12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸਰਕਾਰੀ ਹਾਈ ਸਕੂਲ ਕੜਮਾਂ ਵਿਖੇ ਅਧਿਆਪਕ-ਮਾਪੇ ਮਿਲਣੀ ਕਰਵਾਈ <br/>

Ad Position 21
No active advertisement
ਅਜੀਤ ਡੈਸਕ 21-12-2025
ਮਮਦੋਟ, 20 ਦਸੰਬਰ (ਸੁਖਦੇਵ ਸਿੰਘ ਸੰਗਮ)-ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਰਕਾਰੀ ਹਾਈ ਸਕੂਲ ਪਿੰਡ ਕੜਮਾਂ ਵਿਖੇ ਮੈਗਾ ਅਧਿਆਪਕ, ਮਾਪੇ ਮਿਲਣੀ ਕਰਵਾਈ ਗਈ | ਇਸ ਦੌਰਾਨ ਸਕੂਲ ਪ੍ਰਬੰਧਕ ਕਮੇਟੀ, ਗਰਾਮ ਪੰਚਾਇਤ ਦੇ ਨੁਮਾਇੰਦਿਆਂ ਅਤੇ ਬੱਚਿਆ ਦੇ ਮਾਪਿਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ | ਇਸ ਮੌਕੇ ਸਕੂਲ ਦੇ ਮੁਖੀ ਚਰਨ ਸਿੰਘ ਨੇ ਮਾਪਿਆਂ ਅਤੇ ਕਮੇਟੀ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਸਰਕਾਰ ਅਤੇ ਸਕੂਲ ਦੁਆਰਾ ਬੱਚਿਆਂ ਨੂੰ ਸਿੱਖਿਅਤ ਕਰਨ ਲਈ ਕੀਤੇ ਜਾ ਰਹੇ ਉਚੇਚੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ | ਸਕੂਲ ਮੁਖੀ ਨੇ ਬੱਚਿਆਂ ਦੇ ਮਾਪਿਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਵੱਧ ਚੜ੍ਹ ਕੇ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ | ਇਸ ਮੌਕੇ ਸਰਪੰਚ ਬਚਿੱਤਰ ਸਿੰਘ, ਬਨਿਹਾਰ ਸਿੰਘ, ਪੀ੍ਰਤਮ ਚੰਦ, ਸਵਰਨਜੀਤ ਕੌਰ, ਰਾਜ ਕੁਮਾਰ, ਰਾਹੁਲ ਬਜਾਜ, ਅਰਚਨਾ ਸੋਨੀ ਅਤੇ ਗਗਨਦੀਪ ਕੌਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮ ਲੀਲ੍ਹਾ ਕਲੱਬ ਵਲੋਂ ਅਯੁੱਧਿਆ ਧਾਮ ਯਾਤਰਾ ਲਈ ਜਥਾ ਰਵਾਨਾ <br/> ਅਗਲੀ ਖ਼ਬਰ ਜ਼ੋਨ ਕੁੱਲਗੜ੍ਹੀ ਤੋਂ ਜੇਤੂ ਕਰਮਜੀਤ ਕÏਰ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ <br/>
Ad Position 24