ਜ਼ੀਰਾ, 20 ਦਸੰਬਰ (ਹਰਜੀਤ ਸਿੰਘ ਗਿੱਲ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਜ਼ੀਰਾ ਵਿਖੇ ਮਾਪੇ-ਅਧਿਆਪਕ ਮਿਲਣੀ ਕੀਤੀ ਗਈ ਜਿਸ ਵਿਚ ਬੱਚਿਆਂ ਦੇ ਮਾਪਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਦੌਰਾਨ ਸਕੂਲ ਮੁਖੀ ਰਸ਼ਪਾਲ ਸਿੰਘ, ਅਧਿਆਪਕ ਨਿਸ਼ਾਨ ਸਿੰਘ, ਗਗਨਦੀਪ ਕੌਰ, ਵਿਸ਼ੂ ਬਾਂਸਲ ਅਤੇ ਸ਼ਵੇਤਾ ਨੇ ਹਾਜ਼ਰ ਮਾਪਿਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਕੂਲ ਦੀ ਸਾਫ਼ ਸਫ਼ਾਈ ਬਾਰੇ ਜਾਣਕਾਰੀ ਦਿੰਦਿਆਂ ਆਪਣੇ ਬੱਚਿਆਂ ਨੂੰ ਚੰਗੀ ਅਤੇ ਮੁਫ਼ਤ ਸਿੱਖਿਆ ਹਾਸਿਲ ਕਰਵਾਉਣ ਲਈ ਇਸ ਸਕੂਲ ਵਿਚ ਦਾਖ਼ਲੇ ਦਿਵਾਉਣ ਦੀ ਅਪੀਲ ਕੀਤੀ | ਇਸ ਦੌਰਾਨ ਸਕੂਲ ਨੂੰ ਸਹਿਯੋਗ ਦੇਣ ਵਾਲੇ ਮਾਪਿਆਂ ਨੂੰ ਸਨਮਾਨਿਤ ਕੀਤਾ ਗਿਆ | ਮਾਪਿਆਂ ਨੂੰ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਬੱਚਿਆਂ ਦੀ ਸਕੂਲ ਵਿਚਲੀ ਕਾਰਗੁਜ਼ਾਰੀ ਬਾਰੇ ਵੀ ਦੱਸਿਆ ਗਿਆ | ਇਸ ਮੌਕੇ ਚੇਅਰਮੈਨ ਮੇਜਰ ਸਿੰਘ, ਕਮੇਟੀ ਮੈਂਬਰ ਯੋਗੇਸ਼ ਛਾਬੜਾ, ਕਮੇਟੀ ਮੈਂਬਰ ਬਲਵੀਰ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਜਦਕਿ ਸਕੂਲ ਮੁਖੀ ਰਸ਼ਪਾਲ ਸਿੰਘ, ਸੁਨੰਦਾ, ਮਨਜੀਤ ਕੌਰ, ਰਜਨੀ ਕੁਮਾਰੀ, ਨਿਸ਼ਾਨ ਸਿੰਘ, ਸਵੇਤਾ, ਪ੍ਰੀਤੀ, ਗਗਨਪ੍ਰੀਤ ਕੌਰ, ਵਿਸ਼ੂ ਬਾਂਸਲ,ਪ੍ਰੀਆ, ਰਾਜਵਿੰਦਰ ਕੌਰ ਅਤੇ ਮਨਦੀਪ ਪੁਰੀ ਹਾਜ਼ਰ ਸਨ |