ਜਲਾਲਾਬਾਦ,21ਦਸੰਬਰ(ਜਤਿੰਦਰ ਪਾਲ ਸਿੰਘ)-ਨਜ਼ਦੀਕੀ ਪਿੰਡ ਟਿਵਾਣਾ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਅਤੇ ਸਰਕਾਰੀ ਮਿਡਲ ਸਕੂਲ ਵਿਖੇ ਬੀਤੇ ਦਿਨ ਪੀ ਟੀ ਐਮ ਕਰਵਾਈ ਗਈ ਜਿਸ ਵਿਚ ਵਿਦਿਆਰਥੀਆਂ ਦੇ ਮਾਤਾ ਪਿਤਾ ਨੇ ਹਿੱਸਾ ਲਿਆ¢ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਕੂਲ ਮੁਖੀ ਐੱਚ.ਟੀ ਹੰਸ ਰਾਜ, ਨਵਨੀਤ ਦਾਬੜਾ, ਵੰਦਨਾ ਮਿਗਲਾਨੀ, ਜਸਪਾਲ ਸਿੰਘ ਟਿਵਾਣਾ, ਮਨਜੀਤ ਕੌਰ, ਹਰਪ੍ਰੀਤ ਕੌਰ, ਗੁਰਜਿੰਦਰ ਕੌਰ, ਸੀਮਾ ਰਾਣੀ, ਜਸਵਿੰਦਰ ਕੌਰ, ਸੀਮਾ ਰਾਣੀ ਆਦਿ ਅਧਿਆਪਕਾਂ ਨੇ ਮਾਤਾ ਪਿਤਾ ਦੇ ਨਾਲ ਮੁਲਾਕਾਤ ਕੀਤੀ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਸਰਕਾਰ ਦੁਆਰਾ ਪਿਛਲੇ ਸਾਢੇ ਤਿੰਨ ਸਾਲਾ ਦੌਰਾਨ ਸਿੱਖਿਆ ਦੇ ਖੇਤਰ 'ਚ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਤਾਰ ਸਹਿਤ ਜਾਣਕਾਰੀ ਦਿੱਤੀ¢ ਮੀਟਿੰਗ ਦੌਰਾਨ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੇ ਸਟਾਫ਼ ਵਲ਼ੋਂ ਸਨਮਾਨਿਤ ਕੀਤਾ ਗਿਆ ¢ ਇਸੇ ਤਰ੍ਹਾਂ ਹੀ ਪਿੰਡ ਟਿਵਾਣਾ ਕਲਾਂ ਦੇ ਸਰਕਾਰੀ ਮਿਡਲ ਸਕੂਲ 'ਚ ਵੀ ਮੈਗਾ ਪੀ.ਟੀ.ਐੱਮ ਵਰਕਸ਼ਾਪ ਕਰਵਾਈ ਗਈ ਅਤੇ ਬੱਚਿਆਂ ਦੇ ਮਾਪਿਆਂ ਨੇ ਵੱਡੀ ਗਿਣਤੀ 'ਚ ਪੁੱਜ ਕੇ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਗਈ¢ ਇਸ ਮੌਕੇ ਪਿੰਡ ਦੇ ਪੰਚਾਇਤ ਦੇ ਮਹਿਲਾ ਸਰਪੰਚ ਵੀਨਾ ਰਾਣੀ, ਡਾ. ਸਤਨਾਮ ਸਿੰਘ, ਗੁਰਨਾਮ ਸਿੰਘ , ਪਰਮਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਗਈ¢ ਮੈਗਾ ਪੀ.ਟੀ.ਐੱਮ ਵਰਕਸ਼ਾਪ 'ਚ ਪੁੱਜੇ ਮਾਪਿਆਂ ਨੂੰ ਪਿੰਡ ਦੀ ਮਹਿਲਾ ਸਰਪੰਚ ਵੀਨਾ ਰਾਣੀ ਤੇ ਉਨ੍ਹਾਂ ਦੇ ਪਤੀ ਡਾ. ਸਤਨਾਮ ਸਿੰਘ ਵਲ਼ੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਵਲ਼ੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜਾਣੂ ਕਰਵਾਇਆ ¢ ਇਸ ਮੌਕੇ ਸਕੂਲ ਅਧਿਆਪਕਾਂ 'ਚ ਸ਼ਾਮਲ ਸਕੂਲ ਮੁਖੀ ਮੈਡਮ ਮਲਿਕਾ, ਸਪਨਾ ਰਾਣੀ, ਤਮਿੰਦਰ ਕੌਰ, ਸੁਨੀਤਾ ਕੰਬੋਜ, ਨੇਹਾ ਆਦਿ ਅਧਿਆਪਕਾਂ ਦੇ ਨਾਲ ਮਿਲ ਕੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ¢