ਫਿਰੋਜ਼ਪੁਰ, 24 ਦਸੰਬਰ (ਸੁਖਵਿੰਦਰ ਸਿੰਘ)-ਸਿਟੀ ਥਾਣਾ ਫਿਰੋਜ਼ਪੁਰ ਵਿਚ ਚਾਰ ਗਰਾਮ ਹੈਰੋਇਨ ਸਮੇਤ ਇਕ ਅÏਰਤ ਨੂੰ ਕਾਬੂ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕਦਮਾ ਦਰਜ ਕੀਤਾ | ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਕੁਲਬੀਰ ਸਿੰਘ ਨੇ ਦੱਸਿਆ ਹੈ ਕਿ ਦੌਰਾਨੇ ਗਸ਼ਤ ਪੁਲਿਸ ਪਾਰਟੀ ਨੇ ਇਕ ਅÏਰਤ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਹੋਈ ਪੁਲਿਸ ਨੇ ਅÏਰਤ ਦੀ ਪਛਾਣ ਸੋਮਾ ਉਰਫ ਗੱਬਰੀ ਪਤਨੀ ਮੋਹਣ ਸਿੰਘ ਵਾਸੀ ਬਸਤੀ ਸ਼ੇਖਾਂਵਾਲੀ ਫਿਰੋਜ਼ਪੁਰ ਸ਼ਹਿਰ ਦੱਸੀ, ਨੂੰ ਚਾਰ ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਸਿਟੀ ਥਾਣਾ ਫਿਰੋਜ਼ਪੁਰ ਵਿਚ ਮਾਮਲਾ ਦਰਜ ਕੀਤਾ |