05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਅਪੰਗਤਾ ਨਹੀਂ ਬਣੀ ਜਜ਼ਬੇ 'ਚ ਰੁਕਾਵਟ, ਅਪਾਹਜ ਹੋਣ ਦੇ ਬਾਵਜੂਦ ਪਤੀ-ਪਤਨੀ ਕਰਦੇ ਹਨ ਮਿਹਨਤ <br/>

Ad Position 21
No active advertisement
ਅਜੀਤ ਡੈਸਕ 22-12-2025
ਫ਼ਾਜ਼ਿਲਕਾ, 21 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਕੋਠੇ ਠਗਣੀ ਦੇ ਰਹਿਣ ਵਾਲੇ ਦੋਵੇਂ ਪਤੀ-ਪਤਨੀ 80 ਫ਼ੀਸਦੀ ਅਪਾਹਜ ਹਨ ਪਰ ਫਿਰ ਵੀ ਉਹ ਕਿਸੇ ਦੇ ਮੁਹਤਾਜ ਨਹੀਂ ਬਣੇ | ਉਨ੍ਹਾਂ ਵਲੋਂ ਹੱਥੀ ਕਿਰਤ ਕਰਨ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ | ਫ਼ਾਜ਼ਿਲਕਾ ਦੇ ਬਾਰਡਰ ਰੋਡ 'ਤੇ ਇਕ ਝੌਂਪੜੀ ਪਾ ਕੇ ਉਨ੍ਹਾਂ ਵਲੋਂ ਦੁਕਾਨ ਕੀਤੀ ਜਾ ਰਹੀ ਹੈ | ਦਲੀਪ ਸਿੰਘ ਅਤੇ ਉਸ ਦੀ ਪਤਨੀ ਸੁਖਪ੍ਰੀਤ ਕੌਰ ਸਵੇਰੇ 7 ਵਜੇ ਇਸ ਦੁਕਾਨ 'ਤੇ ਪੁੱਜਦੇ ਹਨ ਅਤੇ ਆਪਣੇ ਪਰਿਵਾਰ ਦੇ ਪਾਲਨ ਪੋਸ਼ਣ ਦੇ ਲਈ ਇਸ ਦੁਕਾਨ ਨੂੰ ਚਲਾਉਂਦੇ ਹਨ, ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਦੁਕਾਨ ਕਰਨ ਵਿਚ ਦਿੱਕਤ ਆਉਂਦੀ ਹੈ ਪਰ ਹੁਣ ਉਨ੍ਹਾਂ ਦਾ ਬੇਟਾ ਮਨੂ ਵਾਰਵੱਲ ਉਨ੍ਹਾਂ ਦਾ ਸਹਾਰਾ ਬਣ ਰਿਹਾ ਹੈ | ਜੋ ਸਵੇਰੇ ਸਕੂਲ ਜਾਣ ਤੋਂ ਪਹਿਲਾਂ ਦੁਕਾਨ ਲਗਵਾ ਜਾਂਦਾ ਹੈ ਅਤੇ ਸ਼ਾਮ ਨੂੰ ਆ ਕੇ ਵੀ ਉਨ੍ਹਾਂ ਦੀ ਸਹਾਇਤਾ ਕਰਦਾ ਹੈ | ਦਲੀਪ ਸਿੰਘ ਦਾ ਕਹਿਣਾ ਹੈ ਕਿ ਉਸ ਦੇ ਦੋ ਬੱਚੇ ਹਨ ਬੇਟੀ ਸਰਕਾਰੀ ਹੋਸਟਲ ਵਿਚ ਰਹਿ ਕੇ ਬਾਰ੍ਹਵੀਂ ਦੀ ਪੜ੍ਹਾਈ ਕਰ ਰਹੀ ਹੈ ਅਤੇ ਬੇਟਾ ਨੌਵੀਂ ਕਲਾਸ ਵਿਚ ਪੜ੍ਹਦਾ ਹੈ | ਪਰਿਵਾਰ ਦਾ ਕਹਿਣਾ ਹੈ ਕਿ ਮਿਹਨਤ ਹਰ ਆਦਮੀ ਨੂੰ ਕਰਨੀ ਚਾਹੀਦੀ ਹੈ ਮਿਹਨਤ ਦਾ ਹੀ ਫਲ ਮਿਲਦਾ ਹੈ |

Ad Position 22
No active advertisement
ਪਿਛਲੀ ਖ਼ਬਰ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ <br/> ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਲਾਲਾ... ਅਗਲੀ ਖ਼ਬਰ ਹੈਰੋਇਨ ਸਮੇਤ 2 ਕਾਬੂ
Ad Position 24