05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸੀਨੀਅਰ ਸਿਟੀਜ਼ਨ ਕੌਂਸਲ ਵਲੋਂ ਵਿਦਿਆਰਥੀਆਂ ਨੂੰ ਕੋਟੀਆਂ ਵੰਡੀਆਂ <br/>

Ad Position 21
No active advertisement
ਅਜੀਤ ਡੈਸਕ 22-12-2025
ਜ਼ੀਰਾ, 21 ਦਸੰਬਰ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਦੀ ਸੀਨੀਅਰ ਸਿਟੀਜ਼ਨ ਕੌਂਸਲ ਵਲੋਂ ਸਰਦੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਪ੍ਰਧਾਨ ਅਸ਼ੋਕ ਕੁਮਾਰ ਪਲਤਾ ਦੀ ਅਗਵਾਈ ਹੇਠ ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਪਿੰਡ ਝਤਰੇ ਦੇ ਸਾਰੇ ਵਿਦਿਆਰਥੀਆਂ ਨੂੰ ਕੋਟੀਆਂ ਵੰਡੀਆਂ ਗਈਆਂ | ਇਸ ਮੌਕੇ ਲੈਕਚਰ ਨਰਿੰਦਰ ਸਿੰਘ ਨੇ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਕੋਟੀਆਂ ਵੰਡਣਾ ਸ਼ਲਾਘਾ ਯੋਗ ਉਪਰਾਲਾ ਦੱਸਿਆ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ ਦੇ ਅਸੂਲਾਂ ਦੀ ਪਾਲਨਾ ਕਰਨ ਅਤੇ ਸਮਾਜਿਕ ਕੀਰਤੀਆਂ ਤੋਂ ਦੂਰ ਰਹਿਣ ਲਈ ਜ਼ੋਰ ਦਿੱਤਾ | ਪ੍ਰਧਾਨ ਅਸ਼ੋਕ ਕੁਮਾਰ ਪਲਤਾ ਨੇ ਦੱਸਿਆ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਸਕੂਲਾਂ ਵਿਚ ਵੀ ਵਿਦਿਆਰਥੀਆਂ ਨੂੰ ਕੋਟੀਆਂ ਮੁਹੱਈਆ ਕਰਵਾਈਆਂ ਜਾਣਗੀਆਂ | ਇਸ ਦੌਰਾਨ ਸਕੂਲ ਮੁਖੀ ਮਨੀਸ਼ ਬਜਾਜ, ਸਰਪੰਚ ਦਲਜੀਤ ਸਿੰਘ ਧਾਲੀਵਾਲ ਅਤੇ ਸਮੂਹ ਸਟਾਫ਼ ਵਲੋਂ ਸੰਸਥਾ ਦਾ ਇਸ ਵਿਸ਼ੇਸ਼ ਉਪਰਾਲੇ ਲਈ ਧੰਨਵਾਦ ਕੀਤਾ ਤੇ ਆਸ ਪ੍ਰਗਟ ਕੀਤੀ ਕਿ ਆਉਣ ਵਾਲੇ ਸਮੇਂ ਵਿਚ ਵੀ ਸੰਸਥਾ ਦੇ ਮੈਂਬਰ ਸੇਵਾ ਦੇ ਨੇਕ ਕਾਰਜਾਂ ਨਾਲ ਜੁੜੇ ਰਹਿਣਗੇ | ਇਸ ਮੌਕੇ ਸੰਬੋਧਨ ਕਰਦਿਆਂ ਸੰਸਥਾ ਦੇ ਮੈਂਬਰ ਜਗਦੇਵ ਸ਼ਰਮਾ ਦੱਸਿਆ ਕਿ ਸੀਨੀਅਰ ਸਿਟੀਜ਼ਨ ਕੌਂਸਲ ਵਲੋਂ ਸਮਾਜ ਸੇਵਾ ਦੇ ਕੰਮਾਂ ਵਿਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ | ਜਿਸ ਤਹਿਤ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਚ ਇਕ ਕੱਪੜਿਆਂ ਦਾ ਸਟੋਰ ਖੋਲਿ੍ਹਆ ਗਿਆ ਹੈ ਜਿਸ ਵਿਚ ਸ਼ਹਿਰ ਨਿਵਾਸੀਆਂ ਵਲੋਂ ਜ਼ਰੂਰਤਮੰਦ ਲੋਕਾਂ ਲਈ ਮੌਸਮ ਦੇ ਹਿਸਾਬ ਨਾਲ ਕੱਪੜੇ ਮੁਹੱਈਆ ਕਰਵਾਏ ਜਾਂਦੇ ਹਨ | ਪ੍ਰੋਗਰਾਮ ਵਿਚ ਸਰਪ੍ਰਸਤ ਜੋਗਿੰਦਰ ਸਿੰਘ ਝੱਤਰਾ, ਦਲਜੀਤ ਸਿੰਘ ਬੰਬੇ ਵਾਲੇ, ਬਲਬੀਰ ਸਿੰਘ, ਤੋਂ ਇਲਾਵਾ ਸਕੂਲ ਸਟਾਫ਼ ਵਿਚ ਹਰਪ੍ਰੀਤ ਕੌਰ ਇੰਚਾਰਜ ਪ੍ਰਾਇਮਰੀ ਸਕੂਲ, ਰਜਿੰਦਰ ਕੌਰ, ਕਮਲਜੀਤ ਕੌਰ, ਕਰਮਜੀਤ ਕੌਰ, ਸੁਖਵਿੰਦਰ ਸਿੰਘ, ਮਨਜੀਤ ਸਿੰਘ, ਗੁਰਪ੍ਰੀਤ ਕੌਰ ਪੰਚਾਇਤ ਮੈਂਬਰ ਕੁਲਦੀਪ ਸਿੰਘ, ਅਮਰਜੀਤ ਸਿੰਘ, ਬਲਵਿੰਦਰ ਸਿੰਘ ਸੰਧੂ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪਹਿਲੀ ਅਸਮੀਤਾ ਲੀਗ ਰੋਇੰਗ ਚੈਂਪੀਅਨਸ਼ਿਪ ਹੋਈ ਅਗਲੀ ਖ਼ਬਰ ਸਰਕਾਰੀ ਸਕੂਲ ਬਹਿਕ ਗੁੱਜਰਾਂ ਦੇ ਵਿਦਿਆਰਥੀਆਂ ਨੇ ਦਸ ਰੋਜ਼ਾ ਕੈਂਪ ਲਗਾਇਆ <br/>
Ad Position 24