ਫ਼ਿਰੋਜ਼ਪੁਰ, 23 ਦਸੰਬਰ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਪੁਲਿਸ ਵਿਚ ਲੰਮੇ ਸਮੇਂ ਤੋਂ ਬਤੌਰ ਸਹਾਇਕ ਥਾਣੇਦਾਰ ਸੇਵਾਵਾਂ ਨਿਭਾਅ ਰਹੇ ਕੁਲਦੀਪ ਸਿੰਘ ਖਿੰਡਰੀਆ ਨੂੰ ਅਹੁਦੇ 'ਤੇ ਪਦ-ਉਨੱਤ ਹੋਣ 'ਤੇ ਐੱਸ.ਐੱਸ.ਪੀ ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ | ਇਸ ਮੌਕੇ ਐੱਸ.ਐੱਸ.ਪੀ ਭੁਪਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਕੁਲਦੀਪ ਸਿੰਘ ਨੇ ਆਪਣੀ ਡਿਊਟੀ ਦੌਰਾਨ ਇਮਾਨਦਾਰੀ, ਮਿਹਨਤ ਅਤੇ ਅਨੁਸ਼ਾਸਨ ਨਾਲ ਕੰਮ ਕਰਕੇ ਵਿਭਾਗ ਵਿਚ ਆਪਣੀ ਵੱਖਰੀ ਪਛਾਣ ਬਣਾਈ ਹੈ | ਉਨ੍ਹਾਂ ਕਿਹਾ ਕਿ ਅਜਿਹੇ ਅਫ਼ਸਰਾਂ ਦੀ ਪਦ-ਉੱਨਤੀ ਨਾਲ ਨੌਜਵਾਨ ਪੁਲਿਸ ਕਰਮਚਾਰੀਆਂ ਨੂੰ ਵੀ ਪੇ੍ਰਰਨਾ ਮਿਲਦੀ ਹੈ ਅਤੇ ਪੁਲਿਸ ਪ੍ਰਸ਼ਾਸਨ ਹੋਰ ਮਜ਼ਬੂਤ ਹੁੰਦਾ ਹੈ | ਉਨ੍ਹਾਂ ਉਮੀਦ ਜਤਾਈ ਕਿ ਐੱਸ.ਆਈ ਕੁਲਦੀਪ ਸਿੰਘ ਨਵੀਂ ਜ਼ਿੰਮੇਵਾਰੀ ਨੂੰ ਪਹਿਲਾਂ ਤੋਂ ਵੀ ਵੱਧ ਜ਼ਿੰਮੇਵਾਰੀ ਅਤੇ ਸਮਰਪਣ ਨਾਲ ਨਿਭਾਉਣਗੇ | ਇਸ ਮੌਕੇ ਐੱਸ.ਪੀ (ਡੀ) ਮਨਜੀਤ ਸਿੰਘ, ਡੀ.ਐੱਸ.ਪੀ ਦਿਹਾਤੀ ਕਰਨ ਸ਼ਰਮਾ ਅਤੇ ਡੀ.ਐੱਸ.ਪੀ ਸਿਟੀ ਸੁਖਵਿੰਦਰ ਸਿੰਘ ਨੇ ਵੀ ਕੁਲਦੀਪ ਸਿੰਘ ਖਿੰਡਰੀਆ ਨੂੰ ਪਦ-ਉੱਨਤੀ ਲਈ ਮੁਬਾਰਕਬਾਦ ਦਿੱਤੀ ਗਈ |