05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸਰਕਾਰੀ ਸਕੂਲ ਬਹਿਕ ਗੁੱਜਰਾਂ ਦੇ ਵਿਦਿਆਰਥੀਆਂ ਨੇ ਦਸ ਰੋਜ਼ਾ ਕੈਂਪ ਲਗਾਇਆ <br/>

Ad Position 21
No active advertisement
ਸਰਕਾਰੀ ਸਕੂਲ ਬਹਿਕ ਗੁੱਜਰਾਂ ਦੇ ਵਿਦਿਆਰਥੀ ਰਵਾਨਾ ਹੋਣ ਸਮੇਂ ਸਕੂਲ ਪਿ੍ੰਸੀਪਲ ਨਾਲ | ਤਸਵੀਰ-ਪ੍ਰਤਾਪ ਸਿੰਘ ਹੀਰਾ <br/> 22-12-2025
ਜ਼ੀਰਾ, 21 ਦਸੰਬਰ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਨੇੜਲੇ ਪਿੰਡ ਬਹਿਕ ਗੁੱਜਰਾਂ ਦੇ ਪੀ.ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਾ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿ੍ੰਸੀਪਲ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮੱਖੂ ਵਿਖੇ 10 ਰੋਜ਼ਾ ਟਵੀਨਿੰਗ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਵਿਸ਼ਾ ਵਾਰ ਛੇਵੀਂ ਕਲਾਸ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਪੀਅਰ ਗਰੁੱਪ ਰਾਹੀਂ ਆਪਣੇ ਵਿਚਾਰ ਸਾਂਝੇ ਕੀਤੇ | ਇਸ ਦੌਰਾਨ ਅਧਿਆਪਕਾਂ ਵਲੋਂ ਬਣਾਏ ਮਾਡਲਾਂ ਅਤੇ ਚਾਰਟਾਂ ਰਾਹੀਂ ਵਿਦਿਆਰਥੀਆਂ ਨੂੰ ਵਧੀਆ ਢੰਗਾਂ ਅਤੇ ਸੌਖੇ ਤਰੀਕਿਆਂ ਨਾਲ ਪੜ੍ਹਨ ਸਬੰਧੀ ਸਮਝਾਇਆ ਗਿਆ | ਗੱਲਬਾਤ ਕਰਦਿਆਂ ਪਿ੍ੰਸੀਪਲ ਸਾਹਿਬਾਨ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਕੈਂਪ ਲਗਾਉਣ ਨਾਲ ਵਿਦਿਆਰਥੀ ਪੜ੍ਹਾਈ ਦੇ ਢੰਗ ਤਰੀਕਿਆਂ ਨੂੰ ਚੰਗੀ ਤਰ੍ਹਾਂ ਸਮਝ ਸਕਦੇ ਹਨ ਅਤੇ ਨਕਲ ਦਾ ਸਹਾਰਾ ਲੈਣ ਤੋਂ ਸੰਕੋਚ ਕਰਦੇ ਹਨ | ਇਸ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਨ ਵਿਚ ਨੋਡਲ ਅਧਿਆਪਕ ਗੁਰਪ੍ਰੀਤ ਸਿੰਘ, ਮੈਡਮ ਅਰਚਨਾ, ਕਰਮਜੀਤ ਕੌਰ, ਰਵਜੀਤ ਕੌਰ ਗੁਰਪ੍ਰੀਤ ਕੌਰ, ਗੁਲਸ਼ਨ ਕੁਮਾਰ, ਲਖਬੀਰ ਕੌਰ ਰਵਿੰਦਰ ਕੌਰ, ਲਵਪ੍ਰੀਤ ਕੌਰ, ਮੈਡਮ ਸਨੀਤਾ, ਅਮਨਦੀਪ, ਵਰਿੰਦਰ ਸਿੰਘ, ਗੁਲਸ਼ਨ ਕੁਮਾਰ ਕੰਪਿਊਟਰ ਫੈਕਲਟੀ, ਰਵਜੀਤ ਕੌਰ, ਰਵਨੀਤ ਕੌਰ, ਨਵਨੀਤ ਕੌਰ, ਰਾਜੇਸ਼ ਪੁਰੀ ਵਲੋਂ ਅਹਿਮ ਭੂਮਿਕਾ ਨਿਭਾਈ ਗਈ |

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਵਲੋਂ ਵਿਦਿਆਰਥੀਆਂ ਨੂੰ ਕੋਟੀਆਂ ਵੰਡੀਆਂ <br/> ਅਗਲੀ ਖ਼ਬਰ ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਜ਼ੀਰਾ ਵਿਖੇ ਖੇਡ ਦਿਵਸ ਮਨਾਇਆ <br/>
Ad Position 24