ਮੱਖੂ, 24 ਦਸੰਬਰ (ਵਰਿੰਦਰ ਮਨਚੰਦਾ)-ਥਾਣਾ ਮੱਖੂ ਪੁਲਿਸ ਨੇ 4 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਹੌਲਦਾਰ ਜਗਦੀਪ ਸਿੰਘ ਅਨੁਸਾਰ ਉਹ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੇ ਸੰਬੰਧ ਵਿਚ ਇਲਾਕਾ ਮੱਖੂ ਵੱਲ ਰਵਾਨਾ ਸੀ ਤਾਂ ਦੌਰਾਨੇ ਗਸ਼ਤ ਇਕ ਵਿਅਕਤੀ ਦਿਖਾਈ ਦਿੱਤਾ | ਜਿਸ ਪਾਸੋਂ ਪੁੱਛ-ਗਿੱਛ ਕਰਨ 'ਤੇ ਉਸ ਤੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ | ਮੁਲਜ਼ਮ ਦੀ ਪਛਾਣ ਜਗਪ੍ਰੀਤ ਸਿੰਘ ਉਰਫ਼ ਜੱਗਾ ਵਾਸੀ ਮੱਖੂ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ |