਼ਬਰ ਐੱਸ.ਬੀ.ਐੱਸ ਕਾਲਜ ਆਫ਼ ਨਰਸਿੰਗ 'ਚ ਲੀਵਰ ਪਲਾਂਟੇਸ਼ਨ ਸੰਬੰਧੀ ਸੈਮੀਨਾਰ ਕਰਵਾਇਆ <br/>
Ad Position 24