26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਪ੍ਰਸ਼ਾਸਨ ਗਾਓਾ ਕੀ ਅÏਰ- ਮੁਹਿੰਮ ਤਹਿਤ ਏ.ਡੀ.ਸੀ. ਦੀ ਅਗਵਾਈ ਵਿਚ ਵਰਕਸ਼ਾਪ ਆਯੋਜਿਤ

Ad Position 21
No active advertisement
ਅਜੀਤ ਡੈਸਕ 24-12-2025
ਫ਼ਿਰੋਜ਼ਪੁਰ, 23 ਦਸੰਬਰ (ਸੁਖਵਿੰਦਰ ਸਿੰਘ)-ਭਾਰਤ ਸਰਕਾਰ ਵਲੋਂ ਸ਼ੁਰੂ ਕੀਤੀ ਦੇਸ਼ ਵਿਆਪੀ ਮੁਹਿੰਮ 'ਪ੍ਰਸ਼ਾਸਨ ਗਾਓਾ ਕੀ ਅÏਰ' ਤਹਿਤ ਪੰਜਾਬ ਸਰਕਾਰ ਵਲੋਂ ਸੂਬੇ ਵਿਚ 25 ਦਸੰਬਰ ਤੱਕ 'ਸੁਸ਼ਾਸਨ ਸਪਤਾਹ' (ਗੁੱਡ ਗਵਰਨੈਂਸ ਵੀਕ) ਮਨਾਇਆ ਜਾ ਰਿਹਾ ਹੈ | ਇਸ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਨਿਧੀ ਕੁਮੁਦ ਬੰਬਾਹ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਰਕਸ਼ਾਪ ਆਯੋਜਿਤ ਕੀਤੀ ਗਈ | ਇਸ ਮੌਕੇ ਐੱਸ.ਡੀ.ਐਮ. ਫ਼ਿਰੋਜ਼ਪੁਰ ਲਿੰਦਿਆ ਆਈ.ਏ.ਐੱਸ. (ਯੂ.ਟੀ.), ਐੱਸ.ਡੀ.ਐਮ. ਜ਼ੀਰਾ ਅਰਵਿੰਦਰ ਪਾਲ ਸਿੰਘ, ਐੱਸ.ਡੀ.ਐਮ. ਗੁਰੂਹਰਸਹਾਏ ਹਰਬੰਸ ਸਿੰਘ, ਰਾਜਬੀਰ ਸਿੰਘ ਪੀ.ਸੀ.ਐੱਸ. (ਅੰਡਰ ਟਰੇਨਿੰਗ), ਡੀ.ਡੀ.ਐੱਫ. ਭੂਮਿਕਾ ਵੀ ਹਾਜ਼ਰ ਸੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੇਸ਼ ਵਿਆਪੀ ਮੁਹਿੰਮ 'ਪ੍ਰਸ਼ਾਸਨ ਗਾਓ ਕੀ ਅÏਰ' ਤਹਿਤ ਪੰਜਾਬ ਸਰਕਾਰ ਵਲੋਂ ਸੂਬੇ ਵਿਚ 'ਸੁਸ਼ਾਸਨ ਸਪਤਾਹ' (ਗੁੱਡ ਗਵਰਨੈਂਸ ਵੀਕ) ਦੌਰਾਨ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸੁਸ਼ਾਸਨ ਸਪਤਾਹ ਤਰ੍ਹਾਂ ਹੀ ਭਵਿੱਖ ਵਿਚ ਵੀ ਆਪਸੀ ਤਾਲਮੇਲ ਨਾਲ ਵੱਧ ਤੋਂ ਵੱਧ ਲੋਕਾਂ ਦੀਆਂ ਸਮੱਸਿਆਵਾਂ ਹੱਲ ਕੀਤੀਆਂ ਜਾਣ ਅਤੇ ਲੋਕਾਂ ਨੂੰ ਸਰਕਾਰੀ ਸੁਵਿਧਾਵਾਂ ਦਾ ਵੱਧ ਤੋਂ ਵੱਧ ਲਾਭ ਦੇਣਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਨੇ ਸਿੱਖਿਆ, ਸਿਹਤ ਅਤੇ ਹੋਰ ਸਰਕਾਰੀ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਵਲੋਂ ਜ਼ਿਲ੍ਹੇ ਵਿਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਅਤੇ ਬੱਚਿਆਂ ਨੂੰ ਮੁਫ਼ਤ ਸਿੱਖਿਆ, ਰੁਜ਼ਗਾਰ ਦੇ ਮੌਕੇ ਮੁਹੱਈਆ ਕਰਾਉਣ ਲਈ ਸਿੱਖਿਆ ਵਿਭਾਗ ਵਿਚ ਕੀਤੇ ਗਏ ਵਿਕਾਸ ਕਾਰਜਾਂ ਅਤੇ ਉਪਲਬਧੀਆਂ ਬਾਰੇ ਦੱਸਿਆ ਗਿਆ | ਉਨ੍ਹਾਂ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਵੀ ਚਾਨਣਾ ਪਾਇਆ | ਉਨ੍ਹਾਂ ਦੱਸਿਆ ਕਿ ਸਕੂਲਾਂ ਵਿਚ ਸਰਕਾਰ ਵਲੋਂ ਅਤੇ ਸੀ.ਐੱਸ.ਆਰ. ਤਹਿਤ ਕਰਵਾਏ ਗਏ ਵਿਕਾਸ ਕਾਰਜਾਂ ਦੇ ਸਿੱਟੇ ਵਜੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਚ ਵੀ ਨਾਮਣਾ ਖੱਟ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰ ਰਹੇ ਹਨ | ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸਮਿੰਦਰ ਕੌਰ ਨੇ ਵੀ ਸਿਹਤ ਵਿਭਾਗ ਵਲੋਂ ਲਗਾਏ ਜਾ ਰਹੇ ਕੈਂਪ, ਸਿਹਤ ਖੇਤਰ ਵਿਚ ਕੀਤੇ ਜਾ ਰਹੇ ਉਪਰਾਲੇ, ਜੱਚਾ-ਬੱਚਾ ਸਿਹਤ, ਆਮ ਆਦਮੀ ਕਲੀਨਿਕ, ਟੀਕਾਕਰਨ ਅਤੇ ਡੇਂਗੂ, ਮਲੇਰੀਆ, ਟੀ.ਬੀ. ਅਤੇ ਪੀਲੀਆ, ਸਮੇਤ ਹੋਰ ਬਿਮਾਰੀਆਂ 'ਤੇ ਕਾਬੂ ਪਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਸਰਕਾਰੀ ਸਕੀਮਾਂ ਅਤੇ ਪ੍ਰਾਪਤ ਟੀਚਿਆਂ ਆਦਿ ਬਾਰੇ ਜਾਣਕਾਰੀ ਦਿੱਤੀ | ਇਸ ਦੌਰਾਨ ਗੁਰਪ੍ਰੀਤ ਸਿੰਘ ਮਾਸਟਰ ਟਰੇਨਰ ਸੇਵਾ ਕੇਂਦਰ ਸਮੇਤ ਹੋਰਨਾਂ ਵਿਭਾਗਾਂ ਵਲੋਂ ਵੀਡੀਓ ਪ੍ਰਸਤੁਤੀ ਰਾਹੀਂ ਸੁਸ਼ਾਸਨ ਸਪਤਾਹ ਅਤੇ ਪਿਛਲੇ ਸਮੇਂ ਦੌਰਾਨ ਲੋਕਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਸੇਵਾਵਾਂ ਅਤੇ ਸਰਕਾਰ ਦੇ ਨਵੇਂ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਕੋਮਲ ਅਰੋੜਾ, ਸਮੂਹ ਬੀ.ਡੀ.ਪੀ.ਓਜ. ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦੀ ਸਮਾਧ 'ਤੇ ਮੱਥਾ ਟੇਕ ਕੇ ਟਾਰਕ ਮੋਟੋ ਕਲੱਬ ਦੀ ਟੀਮ ਨੇ ਲੋਕਾਂ ਨੂੰ ਕੀਤਾ ਟਰੈਫ਼ਿਕ ਪ੍ਰਤੀ ਜਾਗਰੂਕ... ਅਗਲੀ ਖ਼ਬਰ ਮੰਡੀ ਪੰਜੇ ਕੇ ਉਤਾੜ ਵਿਚ ਰਸਤੇ ਨੂੰ ਲੈ ਕੇ ਚੱਲੀਆਂ ਗੋਲੀਆਂ-ਪੁਲਿਸ ਨੇ ਕੀਤਾ ਮਾਮਲਾ ਦਰਜ <br/>
Ad Position 24