05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸਰਬੱਤ ਦਾ ਭਲਾ ਟਰੱਸਟ ਵਲੋਂ 22 ਲੋੜਵੰਦ ਪਰਿਵਾਰਾਂ ਨੂੰ ਦਿੱਤੇ ਆਰਥਿਕ ਸਹਾਇਤਾ ਦੇ ਚੈੱਕ <br/>

Ad Position 21
No active advertisement
ਅਜੀਤ ਡੈਸਕ 22-12-2025
ਜ਼ੀਰਾ, 21 ਦਸੰਬਰ (ਪ੍ਰਤਾਪ ਸਿੰਘ ਹੀਰਾ)-ਉੱਘੇ ਸਮਾਜ ਸੇਵੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ. ਸੁਰਿੰਦਰਪਾਲ ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜ਼ੀਰਾ ਵਿਖੇ ਗੁਰਦੁਆਰਾ ਨਾਨਕ ਨਗਰੀ ਵਿਖੇ ਕਰਵਾਏ ਗਏ ਸਾਦੇ ਸਮਾਗਮ ਦੌਰਾਨ ਇਲਾਕੇ ਦੇ 22 ਜ਼ਰੂਰਤ ਮੰਦ, ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏ | ਚੈੱਕ ਵੰਡਣ ਦੀ ਰਸਮ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਰਣਜੀਤ ਸਿੰਘ ਰਾਏ ਆਦਿ ਮੈਂਬਰਾਂ ਵਲੋਂ ਕੀਤੀ ਗਈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਜਗਸੀਰ ਸਿੰਘ ਲੈਬ ਇੰਚਾਰਜ ਜ਼ੀਰਾ ਅਤੇ ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਇਸਤਰੀ ਵਿੰਗ ਜ਼ੀਰਾ ਬਲਵਿੰਦਰ ਕੌਰ ਲੋਹ ਕੇ ਵਲੋਂ ਦੱਸਿਆ ਗਿਆ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ ਕੁੱਝ ਲੋੜਵੰਦਾਂ ਦੇ ਨਵੇਂ ਫਾਰਮ ਭਰੇ ਗਏ ਹਨ ਅਤੇ ਇਕ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਲੜਕੀ ਨੂੰ ਡਾਇਲੈਸਿਸ ਕਿੱਟ ਵੀ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਟਰੱਸਟ ਵਲੋਂ ਜ਼ਿਲ੍ਹੇ ਅੰਦਰ ਲੋੜਵੰਦਾਂ, ਅੰਗਹੀਣਾਂ ਅਤੇ ਵਿਧਵਾਵਾਂ ਨੂੰ ਇਕ ਲੱਖ 40 ਹਜ਼ਾਰ ਰੁਪਏ ਦੀ ਰਾਸ਼ੀ ਦੇ ਮਹੀਨਾਵਾਰ ਪੈਨਸ਼ਨਾਂ ਦੇਣ ਤੋਂ ਇਲਾਵਾ, ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਦੀਆਂ ਫ਼ੀਸਾਂ, ਮੈਡੀਕਲ ਸਹਾਇਤਾ, ਅੱਖਾਂ ਦੇ ਕੈਂਪ ਅਤੇ ਹੱਥੀਂ ਹੁਨਰ ਵਾਲੇ ਸਿਖਲਾਈ ਕੋਰਸ ਸਕੂਲਾਂ ਅਤੇ ਜਨਤਕ ਸਥਾਨਾਂ 'ਤੇ ਸਾਫ਼ ਪਾਣੀ ਵਾਲੇ ਆਰ.ਓ ਲਗਾਏ ਜਾਂਦੇ ਹਨ | ਇਸ ਮੌਕੇ ਚੈੱਕ ਵੰਡਣ ਦੀ ਰਸਮ ਵਿਚ ਮਹਾਂਵੀਰ ਸਿੰਘ ਕਿਰਨ ਪੇਂਟਰ, ਰਾਮ ਸਿੰਘ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਜੇ. ਐਨ. ਇੰਟਰਨੈਸ਼ਨਲ ਸਕੂਲ ਸੈਦੇ ਕੇ ਮੋਹਨ ਵਿਖੇ ਸਾਲਾਨਾ ਸਪੋਰਟਸ ਮੀਟ ਦਾ ਆਯੋਜਨ <br/> ਅਗਲੀ ਖ਼ਬਰ ਹਰਪ੍ਰੀਤ ਸਿੰਘ ਬਰਾੜ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ <br/>
Ad Position 24