ਗੋਲੂ ਕਾ ਮੋੜ, 20 ਦਸੰਬਰ (ਸੁਰਿੰਦਰ ਸਿੰਘ ਪੁਪਨੇਜਾ)-ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਫ਼ਿਰੋਜ਼ਪੁਰ ਸੁਨੀਤਾ ਰਾਣੀ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ, ਉਪ ਬਲਾਕ ਸਿੱਖਿਆ ਅਫ਼ਸਰ ਬਲਦੇਵ ਸਿੰਘ ਅਤੇ ਸੈਂਟਰ ਹੈੱਡ ਟੀਚਰ ਬਾਜੇ ਕੇ ਮਨਪ੍ਰੀਤ ਕੌਰ ਦੀ ਅਗਵਾਈ ਵਿਚ ਸੈਂਟਰ ਬਾਜੇ ਕੇ ਅਧੀਨ ਆਉਂਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਇਸ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਬਾਜੇ ਕੇ, ਪਿੰਡੀ, ਲਾਲਚੀਆਂ, ਛਾਂਗਾ ਕਲਾ, ਛਾਂਗਾ ਰਾਏ ਉਤਾੜ, ਛਾਂਗਾ ਰਾਏ ਹਿਠਾੜ, ਝੁੱਗੇ ਮੇਹਰ ਸਿੰਘ, ਚਾਂਦੀ ਵਾਲਾ, ਚੱਕ ਮੇਘਾ ਰਾਏ, ਚੱਕ ਸਰਕਾਰ ਮੋਜੀ ਬਹਾਦਰ ਕੇ ਸਕੂਲਾਂ ਵਿਚ ਬੱਚਿਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ਇਸ ਮੌਕੇ ਸਕੂਲ ਮੁਖੀਆ ਵਲੋਂ ਮਾਪਿਆਂ ਨੂੰ ਬੱਚਿਆਂ ਦੇ ਸਿੱਖਿਆ ਪੱਧਰ ਅਤੇ ਹੋਰ ਪ੍ਰਾਪਤੀਆਂ ਸਬੰਧੀ ਦੱਸਿਆ ਗਿਆ | ਇਸ ਦੌਰਾਨ ਸੈਂਟਰ ਹੈੱਡ ਟੀਚਰ ਮਨਪ੍ਰੀਤ ਕੌਰ ਵਲੋਂ ਵੱਖ-ਵੱਖ ਸਕੂਲਾਂ ਵਿਚ ਪਹੁੰਚ ਕੇ ਮਾਪਿਆਂ ਨਾਲ ਬੱਚਿਆਂ ਦੀ ਸਕੂਲਾਂ ਵਿਚ ਰੋਜ਼ਾਨਾ ਹਾਜ਼ਰੀ ਅਤੇ ਆਉਣ ਵਾਲੇ ਸਾਲਾਨਾ ਪ੍ਰੀਖਿਆਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਮਾਪਿਆਂ ਅਤੇ ਮੈਨੇਜਮੈਂਟ ਕਮੇਟੀ ਨਾਲ ਬੱਚਿਆਂ ਦੇ ਸਰਬਪੱਖੀ ਵਿਕਾਸ ਤੇ ਨਵੇਂ ਸਾਲ ਵਿਚ ਸਾਥ ਦੇ ਦਾਖ਼ਲੇ ਵਧਾਉਣ ਸਬੰਧੀ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਬਾਜੇ ਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਕੰਬੋਜ, ਸਕੂਲ ਮੁੱਖ ਅਧਿਆਪਕ ਦੀਪਾ ਸਿੰਘ, ਸਕੂਲ ਮੁੱਖ ਅਧਿਆਪਕ ਰਾਕੇਸ਼ ਕੁਮਾਰ, ਸੋਹਣ ਸਿੰਘ, ਰਾਹੁਲ ਖੁਰਾਨਾ, ਸੰਜੀਵ ਕੁਮਾਰ, ਗੁਰਜੰਟ ਕੌਰ, ਕੁਸ਼ੱਲਿਆ ਦੇਵੀ, ਵਿਸ਼ਵ ਦੀਪ, ਬਲਕਰਨ ਸਿੰਘ, ਸੰਦੀਪ ਸਿੰਘ, ਮੋਨਿਕਾ ਰਾਣੀ, ਗੁਰਮੀਤ ਕੌਰ ਤੋਂ ਇਲਾਵਾ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ, ਮੈਂਬਰ ਅਤੇ ਮਾਪੇ ਹਾਜ਼ਰ ਸਨ |