15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾ ਵਾਰ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 25-12-2025
ਫ਼ਿਰੋਜ਼ਪੁਰ, 24 ਦਸੰਬਰ (ਸੁਖਵਿੰਦਰ ਸਿੰਘ)-ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਬਰਾਂਚ ਫ਼ਿਰੋਜ਼ਪੁਰ ਦੇ ਮਹੀਨਾ ਵਾਰ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਿਰੋਜ਼ਪੁਰ ਵਿਖੇ ਹੋਏ ਮੀਟਿੰਗ ਦੀ ਪ੍ਰਧਾਨਗੀ ਗੁਰਨਾਮ ਸਿੰਘ ਸਧਾਰਾ ਨੇ ਕੀਤੀ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਤੋਂ ਸੇਵਾ ਮੁਕਤ ਹੋਏ ਪੈਨਸ਼ਨਰ ਸ਼ਾਮਿਲ ਹੋਏ | ਮੀਟਿੰਗ ਵਿਚ 75 ਸਾਲ ਤੋਂ ਬਾਅਦ ਉਮਾ ਦੇ ਪੈਨਸ਼ਨਾਂ ਨੂੰ ਸਨਮਾਨਿਤ ਕੀਤਾ | ਇਸ ਸਮੇਂ ਗੁਰਨਾਮ ਸਿੰਘ ਸਧਾਰਾ ਪ੍ਰਧਾਨ, ਕਿ੍ਸ਼ਨ ਚੰਦ ਜਾਗੋਵਾਲੀਆ ਜਨਰਲ ਸਕੱਤਰ, ਬਲਬੀਰ ਸਿੰਘ ਕੰਬੋਜ, ਤਰਸੇਮ ਬੇਦੀ, ਪ੍ਰਤਾਪ ਸਿੰਘ ਢਿੱਲੋਂ, ਮਿਹਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੈਨਸ਼ਨਰ ਦੀਆਂ ਮੰਗਾਂ ਸਬੰਧੀ ਚੁੱਪੀ ਧਾਰੀ ਰੱਖੀ ਹੈ ਮਹਿੰਗਾਈ ਭੱਤੇ ਦੀਆਂ ਬਕਾਇਦਾ ਕਿਸ਼ਤਾਂ ਰਿਲੀਜ਼ ਨਹੀਂ ਕੀਤੀਆਂ ਜਾ ਰਹੀਆਂ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਪੈਨਸ਼ਨਰ ਆਦਿ ਦੀਆਂ ਮੰਗਾਂ ਨੂੰ ਜਲਦੀ ਹੱਲ ਨਾ ਕੀਤਾ ਤਾਂ 20 ਫਰਵਰੀ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ | ਮੀਟਿੰਗ ਵਿਚ ਤਰਲੋਕ ਸਿੰਘ, ਜੋਗਿੰਦਰ ਸਿੰਘ, ਗੁਰਜਿੰਦਰ ਸਿੰਘ, ਬਿੱਕਰ ਸਿੰਘ, ਪਰਮਜੀਤ ਸਿੰਘ, ਗਿਆਨ ਸਿੰਘ, ਹੇਮੰਤ ਸਿੰਘ, ਰੇਸ਼ਮ ਭੱਟੀ, ਸਤਵਿੰਦਰ ਪਾਲ ਕੌਰ, ਪਵਿੱਤਰ ਸਿੰਘ, ਸਰਵਣ ਸਿੰਘ, ਰੇਸ਼ਮ ਕੁਮਾਰ, ਰਾਮ ਪ੍ਰਸਾਦ ਨੰਦ ਲਾਲ ਚੰਦਰ, ਮੋਹਨ ਜੀਤ ਸਿੰਘ, ਸੂਜਾ ਰਾਮ ਸ਼ਾਮਿਲ ਹੋਏ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਨੇ ਪੈਨਸ਼ਨਰ ਡੇ ਮਨਾਇਆ <br/> ਅਗਲੀ ਖ਼ਬਰ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਕੈਂਪ ਲਗਾਇਆ <br/>
Ad Position 24