05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ <br/> ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਲਾਲਾਬਾਦ ਵਿਖੇ ਕਰਵਾਈ ਮੈਗਾ ਮਾਪੇ-ਅਧਿਆਪਕ ਮਿਲਣੀ <br/>

Ad Position 21
No active advertisement
ਅਜੀਤ ਡੈਸਕ 22-12-2025
ਜਲਾਲਾਬਾਦ, 21 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)-ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਲਾਲਾਬਾਦ ਵਿਖੇ ਪਿ੍ੰਸੀਪਲ ਅਮਿੱਤ ਗਗਨੇਜਾ ਦੀ ਅਗਵਾਈ ਹੇਠ ਮੈਗਾ ਮਾਪੇ ਅਧਿਆਪਕ ਮਿਲਣੀ ਅਤੇ ਮਾਪਿਆਂ ਦੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਐੱਸ.ਐਮ.ਸੀ. ਦੇ ਚੇਅਰਮੈਨ ਮੈਡਮ ਸੁਧਾ, ਵਾਇਸ ਚੇਅਰਮੈਨ ਪਰਮਜੀਤ, ਮੈਂਬਰ ਅਨੀਤਾ ਸੇਤੀਆ, ਸਤਨਾਮ ਸਿੰਘ ਫਲੀਆਵਾਲਾ, ਰਾਜ ਕੁਮਾਰ, ਸਮਾਜ ਸੇਵੀ ਹਰੀਸ਼ ਸੇਤੀਆ, ਲਖਬੀਰ ਸਿੰਘ, ਦਰਸ਼ਨ ਲਾਲ, ਬਲਵੀਰ ਸਿੰਘ, ਜੋਗਿੰਦਰ ਚੰਦ, ਰੇਨੂੰ ਬਾਲਾ, ਪੁਸ਼ਪਿੰਦਰ ਕੋਰ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਬੱਚਿਆਂ ਵੱਲੋਂ ਹੱਥ ਨਾਲ ਤਿਆਰ ਕੀਤੀ ਐਕਟੀਵਿਟੀ ਦੀ ਪ੍ਰਦਰਸ਼ਨੀ ਦਾ ਨਿਰੀਖਣ ਕੀਤਾ | ਇਸ ਮੌਕੇ ਤਕਰੀਬਨ ਹਰ ਬੱਚੇ ਦੇ ਮਾਪਿਆਂ ਵੱਲੋਂ ਸਕੂਲ ਵਿਚ ਵਿਜ਼ਟ ਕੀਤੀ ਗਈ ਅਤੇ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਨੂੰ ਲੈ ਕੇ ਅਧਿਆਪਕਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ਮਾਪਿਆਂ ਨੂੰ ਸਕੂਲ ਵਿਚ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਸਾਰੀਆਂ ਸਹੂਲਤਾਂ ਤੋਂ ਵੀ ਜਾਣੂ ਕਰਵਾਇਆ ਗਿਆ | ਇਸ ਦੌਰਾਨ ਬੱਚਿਆਂ ਦੇ ਨਾਲ ਨਾਲ ਮਾਪੇ ਵੀ ਬਹੁਤ ਖ਼ੁਸ਼ ਨਜ਼ਰ ਆਏ ਅਤੇ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਇਸ ਤਰ੍ਹਾਂ ਦੀ ਸ਼ੁਰੂਆਤ ਸਰਕਾਰੀ ਸਕੂਲਾਂ ਵੱਲੋਂ ਇੱਕ ਬਹੁਤ ਹੀ ਕਾਬਿਲ-ਏ-ਤਾਰੀਫ ਕਦਮ ਹੈ | ਮਾਪਿਆਂ ਦੀ ਵਰਕਸ਼ਾਪ ਦੌਰਾਨ ਸਕੂਲ ਪਿ੍ੰਸੀਪਲ ਵੱਲੋਂ ਮਾਪਿਆਂ ਨੂੰ ਸਕੂਲ ਪ੍ਰਤੀ ਫ਼ਰਜ਼ਾਂ ਬਾਰੇ ਵੀ ਜਾਣੂ ਕਰਵਾਇਆ ਗਿਆ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਵੱਲੋਂ ਵੀ ਪਿ੍ੰਸੀਪਲ ਅਮਿੱਤ ਗਗਨੇਜਾ ਨੂੰ ਸਕੂਲ ਪ੍ਰਤੀ ਅਤੇ ਵਿਦਿਆਰਥੀਆਂ ਪ੍ਰਤੀ ਆਪਣਾ ਬਣਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ | ਅੰਤ ਵਿਚ ਪਿ੍ੰਸੀਪਲ ਅਮਿੱਤ ਗਗਨੇਜਾ ਵੱਲੋਂ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸਮੂਹ ਸਟਾਫ਼ ਦਾ ਧੰਨਵਾਦ ਕੀਤਾ ਗਿਆ | ਉਨ੍ਹਾਂ ਪਹੁੰਚੇ ਹੋਏ ਮਾਪਿਆਂ ਅਤੇ ਐੱਸ.ਐਮ.ਸੀ. ਦਾ ਵੀ ਧੰਨਵਾਦ ਕੀਤਾ ਅਤੇ ਸਭ ਨੂੰ ਕਦਮ ਨਾਲ ਕਦਮ ਮਿਲਾ ਕਿ ਇਹਨਾਂ ਬੱਚਿਆਂ ਦੁਆਰਾ ਇੱਕ ਵਧੀਆ ਸਮਾਜ ਸਿਰਜਣ ਦੀ ਅਪੀਲ ਵੀ ਕੀਤੀ ਗਈ | ਇਸ ਮੌਕੇ ਪਿਛਲੇ ਸਮੇਂ ਦੌਰਾਨ ਆਯੋਜਿਤ ਮੇਲਿਆਂ ਵਿਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਲਾਲਾਬਾਦ ਵਿਖੇ ਕਰਵਾਈ ਮੈਗਾ ਮਾਪੇ-ਅਧਿਆਪਕ ਮਿਲਣੀ <br/> ਅਗਲੀ ਖ਼ਬਰ ਅਪੰਗਤਾ ਨਹੀਂ ਬਣੀ ਜਜ਼ਬੇ 'ਚ ਰੁਕਾਵਟ, ਅਪਾਹਜ ਹੋਣ ਦੇ ਬਾਵਜੂਦ ਪਤੀ-ਪਤਨੀ ਕਰਦੇ ਹਨ ਮਿਹਨਤ <br/>
Ad Position 24