12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਅਧਿਆਪਕ-ਮਾਪੇ ਮਿਲਣੀ ਨਾਲ ਵਿਦਿਆਰਥੀਆਂ ਦੀ ਹਰ ਸਮੱਸਿਆਵਾਂ ਦਾ ਹੱਲ ਹੁੰਦਾ ਹੈ-ਡੀ.ਈ.ਓ. ਸੁਨੀਤਾ ਰਾਣੀ <br/>

Ad Position 21
No active advertisement
ਅਜੀਤ ਡੈਸਕ 21-12-2025
ਫ਼ਿਰੋਜ਼ਪੁਰ, 20 ਦਸੰਬਰ (ਗੁਰਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਦੇ 11 ਬਲਾਕਾਂ ਦੇ ਸਾਰੇ ਪ੍ਰਾਇਮਰੀ ਸਕੂਲਾਂ ਵਿਚ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਇਸ ਮਿਲਣੀ ਦੌਰਾਨ ਬੱਚਿਆਂ ਦੇ ਮਾਪਿਆਂ ਤੋਂ ਇਲਾਵਾ ਐੱਸ.ਐਮ.ਸੀ. ਮੈਂਬਰਾਂ ਅਤੇ ਪਤਵੰਤੇ ਲੋਕਾਂ ਨੇ ਸਕੂਲਾਂ ਵਿਚ ਸ਼ਿਰਕਤ ਕੀਤੀ | ਇਸ ਸਮਾਗਮ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਫ਼ਿਰੋਜ਼ਪੁਰ ਸੁਨੀਤਾ ਰਾਣੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਫ਼ਿਰੋਜ਼ਪੁਰ ਕੋਮਲ ਅਰੋੜਾ ਵਲੋਂ ਵੱਖ-ਵੱਖ ਬਲਾਕਾਂ ਦੇ ਸਕੂਲਾਂ ਵਿਚ ਵਿਜ਼ਟ ਕੀਤਾ ਗਿਆ | ਮਾਪੇ-ਅਧਿਆਪਕ ਮਿਲਣੀ ਦੌਰਾਨ ਸੰਬੋਧਨ ਕਰਦੇ ਹੋਏ ਡੀ.ਈ.ਓ ਪ੍ਰਾਇਮਰੀ ਸੁਨੀਤਾ ਰਾਣੀ ਨੇ ਕਿਹਾ ਇਸ ਮੈਗਾ ਮਾਪੇ-ਅਧਿਆਪਕ ਮਿਲਣੀ ਵਿਚ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਬਾਰੇ ਪਤਾ ਲੱਗਦਾ ਅਤੇ ਅਧਿਆਪਕਾਂ ਨੂੰ ਮਾਪਿਆ ਬਾਰੇ ਵੀ ਪੂਰੀ ਜਾਣਕਾਰੀ ਮਿਲਦੀ ਹੈ | ਉਨ੍ਹਾਂ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਵਿਚ ਵਿਦਿਆਰਥੀ ਦੀ ਅਕਾਦਮਿਕ ਪ੍ਰਗਤੀ, ਵਿਵਹਾਰਿਕ ਪ੍ਰਗਤੀ, ਮਨੋਵਿਗਿਆਨਕ ਵਿਸ਼ਲੇਸ਼ਣ ਅਤੇ ਭਵਿੱਖ ਦੀ ਯੋਜਨਾ ਬਾਰੇ ਵਿਸ਼ੇਸ਼ ਚਰਚਾ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਇਕ ਕਾਮਯਾਬ ਉਪਰਾਲਾ ਬਣ ਰਿਹਾ ਹੈ | ਮਾਪੇ-ਅਧਿਆਪਕ ਮਿਲਣੀ ਦਾ ਸਭ ਤੋਂ ਵੱਡਾ ਲਾਭ ਇਹ ਹੈ ਕਿ ਇਹ ਵਿਦਿਆਰਥੀ ਦੇ ਸਿੱਖਣ ਦੇ ਤਰੀਕੇ, ਉਸ ਦੀ ਸਮੱਸਿਆਵਾਂ ਅਤੇ ਉਸ ਦੀ ਭਵਿੱਖੀ ਯੋਜਨਾ ਬਾਰੇ ਇਕ ਸਪਸ਼ਟ ਤਸਵੀਰ ਬਣਾਉਂਦੀ ਹੈ | ਉਨ੍ਹਾਂ ਕਿਹਾ ਕਿ ਇਹ ਮਿਲਣੀਆਂ ਵਿਦਿਆਰਥੀ, ਮਾਪੇ ਅਤੇ ਅਧਿਆਪਕ ਤਿੰਨੇ ਪਾਸਿਆਂ ਲਈ ਲਾਭਕਾਰੀ ਹੋ ਰਹੀਆਂ ਹਨ | ਇਹ ਮਿਲਣੀ ਵਿਦਿਆਰਥੀ ਨੂੰ ਇਹ ਮਹਿਸੂਸ ਕਰਵਾਉਂਦੀ ਹੈ ਕਿ ਉਸ ਦੀ ਤਰੱਕੀ ਲਈ ਅਧਿਆਪਕ ਅਤੇ ਮਾਪੇ ਦੋਵੇਂ ਸੰਜੀਦਾ ਹਨ | ਉਨ੍ਹਾਂ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਪ੍ਰੋਗਰਾਮ ਵਿਦਿਆਰਥੀ ਦੇ ਭਵਿੱਖ ਨੂੰ ਸੰਵਾਰਨ ਵਿਚ ਕੇਵਲ ਇਕ ਉਪਰਾਲਾ ਹੀ ਨਹੀਂ, ਸਗੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਲੈ ਕੇ ਸੰਜੀਦਾ ਸੋਚ ਦਾ ਮੁਜ਼ਾਹਰਾ ਵੀ ਹੈ | ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਿੱਖਿਆ ਪ੍ਰਣਾਲੀ ਵਿਚ ਬਹੁਤ ਵੱਡਾ ਇਨਕਲਾਬ ਸਾਬਤ ਰਿਹਾ ਹੈ | ਇਸ ਲਈ ਬਿਨਾਂ ਸ਼ੱਕ ਇਹ ਕਿਹਾ ਜਾ ਸਕਦਾ ਹੈ ਕਿ ਮਾਪੇ-ਅਧਿਆਪਕ ਮਿਲਣੀ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਲਈ ਇਕ ਬੇਮਿਸਾਲ ਵਰਦਾਨ ਹੈ | ਡਿਪਟੀ ਡੀ.ਈ.ਓ ਕੋਮਲ ਅਰੋੜਾ ਨੇ ਕਿਹਾ ਸਿੱਖਿਆ ਕਿਸੇ ਵੀ ਸਮਾਜ ਦੀ ਨੀਂਹ ਹੁੰਦੀ ਹੈ ਅਤੇ ਇਸ ਨੀਂਹ ਨੂੰ ਮਜ਼ਬੂਤ ਬਣਾਉਣ ਲਈ ਮਾਪਿਆਂ ਅਤੇ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਰਹਿੰਦੀ ਹੈ | ਵਿਦਿਆਰਥੀ ਇਕ ਖ਼ਾਲੀ ਪਿਆਲਾ ਹੁੰਦੇ ਹਨ, ਜਿਸ ਨੂੰ ਗਿਆਨ ਦੀ ਰੌਸ਼ਨੀ ਨਾਲ ਭਰਨ ਲਈ ਘਰ ਅਤੇ ਸਕੂਲ ਦੋਵੇਂ ਥਾਵਾਂ ਤੋਂ ਸਮਰਥਨ ਮਿਲਣਾ ਬਹੁਤ ਜ਼ਰੂਰੀ ਹੁੰਦਾ ਹੈ | ਇਹੀ ਕਾਰਨ ਹੈ ਕਿ ਮਾਪੇ-ਅਧਿਆਪਕ ਮਿਲਣੀ ਦੇ ਪ੍ਰੋਗਰਾਮ ਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਉਣ

Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਹਿਮ ਮੀਟਿੰਗ ਹੋਈ ਅਗਲੀ ਖ਼ਬਰ ਮਨਰੇਗਾ ਕਾਨੂੰਨ ਵਿਰੁੱਧ ਕਾਂਗਰਸ ਵਲੋਂ ਰੋਸ ਧਰਨਾ ਅੱਜ
Ad Position 24