ਫ਼ਿਰੋਜ਼ਪੁਰ, 23 ਦਸੰਬਰ (ਸੁਖਵਿੰਦਰ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟਰੇਟ (ਜ) ਡਾ. ਨਿਧੀ ਕੁੰਮਦ ਬੰਬਾਹ ਦੀ ਅਗਵਾਈ ਹੇਠ ਹਿੱਟ ਐਂਡ ਰਨ ਮੋਟਰ ਐਕਸੀਡੈਂਟ ਸਕੀਮ 2022 ਤਹਿਤ ਮਿਲਣ ਵਾਲੇ ਮੁਆਵਜ਼ੇ ਲਈ ਓਰੀਐਂਟੇਸ਼ਨ-ਕਮ-ਟਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਜੁਆਇੰਟ ਡਾਇਰੈਕਟਰ (ਟਰੈਫ਼ਿਕ) ਲੀਡ ਏਜੰਸੀ ਆਨ ਰੋਡ ਸੇਫ਼ਟੀ, ਚੰਡੀਗੜ੍ਹ, ਵੀ ਸ਼ਾਮਲ ਹੋਏ ਅਤੇ ਉਨ੍ਹਾਂ ਦੀ ਟੀਮ ਵਲੋਂ ਟਰੇਨਿੰਗ ਦਿੱਤੀ ਗਈ | ਇਸ ਟਰੇਨਿੰਗ ਪ੍ਰੋਗਰਾਮ ਵਿਚ ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ ਅਤੇ ਮੋਗਾ ਜ਼ਿਲ੍ਹੇ ਦੇ ਸਬੰਧਿਤ ਅਧਿਕਾਰੀਆਂ ਉਪ ਮੰਡਲ ਮੈਜਿਸਟਰੇਟ, ਐੱਸ.ਪੀ/ਡੀ.ਐੱਸ.ਪੀ (ਟਰੈਫ਼ਿਕ) ਅਤੇ ਡੀ.ਏ/ਏ.ਡੀ.ਏ ਅਤੇ ਸਿਵਲ ਸਰਜਨ ਸਮੇਤ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਭਾਗ ਲਿਆ ਗਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੈਡਿੰਗ ਪਏ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ | ਇਸ ਮੌਕੇ ਜੁਆਇੰਟ ਡਾਇਰੈਕਟਰ (ਟਰੈਫ਼ਿਕ) ਨੇ ਦੱਸਿਆ ਕਿ ਹਿੱਟ ਐਂਡ ਰਨ ਮੋਟਰ ਐਕਸੀਡੈਂਟ ਸਕੀਮ 2022 ਅਧੀਨ 1 ਅਪ੍ਰੈਲ 2022 ਤੋਂ ਬਾਅਦ ਹੋਣ ਵਾਲੇ ਸੜਕੀ ਹਾਦਸਿਆਂ ਵਿਚ ਮਿ੍ਤਕ ਦੇ ਪਰਿਵਾਰ ਨੂੰ 2,00,000 ਅਤੇ ਜ਼ਖਮੀ ਵਿਅਕਤੀ ਨੂੰ 50,000 ਦਾ ਮੁਆਵਜ਼ਾ ਦਿੱਤਾ ਜਾਂਦਾ ਹੈ | ਇਸ ਮੌਕੇ ਐੱਸ.ਡੀ.ਐੱਮ ਫ਼ਿਰੋਜ਼ਪੁਰ ਲਿੰਦਿਆ, ਐੱਸ.ਡੀ.ਐੱਮ ਗੁਰੂਹਰਸਹਾਏ ਹਰਬੰਸ ਸਿੰਘ, ਐਸ.ਡੀ.ਐਮ ਜ਼ੀਰਾ ਅਰਵਿੰਦਰ ਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ |