26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸ਼ਰਮਾ ਤੇ ਅਗਰਵਾਲ ਪਰਿਵਾਰ ਵਲੋਂ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਸਨਮਾਨਿਤ <br/>

Ad Position 21
No active advertisement
ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਦਾ ਮੂੰਹ ਮਿੱਠਾ ਕਰਵਾਉਂਦੇ ਅਤੇ ਸਨਮਾਨਿਤ ਕਰਦੇ ਹੋਏ ਲੱਕੀ ਸ਼ਰਮਾ, ਬਲਵਿੰਦਰ ਸਿੰਘ ਖੁਰਮੀ ਅਤੇ ਅਗਰਵਾਲ ਪਰਿਵਾਰ | ਤਸਵੀਰਾਂ-ਭਾਰਤ ਭੂਸ਼ਨ ਅਗਰਵਾਲ <br/> 24-12-2025
ਮੁੱਦਕੀ, 23 ਦਸੰਬਰ (ਭਾਰਤ ਭੂਸ਼ਨ ਅਗਰਵਾਲ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਜ਼ੋਨ ਫ਼ਿਰੋਜ਼ਸ਼ਾਹ ਅਤੇ ਬਜੀਦਪੁਰ ਤੋਂ ਸ਼ਾਨਦਾਰ ਜਿੱਤਾਂ ਦਰਜ ਕਰਨ ਵਾਲੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਨੂੰ ਸ਼ਰਮਾ ਤੇ ਅਗਰਵਾਲ ਪਰਿਵਾਰ ਵਲੋਂ ਵਧਾਈ ਦਿੰਦੇ ਹੋਏ ਸਨਮਾਨਿਤ ਕੀਤਾ ਗਿਆ | ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਆਜ਼ਾਦ ਧੜੇ ਵਜੋਂ ਆਪਣੇ ਉਮੀਦਵਾਰ ਉਤਾਰ ਜਿੱਤ ਦੇ ਝੰਡੇ ਗੱਡਣ ਵਾਲੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਨੂੰ ਵਧਾਈ ਦਿੰਦੇ ਹੋਏ ਲੱਕੀ ਸ਼ਰਮਾ, ਫ਼ਕੀਰ ਚੰਦ ਅਗਰਵਾਲ ਆੜ੍ਹਤੀਆ, ਰਾਮ ਕੁਮਾਰ ਆੜ੍ਹਤੀਆ, ਨਰੇਸ਼ ਕੁਮਾਰ ਅਗਰਵਾਲ, ਰਾਕੇਸ਼ ਕੁਮਾਰ ਅਗਰਵਾਲ ਅਤੇ ਸਮਾਜ ਸੇਵੀ ਬਲਵਿੰਦਰ ਸਿੰਘ ਖੁਰਮੀ ਨੇ ਕਿਹਾ ਕਿ ਸੇਖੋਂ ਪਰਿਵਾਰ ਦੇ ਸਮਾਜ ਪ੍ਰਤੀ ਕੀਤੇ ਕਾਰਜਾਂ ਤੋਂ ਖ਼ੁਸ਼ ਹੋ ਕੇ ਲੋਕਾਂ ਨੇ ਚੋਣਾਂ ਵਿਚ ਉਨ੍ਹਾਂ ਦੇ ਹੱਕ 'ਚ ਫ਼ਤਵਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸੇਖੋਂ ਪਰਿਵਾਰ ਹਮੇਸ਼ਾ ਲੋਕਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜਿ੍ਹਆ ਹੈ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਅਣਦੇਖੀ ਦੇ ਚੱਲਦਿਆਂ ਵੈਟਰਨਰੀ ਅਫ਼ਸਰਾਂ ਕੀਤੀ ਹੜਤਾਲ <br/> ਅਗਲੀ ਖ਼ਬਰ ਭਾਕਿਯੂ ਬਹਿਰਾਮ ਕੇ ਵਲੋਂ ਬਿਜਲੀ ਨਿੱਜੀਕਰਨ ਦਾ ਕੀਤਾ ਵਿਰੋਧ <br/>
Ad Position 24