03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਖ਼ਾਲਸਾ ਮਿਸ਼ਨ ਅਕੈਡਮੀ ਵਿਖੇ ਕਰਵਾਇਆ ਸਮਾਗਮ <br/>

Ad Position 21
No active advertisement
ਅਜੀਤ ਡੈਸਕ 23-12-2025
ਗੁਰੂਹਰਸਹਾਏ, 22 ਦਸੰਬਰ (ਕਪਿਲ ਕੰਧਾਰੀ)-ਸਥਾਨਕ ਸ਼ਹਿਰ ਦੇ ਫ਼ਰੀਦਕੋਟ ਰੋਡ 'ਤੇ ਸਥਿਤ ਖ਼ਾਲਸਾ ਮਿਸ਼ਨ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਨਿਸ਼ਾਨ ਸਿੰਘ ਦੀ ਅਗਵਾਈ ਹੇਠ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜ਼ਰ ਕੌਰ ਜੀ ਦੀ ਲਾਸਾਨੀ ਸ਼ਹੀਦੀ ਨੂੰ ਯਾਦ ਕਰਦਿਆਂ ਸਮਾਗਮ ਕਰਵਾਇਆ ਗਿਆ | ਜਾਣਕਾਰੀ ਦਿੰਦੇ ਹੋਏ ਨਿਸ਼ਾਨ ਸਿੰਘ ਨੇ ਦੱਸਿਆ ਕਿ ਇਸ ਮੌਕੇ ਬੱਚਿਆਂ ਨੇ ਕਵਿਤਾਵਾਂ, ਕਵੀਸ਼ਰੀ ਲੈਕਚਰ ਅਤੇ ਸ਼ਬਦ ਗਾਇਣ ਕੀਤਾ | ਇਸ ਤੋਂ ਬਾਅਦ ਬੱਚਿਆਂ ਵਲੋਂ ਆਨੰਦ ਸਾਹਿਬ ਦਾ ਪਾਠ ਕੀਤਾ ਗਿਆ | ਇਸ ਉਪਰੰਤ ਅਰਦਾਸ ਕੀਤੀ ਗਈ ਅਤੇ ਸਮਾਗਮ ਦੀ ਸਮਾਪਤੀ ਤੋਂ ਬਾਅਦ ਬੱਚਿਆਂ ਨੂੰ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ | ਇਸ ਉਪਰੰਤ ਮੈਨੇਜਿੰਗ ਡਾਇਰੈਕਟਰ ਨਿਸ਼ਾਨ ਸਿੰਘ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਸਾਹਿਬਜ਼ਾਦਿਆਂ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਪ੍ਰਣ ਕੀਤਾ |

Ad Position 22
No active advertisement
ਪਿਛਲੀ ਖ਼ਬਰ ਕ੍ਰਿਸਮਿਸ ਦੇ ਤਿਉਹਾਰ ਸੰਬੰਧੀ ਮਮਦੋਟ ਵਿਖੇ ਸ਼ੋਭਾ ਯਾਤਰਾ ਕੱਢੀ <br/> ਅਗਲੀ ਖ਼ਬਰ ਰਾਕੇਸ਼ ਧਵਨ ਬੌਬੀ ਮਮਦੋਟ ਪੈੱ੍ਰਸ ਕਲੱਬ ਦੇ ਪ੍ਰਧਾਨ ਨਿਯੁਕਤ <br/>
Ad Position 24