ਮੱਲਾਂਵਾਲਾ, 23 ਦਸੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਥਾਣਾ ਮੱਲਾਂਵਾਲਾ ਪੁਲਿਸ ਨੇ 35 ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਗੁਰਦੀਪ ਸਿੰਘ ਅਨੁਸਾਰ ਉਹ ਸਾਥੀ ਕਰਮਚਾਰੀਆਂ ਸਮੇਤ ਚੈਕਿੰਗ ਵਾ ਗਸ਼ਤ ਦੇ ਸਬੰਧ ਵਿਚ ਕਸਬਾ ਮੱਲਾਂਵਾਲਾ ਵੱਲ ਰਵਾਨਾ ਹੋਏ, ਜਦ ਪੁਲਿਸ ਪਾਰਟੀ ਆਸਿਫ਼ ਵਾਲਾ ਪੈਟਰੋਲ ਪੰਪ ਪਾਸ ਪੁੱਜੀ ਤਾਂ ਇਕ ਗੱਡੀ ਕਰੇਟਾ ਵਿਚ ਤਿੰਨ ਨੌਜਵਾਨ ਦਿਖਾਈ ਦਿੱਤੇ, ਜਿਨ੍ਹਾਂ ਪਾਸੋਂ 35 ਗ੍ਰਾਮ ਹੈਰੋਇਨ ਬਰਾਮਦ ਹੋਈ | ਮੁਲਜ਼ਮਾਂ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਸਿੰਬਾ ਪੁੱਤਰ ਗੁਰਨਾਮ ਸਿੰਘ, ਗੁਰਸੇਵਕ ਸਿੰਘ ਪੁੱਤਰ ਦਿਲਬਾਗ ਸਿੰਘ, ਬੇਅੰਤ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀਆਨ ਬੰਡਾਲਾ ਵਜੋਂ ਹੋਈ ਹੈ, ਜਿਨ੍ਹਾਂ ਖ਼ਿਲਾਫ਼ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ |