05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਐਗਰੀਡ ਫਾਊਾਡੇਸ਼ਨ ਵਲੋਂ 'ਈਚ ਵਨ-ਅਡਾਪਟ ਵਨ' ਮੁਹਿੰਮ ਦੀ ਸਮਾਪਤੀ 'ਤੇ ਸਰਹੱਦੀ ਪਿੰਡ ਖੁੰਦੜ ਗੱਟੀ 'ਚ ਲਗਾਇਆ ਮੈਡੀਕਲ ਕੈਂਪ <br/>

Ad Position 21
No active advertisement
ਅਜੀਤ ਡੈਸਕ 22-12-2025

ਫ਼ਿਰੋਜ਼ਪੁਰ, 21 ਦਸੰਬਰ (ਗੁਰਿੰਦਰ ਸਿੰਘ)-ਐਗਰੀਡ ਫਾਊਾਡੇਸ਼ਨ ਵਲੋਂ ਹੜ੍ਹ ਪ੍ਰਭਾਵਿਤ ਸਰਹੱਦੀ ਖੇਤਰ ਦੇ ਲੋੜਵੰਦ ਲੋਕਾਂ ਦੀ ਸਿਹਤ ਸੰਭਾਲ ਲਈ ਸ਼ੁਰੂ ਕੀਤੀ ਗਈ ਮੈਡੀਕਲ ਸੇਵਾ ਮੁਹਿੰਮ ਅਧੀਨ ਪੰਜਵਾਂ ਮੈਡੀਕਲ ਕੈਂਪ ਹਾਰਮੋਨੀ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਹਿਯੋਗ ਨਾਲ ਸਰਹੱਦੀ ਪਿੰਡ ਖੁੰਦੜ ਗੱਟੀ ਦੇ ਸਰਕਾਰੀ ਹਾਈ ਸਕੂਲ ਵਿਚ ਆਯੋਜਿਤ ਕੀਤਾ ਗਿਆ | ਐਗਰੀਡ ਫਾਊਾਡੇਸ਼ਨ ਦੇ ਪ੍ਰਧਾਨ ਡਾ. ਸਤਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬੀਤੇ ਸਮੇਂ ਵਿਚ ਸਰਹੱਦੀ ਖੇਤਰ ਵਿਚ ਆਏ ਹੜ੍ਹਾਂ ਦੌਰਾਨ ਪ੍ਰਭਾਵਿਤ ਸਕੂਲੀ ਵਿਦਿਆਰਥੀਆਂ ਦੀ ਮਦਦ ਲਈ ਸ਼ੁਰੂ ਕੀਤੀ 'ਈਚ ਵਨ ਅਡਾਪਟ ਵਨ' ਮੁਹਿੰਮ ਤਹਿਤ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ 30 ਤੋਂ ਵੱਧ ਸਕੂਲਾਂ ਦੇ 2900 ਵਿਦਿਆਰਥੀਆਂ ਨੂੰ ਫ਼ੀਸਾਂ, ਵਰਦੀਆਂ, ਸਟੇਸ਼ਨਰੀ, ਮੁਫ਼ਤ ਮੈਡੀਕਲ ਕੈਂਪ ਅਤੇ ਹੋਰ ਲੋੜੀਂਦੀ ਵਿੱਦਿਅਕ ਸਮਗਰੀ ਪ੍ਰਦਾਨ ਕਰਨ ਦੇ ਯਤਨ ਕੀਤੇ ਗਏ | ਉਨ੍ਹਾਂ ਨੇ ਇਸ ਮੁਹਿੰਮ ਦੌਰਾਨ ਸਹਿਯੋਗ ਕਰਨ ਵਾਲੀਆਂ ਸੰਸਥਾਵਾਂ ਅਤੇ ਦਾਨੀ ਸੱਜਣਾਂ ਦਾ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੁਹਿੰਮ ਦੀ ਸਮਾਪਤੀ ਮੌਕੇ ਲਗਾਏ ਮੈਡੀਕਲ ਕੈਂਪ ਵਿਚ ਹਾਰਮੋਨੀ ਆਯੁਰਵੈਦਿਕ ਮੈਡੀਕਲ ਕਾਲਜ ਦੀ ਮਾਹਿਰ ਡਾਕਟਰਾਂ ਦੀ ਟੀਮ ਵਲੋਂ 125 ਤੋਂ ਵੱਧ ਮਰੀਜ਼ਾਂ ਅਤੇ ਵਿਦਿਆਰਥੀਆਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਲੋੜ ਅਨੁਸਾਰ ਦਵਾਈਆਂ ਵੀ ਪ੍ਰਦਾਨ ਕੀਤੀਆਂ ਗਈਆਂ | ਕੈਂਪ ਵਿਚ ਡਾ. ਸੰਦੀਪ ਕੁਮਾਰ ਐੱਮ.ਡੀ, ਡਾ. ਆਭਾ ਅਤੇ ਉਨ੍ਹਾਂ ਦੀ ਟੀਮ ਨੇ ਆਪਣੀਆਂ ਅਹਿਮ ਸੇਵਾਵਾਂ ਪ੍ਰਦਾਨ ਕੀਤੀਆਂ | ਹਾਰਮੋਨੀ ਕਾਲਜ ਦੇ ਡਾਇਰੈਕਟਰ ਯੋਗੇਸ਼ ਬਾਂਸਲ ਅਤੇ ਪਿ੍ੰਸੀਪਲ ਡਾ. ਸੁਮਨ ਲਤਾ ਵਲੋਂ ਵਿਸ਼ੇਸ਼ ਸਹਿਯੋਗ ਪ੍ਰਾਪਤ ਹੋਇਆ | ਕੈਂਪ ਦੀ ਸਫਲਤਾ ਵਿਚ ਹਨੀ ਕੁਮਾਰ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਖੁੰਦੜ ਗੱਟੀ ਅਤੇ ਸਮੂਹ ਸਟਾਫ ਨੇ ਮਹੱਤਵਪੂਰਨ ਭੂਮਿਕਾ ਨਿਭਾਈ | ਸਟਾਫ ਮੈਂਬਰਾਂ ਵਲੋਂ ਮਰੀਜ਼ਾਂ ਦੀ ਰਜਿਸਟਰੇਸ਼ਨ, ਪ੍ਰਬੰਧ ਅਤੇ ਸੁਵਿਧਾ ਲਈ ਹਰ ਸੰਭਵ ਸਹਿਯੋਗ ਦਿੱਤਾ ਗਿਆ | ਫਾਊਾਡੇਸ਼ਨ ਦੇ ਅਹੁਦੇਦਾਰਾਂ ਨੇ ਹਾਰਮੋਨੀ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਡਾਕਟਰਾਂ ਦੀ ਟੀਮ, ਖੁੰਦੜ ਗੱਟੀ ਸਕੂਲ ਦੇ ਮੁੱਖ ਅਧਿਆਪਕ ਹਨੀ ਕੁਮਾਰ, ਰੁਪਿੰਦਰ ਸਿੰਘ ਸਾਇੰਸ ਮਾਸਟਰ ਅਤੇ ਸਕੂਲ ਸਟਾਫ਼ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਐਗਰੀਡ ਫਾਊਾਡੇਸ਼ਨ ਵਲੋਂ ਹੜ੍ਹ ਪੀੜਤ ਖੇਤਰਾਂ ਵਿਚ ਸਿਹਤ ਸੇਵਾਵਾਂ ਅਤੇ ਸਿੱਖਿਆ ਦੇ ਖੇਤਰ 'ਚ ਹਰ ਸੰਭਵ ਮਦਦ ਲਈ ਹਮੇਸ਼ਾ ਯਤਨ ਕੀਤੇ ਜਾਂਦੇ ਰਹਿਣਗੇ | ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ 'ਈਚ ਵਨ-ਅਡਾਪਟ ਵਨ' ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਵਿਚ ਵਿਸ਼ਾਲ ਗੁਪਤਾ, ਅਰੁਣ ਕੁਮਾਰ, ਪਿ੍ਤਪਾਲ ਸਿੰਘ, ਇੰਦਰਪਾਲ ਸਿੰਘ ਅਤੇ ਰੁਪਿੰਦਰ ਸਿੰਘ ਨੇ ਸ਼ਲਾਘਾਯੋਗ ਕੰਮ ਕੀਤਾ | ਇਸ ਮੌਕੇ ਸਕੂਲ ਸਟਾਫ਼ ਕੁਲਵਿੰਦਰ ਕੌਰ, ਸ਼ੀਨਮ ਭਾਟੀਆ, ਵੰਸ਼ਿਕਾ, ਮਨੀਸ਼ ਸਿੰਗਲਾ ਤੋਂ ਇਲਾਵਾ ਸਕੂਲ ਪ੍ਰਬੰਧਕੀ ਕਮੇਟੀ ਦੇ ਮੈਂਬਰ ਅਤੇ ਪਿੰਡ ਵਾਸੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੋਦੀ ਸਰਕਾਰ ਨੇ ਭਾਰਤ ਦੇ ਗ਼ਰੀਬ ਲੋਕਾਂ ਨਾਲ ਕੀਤੀ ਘੋਰ ਬੇਇਨਸਾਫੀ-ਆਸ਼ੂ ਬੰਗੜ <br/> ਮਨਰੇਗਾ ਕਾਨੂੰਨ ਵਿਰੁੱਧ ਕਾ... ਅਗਲੀ ਖ਼ਬਰ ਪੁਲਿਸ ਨੇ ਹੈਰੋਇਨ ਦਾ ਸੇਵਨ ਕਰਦੇ ਫੜੇ ਤਿੰਨ ਨਸ਼ੇੜੀ
Ad Position 24