12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਬਾਬਾ ਜੀਵਨ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 21-12-2025
ਜ਼ੀਰਾ, 20 ਦਸੰਬਰ (ਹਰਜੀਤ ਸਿੰਘ ਗਿੱਲ, ਪ©ਤਾਪ ਸਿੰਘ ਹੀਰਾ)-ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ੀਰਾ ਦੀ ਬਸਤੀ ਟਿੱਬੇ ਵਾਲੀ ਵਿਖੇ ਸਥਿਤ ਗੁਰਦੁਆਰਾ ਬਾਬਾ ਜੀਵਨ ਸਿੰਘ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਹਿਰ ਵਿਖੇ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜੇ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਜਾ ਰਹੀ ਸੀ | ਇਸ ਨਗਰ ਕੀਰਤਨ ਦੇ ਮੂਹਰੇ ਸੰਗਤਾਂ ਵਲੋਂ ਜਲ ਦੇ ਛਿੜਕਾਅ ਨਾਲ ਝਾੜੂ ਮਾਰਨ ਦੀ ਸੇਵਾ ਕੀਤੀ ਜਾ ਰਹੀ ਸੀ ਅਤੇ ਗਤਕਾ ਟੀਮ ਵਲੋਂ ਗਤਕੇ ਦੇ ਜੌਹਰ ਦਿਖਾਏ ਜਾ ਰਹੇ ਸਨ | ਇਸ ਦੌਰਾਨ ਪ੍ਰਚਾਰਕਾਂ ਅਤੇ ਰਾਗੀ, ਢਾਡੀ ਜਥਿਆਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸੇਵਾ ਵਿਚ ਰਹਿਣ ਸਮੇਂ ਬਾਬਾ ਜੀਵਨ ਸਿੰਘ ਜੀ ਦੀ ਜ਼ਿੰਦਗੀ ਦੀਆਂ ਵੱਖ-ਵੱਖ ਘਟਨਾਵਾਂ ਸੁਣਾਉਂਦਿਆਂ ਉਨ੍ਹਾਂ ਦੀ ਸ਼ਹਾਦਤ ਦਾ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ | ਇਹ ਨਗਰ ਕੀਰਤਨ ਜ਼ੀਰਾ ਦੇ ਵੱਖ-ਵੱਖ ਗਲੀ ਮੁਹੱਲਿਆਂ ਵਿਚੋਂ ਦੀ ਹੁੰਦਾ ਹੋਇਆ ਸ਼ਾਮ ਸਮੇਂ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਪਹੁੰਚ ਕੇ ਅਰਦਾਸ ਉਪਰੰਤ ਸਮਾਪਤ ਹੋਇਆ | ਇਸ ਦੌਰਾਨ ਗੁਰਦੁਆਰਾ ਨਾਨਕ ਨਗਰੀ ਵਿਖੇ ਅਤੇ ਹੋਰਨਾਂ ਵੱਖ-ਵੱਖ ਥਾਵਾਂ 'ਤੇ ਸ਼ਰਧਾਲੂਆਂ ਵਲੋਂ ਇਸ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਲਈ ਕਈ ਤਰ੍ਹਾਂ ਦੇ ਲੰਗਰ ਲਗਾਏ ਗਏ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ, ਮੀਤ ਪ੍ਰਧਾਨ ਗੁਰਦੀਪ ਸਿੰਘ, ਖ਼ਜ਼ਾਨਚੀ ਗੁਰਲਾਲ ਸਿੰਘ, ਸਲਾਹਕਾਰ ਲੱਖਾ ਸਿੰਘ, ਠੇਕੇਦਾਰ ਅਵਤਾਰ ਸਿੰਘ, ਕਾਲਾ ਸਿੰਘ, ਲਵਪ੍ਰੀਤ ਸਿੰਘ ਨਾਗਪਾਲ, ਵਰਿੰਦਰ ਸਿੰਘ, ਸਤਨਾਮ ਸਿੰਘ, ਅਜੈਬ ਸਿੰਘ, ਗੁਰਪ੍ਰੀਤ ਸਿੰਘ ਗੋਰਾ, ਭਾਈ ਗੁਰਮੀਤ ਸਿੰਘ, ਮਨਜੀਤ ਸਿੰਘ, ਹੈੱਡ ਗ੍ਰੰਥੀ ਜਗਸੀਰ ਸਿੰਘ, ਅਮੋਲਕ ਸਿੰਘ, ਬਲਜੀਤ ਸਿੰਘ ਅਤੇ ਸੁਖਦੇਵ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰੇਲਵੇ ਕਰਮਚਾਰੀ ਦੀ ਇਮਾਨਦਾਰੀ-ਜਨ ਸ਼ਤਾਬਦੀ ਐਕਸਪੈੱ੍ਰਸ ਵਿਚ ਯਾਤਰੀ ਦਾ ਗੁਆਚਿਆ ਬੈਗ ਨਕਦੀ ਸਮੇਤ ਕੀਤਾ ਵਾਪਸ <br/>... ਅਗਲੀ ਖ਼ਬਰ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ-ਡਾ. ਨਿਧੀ ਏ.ਡੀ.ਸੀ. <br/>
Ad Position 24