26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਰਕਾਰੀ ਅਣਦੇਖੀ ਦੇ ਚੱਲਦਿਆਂ ਵੈਟਰਨਰੀ ਅਫ਼ਸਰਾਂ ਕੀਤੀ ਹੜਤਾਲ <br/>

Ad Position 21
No active advertisement
ਅਜੀਤ ਡੈਸਕ 24-12-2025
ਮਮਦੋਟ, 23 ਦਸੰਬਰ (ਰਾਜਿੰਦਰ ਸਿੰਘ ਹਾਂਡਾ)-ਪੰਜਾਬ ਸਰਕਾਰ ਕੋਲੋਂ ਵੈਟਰਨਰੀ ਡਾਕਟਰਾਂ ਦੀਆਂ ਯੋਗ ਮੰਗਾਂ ਮਨਵਾਉਣ ਲਈ ਬਣਾਈ ਗਈ ਜੁਆਇੰਟ ਐਕਸ਼ਨ ਕਮੇਟੀ ਵਲੋਂ 23, 24 ਦਸੰਬਰ ਨੂੰ 2 ਦਿਨਾਂ ਹੜਤਾਲ ਕਰਨ ਦੇ ਦਿੱਤੇ ਗਏ ਸੱਦੇ 'ਤੇ ਅੱਜ ਵੈਟਰਨਰੀ ਡਾਕਟਰਾਂ(ਅਫ਼ਸਰਾਂ) ਵਲੋਂ ਸਮੂਹਿਕ ਰੂਪ ਵਿਚ ਹੜਤਾਲ ਕਰਕੇ ਪਸ਼ੂਆਂ ਲਈ ਸਾਰੀਆਂ ਡਾਕਟਰੀ ਸੇਵਾਵਾਂ ਠੱਪ ਰੱਖੀਆਂ ਗਈਆਂ ਅਤੇ ਕੱਲ੍ਹ ਵੀ ਹੜਤਾਲ 'ਤੇ ਰਹਿਣ ਦਾ ਐਲਾਨ ਕੀਤਾ ਗਿਆ | ਇਸ ਮੌਕੇ ਸਰਕਾਰ ਖ਼ਿਲਾਫ਼ ਆਪਣੀਆਂ ਮੰਗਾਂ ਨਾਲ ਮੰਨੇ ਜਾਣ ਪ੍ਰਤੀ ਰੋਸ ਜ਼ਾਹਿਰ ਕਰਨ ਲਈ ਇਕੱਤਰ ਹੋਏ ਵੈਟਰਨਰੀ ਡਾਕਟਰਾਂ ਵਲੋਂ ਸਰਕਾਰੀ ਬੇਰੁਖ਼ੀ ਦੀ ਨਿਖੇਧੀ ਕਰਦਿਆਂ ਪਸ਼ੂ ਪਾਲਣ ਵਿਭਾਗ ਵਲੋਂ ਪੈਰਿਟੀ ਭੰਗ ਕਰਨ ਵਾਲੇ ਜਾਰੀ ਕੀਤੇ ਗਏ ਪੱਤਰਾਂ ਦੀਆਂ ਕਾਪੀਆਂ ਸਾੜੀਆਂ ਗਈਆਂ | ਡਾਕਟਰਾਂ ਵਲੋਂ 42 ਸਾਲ ਚੱਲੀ ਮੈਡੀਕੋਜ਼ ਨਾਲ ਪੇਅ ਪੈਰਿਟੀ ਬਹਾਲੀ, ਡਾਇਨੈਮਿਕ ਅਸ਼ੋਰਡ ਕੈਰੀਅਰ ਪ੍ਰੌਗਰੇਸ਼ਨ 4,9,14 ਸਕੀਮ ਦੀ ਬਹਾਲੀ, ਐੱਚ.ਆਰ.ਏ.ਆਨ ਐਨ.ਪੀ.ਏ. ਮੁੜ ਲਾਗੂ ਕਰਵਾਉਣਾ ਅਤੇ ਪੋ੍ਰਬੇਸ਼ਨ ਦੌਰਾਨ ਪੂਰੀ ਤਨਖ਼ਾਹ ਦੇਣ ਦੀ ਮੰਗ ਕਰਦਿਆਂ ਸਰਕਾਰ ਨੂੰ ਯਾਦ ਕਰਵਾਇਆ ਗਿਆ ਕਿ ਚੋਣਾਂ ਤਾੋ ਪਹਿਲਾਂ ਕੀਤੇ ਗਏ ਵਾਅਦਿਆਂ ਦੀ ਪੂਰਤੀ ਲਈ ਉਹ ਪਿਛਲੇ 5 ਸਾਲਾਂ ਤੋਂ ਲਗਾਤਾਰ ਸੰਘਰਸ਼ ਵਿਚ ਹਨ, ਹੜਤਾਲੀ ਡਾਕਟਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇ ਕੇ ਪੂਰੀਆਂ ਕਰਨ ਦੀ ਮੰਗ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਹਿੱਟ ਐਂਡ ਰਨ ਸੰਬੰਧੀ ਪੈਂਡਿੰਗ ਪਏ ਕੇਸਾਂ ਦਾ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ-ਵਧੀਕ ਜ਼ਿਲ੍ਹਾ ਮੈਜਿਸਟਰੇਟ <br/> ਅਗਲੀ ਖ਼ਬਰ ਸ਼ਰਮਾ ਤੇ ਅਗਰਵਾਲ ਪਰਿਵਾਰ ਵਲੋਂ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਸਨਮਾਨਿਤ <br/>
Ad Position 24