ਫ਼ਾਜ਼ਿਲਕਾ, 21 ਦਸੰਬਰ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਚ.ਸੀ. ਕੁਲਦੀਪ ਨੇ ਦੱਸਿਆ ਕਿ ਪੁਲਿਸ ਪਾਰਟੀ ਸਰਕਾਰੀ ਗੱਡੀ 'ਤੇ ਗਸ਼ਤ ਦੇ ਸਬੰਧ ਵਿਚ ਪਿੰਡ ਲੱਖੇਵਾਲੀ ਢਾਬ ਤੋਂ ਸ਼ਤੀਰ ਵਾਲਾ ਮੇਨ ਰੋਡ ਨੇੜੇ ਪੀਰ ਦੀ ਸਮਾਧ ਖੇਤ ਵਿਚੋਂ ਵਰਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਵਾਰਡ ਨੰ 16 ਪਦਮਪੁਰ ਜ਼ਿਲ੍ਹਾ ਸ੍ਰੀ ਗੰਗਾਨਗਰ (ਰਾਜਸਥਾਨ) ਅਤੇ ਸੁਖਦੇਵ ਸਿੰਘ ਉਰਫ਼ ਬਾਬੂ ਪੁੱਤਰ ਗੁਰਵਿੰਦਰ ਸਿੰਘ ਵਾਸੀ ਸ਼ਤੀਰ ਵਾਲਾ ਮੋਟਰਸਾਈਕਲ 'ਤੇ ਆਉਂਦੇ ਦਿਖਾਈ ਦਿੱਤੇ | ਜੋ ਪੁਲਿਸ ਦੀ ਗੱਡੀ ਨੂੰ ਦੇਖ ਕੇ ਪਿੱਛੇ ਨੂੰ ਮੁੜਨ ਲੱਗੇ ਤਾਂ ਉਹ ਮੋਟਰਸਾਈਕਲ ਸਮੇਤ ਥੱਲੇ ਡਿਗ ਪਏ | ਜਿਨ੍ਹਾਂ ਨੂੰ ਪੁਲੀਸ ਪਾਰਟੀ ਦੀ ਮਦਦ ਨਾਲ ਕਾਬੂ ਕੀਤਾ ਗਿਆ | ਚੈਕਿੰਗ ਦੌਰਾਨ ਉਨ੍ਹਾਂ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |