12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸਰਕਾਰੀ ਮਿਡਲ ਸਕੂਲ ਸੋਢੀ ਵਾਲਾ ਵਿਖੇ ਮਾਪੇ-ਅਧਿਆਪਕ ਮਿਲਣੀ

Ad Position 21
No active advertisement
ਸਰਕਾਰੀ ਮਿਡਲ ਸਕੂਲ ਸੋਢੀ ਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਦੌਰਾਨ | ਤਸਵੀਰ : ਪ੍ਰਤਾਪ ਸੰਘ ਹੀਰਾ <br/> 21-12-2025
ਜ਼ੀਰਾ, 20 ਦਸੰਬਰ (ਪ੍ਰਤਾਪ ਸਿੰਘ ਹੀਰਾ)-ਨੇੜਲੇ ਪਿੰਡ ਸੋਢੀ ਵਾਲਾ ਦੇ ਸਰਕਾਰੀ ਮਿਡਲ ਸਕੂਲ ਵਿਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ | ਸਕੂਲ ਇੰਚਾਰਜ ਮੈਡਮ ਸੁਨੀਤਾ ਛਾਬੜਾ, ਗੁਰਸੇਵਕ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ ਮਿਲਣੀ ਦੌਰਾਨ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਇਸ ਦੌਰਾਨ ਉਨ੍ਹਾਂ ਨਾਲ ਅਕਾਦਮਿਕ, ਸਮਾਜਿਕ, ਪਾਠ ਕਰਮ ਤੋਂ ਇਲਾਵਾ ਸਕੂਲ ਵਿਚ ਹੋਣ ਵਾਲੀਆਂ ਸਰਗਰਮੀਆਂ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ | ਸਕੂਲ ਇੰਚਾਰਜ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਆਉਂਦੀਆਂ ਮੁਸ਼ਕਲਾਂ ਸਬੰਧੀ ਮਾਪਿਆਂ ਨੂੰ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਤੋਂ ਭਰੋਸਾ ਲਿਆ ਗਿਆ ਕਿ ਉਹ ਆਪਣੇ ਬੱਚਿਆਂ ਦੇ ਸੰਪੂਰਨ ਵਿਕਾਸ ਲਈ ਆਪਣਾ ਬਣਦਾ ਸਹਿਯੋਗ ਸਕੂਲ ਅਧਿਆਪਕ ਨੂੰ ਦੇਣ | ਇੱਥੇ ਇਸ ਮੌਕੇ ਉਨ੍ਹਾਂ ਨੂੰ ਸਰਕਾਰ ਵਲੋਂ ਚਲਾਏ ਗਏ ਵਿਸ਼ੇਸ਼ ਪ੍ਰੋਗਰਾਮ 35 ਬਾਰੇ ਵੀ ਜਾਣੂ ਕਰਵਾਇਆ ਗਿਆ ਅਤੇ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੀ ਫਾਈਨਲ ਪ੍ਰੀਖਿਆ ਬਾਰੇ ਚਰਚਾ ਚਰਚਾ ਕੀਤੀ ਗਈ | ਇਸ ਮੌਕੇ ਸਕੂਲ ਚੇਅਰਮੈਨ ਵੀਰਪਾਲ ਕੌਰ, ਪਰਮਜੀਤ ਕੌਰ ਸਰਪੰਚ, ਪੰਚਾਇਤ ਮੈਂਬਰ ਰਣਜੀਤ ਸਿੰਘ, ਇਕਬਾਲ ਸਿੰਘ ਚੇਅਰਮੈਨ, ਹਰਪ੍ਰੀਤ ਸਿੰਘ, ਰਾਜਿੰਦਰਪਾਲ ਅਤੇ ਹੋਰ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਅਗਲੀ ਖ਼ਬਰ ਸੈਂਟਰ ਬਾਜੇ ਕੇ ਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਕਰਵਾਈ ਮਾਪੇ-ਅਧਿਆਪਕ ਮਿਲਣੀ <br/>
Ad Position 24