03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸਰਕਾਰੀ ਸਕੂਲ ਸ਼ਾਹ ਅਬੂ ਬਹੁਕਰ ਵਿਚ ਮਾਪੇ-ਅਧਿਆਪਕ ਮਿਲਣੀ ਹੋਈ <br/>

Ad Position 21
No active advertisement
ਅਜੀਤ ਡੈਸਕ 23-12-2025
ਜ਼ੀਰਾ, 22 ਦਸੰਬਰ (ਪ੍ਰਤਾਪ ਸਿੰਘ ਹੀਰਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਹ ਅਬੂ ਜ਼ੀਰਾ ਵਿਖੇ ਆਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ | ਪਿ੍ੰਸੀਪਲ ਗੁਰਮੇਲ ਸਿੰਘ ਡੀ.ਡੀ.ਓ. ਦੀ ਅਗਵਾਈ ਹੇਠ ਕਰਵਾਈ ਗਈ ਮਾਪੇ ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਇਸ ਮੌਕੇ ਸਕੂਲ ਇੰਚਾਰਜ ਗੁਰਵੰਤ ਕੌਰ ਨੇ ਵਿਦਿਆਰਥੀਆਂ ਨੂੰ ਸਾਲਾਨਾ ਪ੍ਰੀਖਿਆਵਾਂ ਵਿਚ ਵੱਧ ਤੋਂ ਵੱਧ ਨੰਬਰ ਲੈਣ ਲਈ ਪ੍ਰੇਰਤ ਕੀਤਾ | ਇਸ ਮੌਕੇ ਮਾਪਿਆਂ ਨੂੰ ਸਰਕਾਰ ਵਲੋਂ ਵਿਦਿਆਰਥੀਆਂ ਦੀ ਭਲਾਈ ਲਈ ਸਕੀਮਾਂ ਸਬੰਧੀ ਜਾਣਕਾਰੀ ਵੀ ਦਿੱਤੀ ਗਈ | ਇਸ ਦੌਰਾਨ ਵਿਦਿਆਰਥੀਆਂ ਦੇ ਵਿਹਾਰ, ਆਚਰਨ, ਅਕਾਦਮਿਕ, ਪਾਠ ਕਰਮ ਹੋਰ ਸਰਗਰਮੀਆਂ ਸਬੰਧੀ ਮਾਪਿਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਤੋਂ ਭਰੋਸਾ ਲਿਆ ਕੇ ਉਹ ਆਪਣੇ ਬੱਚਿਆਂ ਦੇ ਸੰਪੂਰਨ ਵਿਕਾਸ ਲਈ ਆਪਣਾ ਬਣਦਾ ਸਹਿਯੋਗ ਸਕੂਲ ਨੂੰ ਦੇਣਗੇ | ਇਸ ਮਿਲਣੀ ਵਿਚ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਮੈਨ ਕੁਲਵਿੰਦਰ ਕੌਰ, ਅਧਿਆਪਕ ਰੁਪਿੰਦਰ ਕੌਰ, ਮਨੀਸ਼ ਕੁਮਾਰ, ਓਮ ਪ੍ਰਕਾਸ਼, ਗੁਰਜੀਤ ਸਿੰਘ, ਅਮਨਦੀਪ ਸਿੰਘ, ਅਕਸ਼ੇ ਬਤਰਾ, ਗੁਰਵੇਲ ਸਿੰਘ ਕੈਂਪਸ ਮੈਨੇਜਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਕੇਸ਼ ਧਵਨ ਬੌਬੀ ਮਮਦੋਟ ਪੈੱ੍ਰਸ ਕਲੱਬ ਦੇ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਨੇ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਸਿਆਸੀ ਪਾਰਟੀਆਂ ਨੂੰ 2027 ਦੇ ਚੋਣ ਦੰਗਲ...
Ad Position 24