ਫ਼ਾਜ਼ਿਲਕਾ, 24 ਦਸੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਫ਼ਾਜ਼ਿਲਕਾ ਵਲੋਂ ਸੰਜੀਵ ਪੈਲੇਸ ਫ਼ਾਜ਼ਿਲਕਾ ਵਿਖੇ ਅÏਰਤਾਂ ਲਈ ਸਿਹਤ, ਸਫ਼ਾਈ ਅਤੇ ਰੋਜ਼ਗਾਰ ਕੈਂਪ ਦੌਰਾਨ ਡਾ. ਕਵਿਤਾ ਸਿੰਘ ਸਿਵਲ ਸਰਜਨ ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵਲੋਂ ਮੈਡੀਕਲ ਕੈਂਪ ਲਗਾਏ ਗਏ ਅਤੇ ਮਾਸ ਮੀਡੀਆ ਟੀਮ ਵਲੋਂ ਸਿਹਤ ਵਿਭਾਗ ਦੀਆਂ ਸਕੀਮਾਂ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਸਿਹਤ ਸਕੀਮਾਂ ਸਬੰਧੀ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ ਡਾ. ਮਨੀ ਗਰਗ, ਨੂਪੁਰ ਗਰਗ, ਡਾ ਪੰਕਜ ਚੌਹਾਨ, ਡਾ ਸੌਰਭ ਨਾਰੰਗ, ਡਾ ਨੂਰਦੀਪ, ਵਿਨੋਦ ਖੁਰਾਨਾ ਅਤੇ ਮਨਬੀਰ ਸਿੰਘ ਮਾਸ ਮੀਡੀਆ ਅਫ਼ਸਰ ਅਤੇ ਹੋਰ ਕਰਮਚਾਰੀ ਹਾਜ਼ਰ ਸਨ | ਇਸ ਸਮੇਂ ਡਾ. ਨੂਪੁਰ ਗਰਗ ਇਸਤਰੀ ਰੋਗਾਂ ਦੇ ਮਾਹਿਰ ਸਿਵਲ ਹਸਪਤਾਲ ਫ਼ਾਜ਼ਿਲਕਾ ਵਲੋਂ ਪੀ.ਸੀ.ਪੀ.ਐਨ.ਡੀ.ਟੀ. ਐਕਟ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਭਰੂਣ ਹੱਤਿਆ ਅਤੇ ਇਸ ਨਾਲ ਮਹਿਲਾਵਾਂ ਦੀ ਸਿਹਤ ਅਤੇ ਸਮਾਜ ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਸਬੰਧੀ ਜਾਣਕਾਰੀ ਦਿੱਤੀ | ਵਿਨੋਦ ਖੁਰਾਨਾ ਅਤੇ ਮਨਬੀਰ ਸਿੰਘ ਮਾਸ ਮੀਡੀਆ ਅਫ਼ਸਰ ਨੇ ਸਿਹਤ ਵਿਭਾਗ ਦੀਆਂ ਸਕੀਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਵੱਖ ਵੱਖ ਸਕੀਮਾਂ ਸਬੰਧੀ ਬੈਨਰ, ਪੋਸਟਰ ਅਤੇ ਪੈਂਫ਼ਲਿਟ ਵੀ ਲਗਾਏ ਗਏ ਅਤੇ ਆਮ ਲੋਕਾਂ ਨੂੰ ਵੰਡੇ ਗਏ | ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਜਨਨੀ ਸੁਰੱਖਿਆ ਯੋਜਨਾ, ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ, ਹੈਪੇਟਾਈਟਸ ਬੀ ਅਤੇ ਸੀ ਦਾ ਇਲਾਜ, ਦਿਲ ਦੀਆਂ ਬਿਮਾਰੀਆਂ, ਮਾਨਸਿਕ ਰੋਗਾਂ, ਕੈਂਸਰ, ਏਡਜ਼, ਨਸ਼ਿਆਂ ਤੋਂ ਬਚਣ, ਐਨ.ਸੀ.ਡੀ. ਬਿਮਾਰੀਆਂ, ਡੈਂਟਲ ਹੈਲਥ, ਅੱਖਾਂ ਦੀ ਬਿਮਾਰੀਆਂ ਅਤੇ ਹੋਰ ਬਿਮਾਰੀਆਂ ਤੋਂ ਬਚਣ ਤੇ ਯੋਜਨਾਵਾਂ ਸਬੰਧੀ ਪੈਂਫ਼ਲਿਟ ਵੰਡੇ ਗਏ | ਇਸ ਸਮੇਂ ਆਮ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਿਹਤ ਸਕੀਮਾਂ ਦਾ ਪੂਰਾ ਲਾਭ ਲੈਣ, ਨਸ਼ਿਆਂ ਤੋਂ ਬਚਣ ਲਈ, ਗੈਰ ਸੰਚਾਰੀ ਬਿਮਾਰੀਆਂ ਤੋਂ ਬਚਣ ਪ੍ਰਤੀ ਜਾਗਰੂਕ ਕੀਤਾ |