ਜਲਾਲਾਬਾਦ,21ਦਸੰਬਰ(ਜਤਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਚੋਰੀ ਦੇ 1 ਮੋਟਰਸਾਈਕਲ ਸਮੇਤ 3 ਦੋਸ਼ੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ¢ ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਸ਼ਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿ੍ਸ਼ਨ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਸੁਖੇਰਾ ਬੋਦਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਹਰਮੇਸ਼ ਸਿੰਘ ਉਰਫ਼ ਮੇਸ਼ੀ ਪੁੱਤਰ ਗੁਰਮੀਤ ਸਿੰਘ, ਹਰਜੀਤ ਸਿੰਘ ਬਾਡੀ ਪੁੱਤਰ ਜੰਗੀਰ ਸਿੰਘ ਵਾਸੀਆਨ ਸੁਖੇਰਾ ਬੋਦਲਾ ਅਤੇ ਸਵਰਨ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਲਮੋਚੜ ਕਲਾ ਨੇ ਮਿਤੀ 19/20 ਦਸੰਬਰ ਦੀ ਦਰਮਿਆਨੀ ਰਾਤ ਨੂੰ ਉਸ ਦੇ ਘਰ ਵਿਚ ਦਾਖ਼ਲ ਹੋ ਕੇ ਉਸ ਦਾ ਸਪਲੈਂਡਰ ਮੋਟਰਸਾਈਕਲ ਚੋਰੀ ਕਰ ਲਿਆ¢ ਦਰਖਾਸਤ 'ਤੇ ਕਾਰਵਾਈ ਕਰਦੇ ਹੋਏ ਦੋਸ਼ੀਆਂ ਨੂੰ ਮੋਟਰਸਾਈਕਲ ਸਣੇ ਕਾਬੂ ਕੀਤਾ ਗਿਆ ਅਤੇ ਧਾਰਾ 305 , 337(2) ਬੀ.ਐਨ.ਐਸ ਦੇ ਅਧੀਨ ਪਰਚਾ ਦਰਜ ਕਰਕੇ ਕਾਰਵਾਈ ਜਾਰੀ ਹੈ¢