26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਭਾਕਿਯੂ ਬਹਿਰਾਮ ਕੇ ਵਲੋਂ ਬਿਜਲੀ ਨਿੱਜੀਕਰਨ ਦਾ ਕੀਤਾ ਵਿਰੋਧ <br/>

Ad Position 21
No active advertisement
ਭਾਰਤੀ ਕਿਸਾਨ ਯੂਨੀਅਨ ਦੇ ਅਹੁਦੇਦਾਰ ਅਤੇ ਮੈਂਬਰ ਮੀਟਿੰਗ ਦੌਰਾਨ | ਤਸਵੀਰ-ਪ੍ਰਤਾਪ ਸਿੰਘ ਹੀਰਾ <br/> 24-12-2025
ਜ਼ੀਰਾ, 23 ਦਸੰਬਰ (ਪ੍ਰਤਾਪ ਸਿੰਘ ਹੀਰਾ)-ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਨਾਇਬ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਬੋਤੀਆਂ ਵਾਲਾ ਵਾਲੇ ਹੋਈ | ਮੀਟਿੰਗ ਵਿਚ ਸੂਬਾ ਪ੍ਰਧਾਨ ਬਲਵੰਤ ਸਿੰਘ ਬਹਿਰਾਮ ਕੇ ਅਤੇ ਸੂਬਾ ਮੀਤ ਪ੍ਰਧਾਨ ਚਮਕੌਰ ਸਿੰਘ ਉਸਮਾਨ ਵਾਲਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਬਿਜਲੀ ਦਾ ਨਿੱਜੀਕਰਨ ਬੰਦ ਕਰੇ ਅਤੇ 30 ਦਸੰਬਰ ਦੀ ਮੀਟਿੰਗ ਵਿਚ ਬਿਜਲੀ ਬਿੱਲ ਦਾ ਖਰੜਾ ਰੱਦ ਕਰਨ ਤੋਂ ਇਲਾਵਾ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਕਿਸਾਨਾਂ ਦੇ ਕੀਤੇ ਨੁਕਸਾਨ ਦੀ ਭਰਪਾਈ ਕਰੇ ਅਤੇ ਕਿਸਾਨਾਂ ਮਜ਼ਦੂਰਾਂ ਅਤੇ ਪਰਾਲੀ ਸਾੜਨ ਤੇ ਕੀਤੇ ਗਏ ਪਰਚੇ ਰੱਦ ਕੀਤੇ ਜਾਣ | ਉਨ੍ਹਾਂ ਕਿਹਾ ਕਿ ਜੇਕਰ ਕੋਈ ਬਿਜਲੀ ਕਰਮਚਾਰੀ ਚਿੱਪ ਵਾਲੇ ਮੀਟਰ ਲਾਉਣ ਆਉਂਦਾ ਹੈ ਤਾਂ ਉਸ ਨੂੰ ਬੰਦੀ ਬਣਾਇਆ ਜਾਏਗਾ | ਸਰਕਾਰ ਨੂੰ ਇਹ ਚੇਤਾਵਨੀ ਕਿਸਾਨ ਆਗੂਆਂ ਨੇ ਕਿਹਾ ਕਿ ਪਿੰਡਾਂ ਵਿਚ ਚਿੱਪ ਵਾਲੇ ਮੀਟਰ ਹਰਗਿਜ਼ ਨਹੀਂ ਲੱਗਣ ਦਿੱਤੇ ਜਾਣਗੇ | ਇਸ ਮੌਕੇ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਗਿੱਲ, ਜਗੀਰ ਸਿੰਘ ਫ਼ੌਜੀ ਕੈਸ਼ੀਅਰ, ਬਾਜ਼ ਸਿੰਘ ਸੰਘਲਾ ਐਗਜ਼ੈਕਟਿਵ ਮੈਂਬਰ, ਤੋਤਾ ਸਿੰਘ ਐਗਜ਼ੈਕਟਿਵ ਮੈਂਬਰ, ਬਲਵੰਤ ਸਿੰਘ ਬੰਬ, ਦਰਸ਼ਨ ਸਿੰਘ ਬੰਬ ਬਲਵਿੰਦਰ ਸਿੰਘ ਇਕਾਈ ਪ੍ਰਧਾਨ ਮੁੱਠਿਆਂ ਵਾਲਾ ਬੋਹੜ ਸਿੰਘ, ਮਹਿੰਦਰ ਸਿੰਘ ਉਸਮਾਨ ਵਾਲਾ, ਅਜੀਤ ਸਿੰਘ, ਗੁਰਮੀਤ ਸਿੰਘ ਰਮੇਸ਼ ਸ਼ਰਮਾ ਜ਼ਿਲ੍ਹਾ ਮੀਤ ਪ੍ਰਧਾਨ, ਗੁਰਬਾਜ਼ ਸਿੰਘ ਬਲਾਕ ਪ੍ਰਧਾਨ, ਦਰਸ਼ਨ ਸਿੰਘ ਫ਼ੌਜੀ, ਸੁਖਵਿੰਦਰ ਪਾਲ ਸ਼ਰਮਾ ਬਖ਼ਸ਼ੀਸ਼ ਸਿੰਘ ਇਕਾਈ ਪ੍ਰਧਾਨ, ਬਲਜੀਤ ਝੰਡੇਆਣਾ, ਸੁਖਦੇਵ ਸਿੰਘ, ਪਲਵੀਰ ਸਿੰਘ ਕੈਸ਼ੀਅਰ, ਸੁਖਪਾਲ ਸਿੰਘ ਬਲਾਕ ਪ੍ਰਧਾਨ, ਮਹਿੰਦਰ ਸਿੰਘ, ਗੁਰਨੇਕ ਸਿੰਘ, ਧਰਮਪਾਲ ਸਿੰਘ, ਚਮਕੌਰ ਸਿੰਘ, ਤਰਸੇਮ ਸਿੰਘ, ਜਗਦੇਵ ਸਿੰਘ, ਅਮਰਜੀਤ ਸਿੰਘ, ਗੁਰਨੇਕ ਸਿੰਘ, ਹਰਜਿੰਦਰ ਸਿੰਘ ਆਰਿਫ਼ ਕੇ, ਅਜੀਤ ਸਿੰਘ ਅੰਮੀ ਵਾਲਾ, ਜਸਵੰਤ ਸਿੰਘ, ਬਲਵੀਰ ਸਿੰਘ, ਪਿੱਪਲ ਸਿੰਘ ਬਰਾਹਮ ਕੇ, ਨਛੱਤਰ ਸਿੰਘ, ਮਾਸਟਰ ਜੱਗਾ ਮਸੀਤਾਂ ਇਕਾਈ ਪ੍ਰਧਾਨ, ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਰਮਾ ਤੇ ਅਗਰਵਾਲ ਪਰਿਵਾਰ ਵਲੋਂ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਸਨਮਾਨਿਤ <br/> ਅਗਲੀ ਖ਼ਬਰ ਮਾਤਾ ਗੁਜਰ ਕੌਰ, ਚਾਰ ਸਾਹਿਬਜ਼ਾਦੇ ਅਤੇ ਸਿੰਘਾਂ-ਸਿੰਘਣੀਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਤੇ ਮੁਫ਼ਤ ਡਾਕ...
Ad Position 24