ਫ਼ਾਜ਼ਿਲਕਾ, 21 ਦਸੰਬਰ (ਦਵਿੰਦਰ ਪਾਲ ਸਿੰਘ) ਥਾਣਾ ਸਦਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 2 ਔਰਤਾਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਰਮਨਦੀਪ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਹਸਤਾ ਕਲਾ ਤੋਂ ਲਿੰਕ ਰੋਡ ਪਿੰਡ ਵੱਲੇ ਸ਼ਾਹ ਉਤਾੜ ਨੂੰ ਜਾ ਰਹੀ ਸੀ ਤਾਂ ਸਾਹਮਣੇ ਤੋਂ ਰਾਣੋ ਬਾਈ ਪਤਨੀ ਜਸਵੰਤ ਸਿੰਘ ਅਤੇ ਸ਼ਿਮਲਾ ਰਾਣੀ ਪਤਨੀ ਸੰਦੀਪ ਸਿੰਘ ਵਾਸੀ ਵੱਲੇ ਸ਼ਾਹ ਉਤਾੜ ਪੈਦਲ ਆਉਂਦੀਆਂ ਦਿਖਾਈ ਦਿੱਤੀਆਂ | ਜਿਨ੍ਹਾਂ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਸ਼ੱਕ ਦੀ ਬਿਨਾਅ 'ਤੇ ਕਾਬੂ ਕਰਕੇ ਚੈਕਿੰਗ ਕੀਤੀ ਤਾਂ 50 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਔਰਤਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |