ਮੱਲਾਂਵਾਲਾ, 24 (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਅੰਦਰ ਚਲਾਈ ਜਾ ਰਹੀ ਵਿਕਾਸ ਕਾਰਜਾਂ ਦੀ ਲੜੀ ਤਹਿਤ ਕਰੋੜਾਂ ਰੁਪਏ ਦੀ ਲਾਗਤ ਨਾਲ ਮੱਲਾਂਵਾਲਾ 'ਚ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਅੱਜ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਵਲੋਂ ਮੱਲਾਂਵਾਲਾ ਨਗਰ ਪੰਚਾਇਤ ਦੇ ਅੰਦਰ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਪੀ.ਡਬਲ ਯੂ.ਡੀ. ਦੇ ਅਧੀਨ 60 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 5 ਨਹਿਰ ਵਾਲੀ ਸੜਕ, ਵਾਰਡ ਨੰਬਰ 8 ਕੁਹਾਲਾ ਦੀਆਂ ਸੜਕਾਂ ਦੇ ਨੀਂਹ ਪੱਥਰ ਰੱਖੇ ਗਏ ਹਨ | ਇਸ ਤੋਂ ਇਲਾਵਾ ਨਗਰ ਪੰਚਾਇਤ ਦੇ ਅਧੀਨ 1 ਕਰੋੜ 10 ਲੱਖ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ 'ਚ ਵਾਰਡ ਨੰਬਰ 12 ਮੰਦਿਰ ਵਾਲੀ ਗਲੀ, ਵਾਰਡ ਨੰਬਰ 3 ਸ਼ਮਸ਼ਾਨ ਘਾਟ, ਵਾਰਡ ਨੰਬਰ 4 ਕੁਲਭੂਸ਼ਣ ਧਵਨ ਥਰ ਵਾਲੀ ਗਲੀ, ਵਾਰਡ ਨੰਬਰ 2 ਫੱਤੇ ਵਾਲਾ ਰੋਡ ਤੋਂ ਪ੍ਰਗਟ ਸਿੰਘ ਹਾਊਸ ਤੱਕ ਦੀ ਗਲੀ, ਵਾਰਡ ਨੰਬਰ 1 ਵਿਚ ਸੀਵਰੇਜ ਅਤੇ ਵਾਰਡ ਨੰਬਰ 1 ਦੁੱਲਾ ਸਿੰਘ ਵਾਲਾ ਵਿਖੇ ਹੋਰ ਵਿਕਾਸ ਕਾਰਜ ਸ਼ਾਮਿਲ ਹਨ | ਵਿਧਾਇਕ ਕਟਾਰੀਆ ਨੇ ਦੱਸਿਆ ਕਿ ਮੱਲਾਂਵਾਲਾ ਖੇਤਰ ਦੇ ਲੋਕਾਂ ਦੀਆਂ ਸਮੱਸਿਆ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਇਕ ਆਧੁਨਿਕ ਐੱਸ.ਟੀ.ਪੀ (ਸੀਵਰੇਜ ਟਰੀਟਮੈਂਟ ਪਲਾਂਟ) ਵੀ ਲਗਾਇਆ ਜਾ ਰਿਹਾ ਹੈ, ਜਿਸ ਨਾਲ ਸ਼ਹਿਰ ਦੇ ਗੰਦੇ ਪਾਣੀ ਦੀ ਸਮੱਸਿਆ ਦਾ ਸਥਾਈ ਹੱਲ ਹੋਵੇਗਾ | ਵਿਧਾਇਕ ਨਰੇਸ਼ ਕੁਮਾਰ ਕਟਾਰੀਆ ਨੇ ਐਲਾਨ ਕੀਤਾ ਕਿ ਮੱਲਾਂਵਾਲਾ ਵਿਚ ਜਲਦ ਹੀ ਕਿ੍ਕਟ ਗਰਾਊਾਡ, ਨਵਾਂ ਬੱਸ ਅੱਡਾ, ਆਧੁਨਿਕ ਸਹੂਲਤਾਂ ਨਾਲ ਲੈਸ ਇਕ ਹਸਪਤਾਲ ਜਲਦ ਹੀ ਲਿਆਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ | ਇਸ ਮੌਕੇ ਉਨ੍ਹਾਂ ਨਾਲ ਪ੍ਰਧਾਨ ਮਹਾਂਵੀਰ ਸਿੰਘ ਸੰਧੂ ਦੂਲੇ ਵਾਲਾ, ਮਾਰਕੀਟ ਕਮੇਟੀ ਮੱਲਾਂਵਾਲਾ ਦੇ ਚੇਅਰਮੈਨ ਸੁਖਦੇਵ ਸਿੰਘ, ਬਲਾਕ ਪ੍ਰਧਾਨ ਹੀਰਾ ਲਾਲ ਕੱਕੜ, ਐੱਸ.ਸੀ ਸੈੱਲ ਦੇ ਪ੍ਰਧਾਨ ਜੋਗਿੰਦਰ ਸਿੰਘ, ਕੁਲਭੂਸ਼ਣ ਧਵਨ ਪ੍ਰਧਾਨ ਸ਼ੈਲਰ ਐਸੋਸੀਏਸ਼ਨ ਅਤੇ ਵੱਡੀ ਗਿਣਤੀ 'ਚ ਸਮਰਥਕ ਹਾਜ਼ਰ ਸਨ |