04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਨਿਊਜ਼ੀਲੈਂਡ ਵਿਖੇ ਨਗਰ ਕੀਰਤਨ ਦਾ ਵਿਰੋਧ ਮੰਦਭਾਗੀ ਘਟਨਾ-ਜਗਜੀਤ ਸਿੰਘ ਭੁੱਲਰ <br/>

Ad Position 21
No active advertisement
ਅਜੀਤ ਡੈਸਕ 23-12-2025
ਫ਼ਿਰੋਜ਼ਪੁਰ, 22 ਦਸੰਬਰ (ਸੁਖਵਿੰਦਰ ਸਿੰਘ)-ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਵਲੋਂ ਨਿਉਜੀਲਾੈਡ ਵਿਖੇ ਕੀਰਤਨ ਦਰਬਾਰ ਵਿਚ ਅੜਿੱਕਾ ਪਾਉਣ ਦੀ ਨਿੰਦਾ ਕੀਤੀ ਗਈ | ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਨੇ ਆਖਿਆ ਕਿ ਨਿਊਜ਼ੀਲੈਂਡ ਵਿਚ ਨਗਰ ਕੀਰਤਨ ਸਰਕਾਰ ਦੀ ਇਜਾਜ਼ਤ ਨਾਲ ਕੱਢਿਆ ਜਾ ਰਿਹਾ ਸੀ | ਜਿਸ 'ਚ ਸੰਗਤਾਂ ਗੁਰੂ ਜੱਸ ਗਾਇਣ ਕਰਦੇ ਹੋਏ ਜਾ ਰਹੀਆਂ ਸਨ ਪਰ ਇਕ ਬ੍ਰਾਇਨ ਤਾਮਾਕੀ ਨਾਮ ਦਾ ਇਕ ਸਮੂਹ ਦਾ ਆਗੂ ਹੈ, ਪਿਛਲੇ ਕੁੱਝ ਸਮੇਂ ਤੋਂ ਭਾਰਤ ਵਿਰੋਧੀ ਵੀਡੀਉ ਵੀ ਪਾ ਰਿਹਾ ਹੈ ਅਤੇ ਭਾਰਤੀਆਂ ਨੂੰ ਵਾਪਸ ਜਾਣ ਲਈ ਕਹਿੰਦਾ ਹੈ | ਸਿੱਖ ਸਮੁਦਾਇ ਨੇ ਵਿਦੇਸ਼ਾਂ ਵਿਚ ਸਮਾਜ ਭਲਾਈ ਅਤੇ ਤਰੱਕੀ ਲਈ ਅਪਣਾ ਵਡਮੁੱਲਾ ਯੋਗਦਾਨ ਪਾਇਆ ਹੈ | ਕੋਵਿਡ ਵਿਚ ਵੀ ਸਿੱਖਾਂ ਨੇ ਨਿਊਜ਼ੀਲੈਂਡ ਸਰਕਾਰ ਦਾ ਸਾਥ ਦਿੱਤਾ ਜਿਸ ਦੀ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨੇ ਪ੍ਰਸ਼ੰਸਾ ਵੀ ਕੀਤੀ | ਨਿਊਜ਼ੀਲੈਂਡ ਸਰਕਾਰ ਨੂੰ ਇਸ ਵਿਸ਼ੇ 'ਤੇ ਧਿਆਨ ਦੇਣ ਦੀ ਗੰਭੀਰਤਾ ਨਾਲ ਲੋੜ ਹੈ ਤਾਂ ਜੋ ਅੱਗੇ ਤੋ ਇਸ ਤਰ੍ਹਾਂ ਦੀ ਘਟਨਾ ਹੋਵੇ | ਇਸ ਮੌਕੇ ਰਣਬੀਰ ਸਿੰਘ ਰਾਣਾ, ਪਰਮਜੀਤ ਸਿੰਘ ਔਲਖ, ਹਰਜੀਤ ਸਿੰਘ ਧਾਲੀਵਾਲ, ਦਰਸ਼ਨ ਲਾਲ ਹੀਰਾ, ਮਨੋਹਰ ਲਾਲ, ਰਾਜੇਸ਼ ਕੁਮਾਰ ਕਾਲੀ, ਇੰਦਰਪਾਲ ਸਿੰਘ, ਨਿਰਮਲ ਸਿੰਘ ਗੁਰਮੀਤ ਸਿੰਘ ਔਲਖ, ਬਲਜਿੰਦਰ ਸਿੰਘ ਬੱਬੂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਕਰਨੈਲ ਸਿੰਘ ਗਊਸ਼ਾਲਾ ਕੋਟਲਾ ਵਿਖੇ ਪਸ਼ੂ ਭਲਾਈ ਕੈਂਪ ਲਗਾਇਆ <br/> ਅਗਲੀ ਖ਼ਬਰ ਐਨ. ਜੀ. ਓ. ਕੋਆਰਡੀਨੇਸ਼ਨ ਸੋਸਾਇਟੀ ਨੇ ਧੁੰਦ ਕਾਰਨ ਸੜਕ ਹਾਦਸਿਆਂ ਨੂੰ ਰੋਕਣ ਲਈ ਰਿਫਲੈਕਟਿਵ ਸਟਿੱਕਰ ਲਗਾਏ <br/>
Ad Position 24